ਅਮਰੀਕਾ : ਹੈਲੋਵੀਨ ਪਾਰਟੀ ਦੌਰਾਨ ਗੋਲੀਬਾਰੀ, 3 ਲੋਕਾਂ ਦੀ ਮੌਤ ਤੇ 9 ਜ਼ਖਮੀ

10/30/2019 1:35:52 PM

ਵਾਸ਼ਿੰਗਟਨ— ਅਮਰੀਕਾ ਦੇ ਲਾਸ ਏਂਜਲਸ 'ਚ ਹੈਲੋਵੀਨ ਪਾਰਟੀ ਦੌਰਾਨ ਗੋਲੀਬਾਰੀ ਹੋਣ ਦੀ ਖਬਰ ਹੈ। ਅਮਰੀਕੀ ਮੀਡੀਆ ਮੁਤਾਬਕ ਇੱਥੇ ਗੋਲੀਬਾਰੀ 'ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ ਹੋਰ 9 ਜ਼ਖਮੀ ਹੋ ਗਏ। ਅਧਿਕਾਰੀਆਂ ਮੁਤਾਬਕ ਮੰਗਲਵਾਰ ਰਾਤ ਨੂੰ ਲਾਸ ਏਂਜਲਸ 'ਚ ਇਕ ਪਾਰਟੀ ਦੌਰਾਨ ਲਗਭਗ 10.45 ਵਜੇ ਗੋਲੀਬਾਰੀ ਹੋਈ। ਟੀ. ਵੀ. 'ਚ ਦਿਖਾਇਆ ਗਿਆ ਸੀ ਕਿ ਮੌਕੇ 'ਤੇ ਪੁੱਜੇ ਪੈਰਾਮੈਡਿਕ ਅਧਿਕਾਰੀ ਇਕ ਖੁੱਲ੍ਹੀ ਥਾਂ 'ਤੇ ਜ਼ਖਮੀਆਂ ਦਾ ਇਲਾਜ ਕਰ ਰਹੇ ਹਨ।

ਨੇੜਲੇ ਇਲਾਕੇ 'ਚ ਰਹਿੰਦੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਪਾਰਟੀ ਦੌਰਾਨ ਗੋਲੀਬਾਰੀ ਦੀਆਂ ਆਵਾਜ਼ਾਂ ਸੁਣੀਆਂ। ਲਾਂਗ ਬੀਚ ਫਾਇਰ ਡਿਪਾਰਟਮੈਂਟ ਦਾ ਕਹਿਣਾ ਹੈ ਕਿ ਜ਼ਖਮੀਆਂ ਨੂੰ ਹਸਪਤਾਲਾਂ 'ਚ ਭੇਜ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅਜੇ ਇਹ ਜਾਣਕਾਰੀ ਨਹੀਂ ਮਿਲੀ ਕਿ ਗੋਲੀਬਾਰੀ ਕਿਉਂ ਹੋਈ। ਇਸ ਸਬੰਧੀ ਜਾਂਚ ਚੱਲ ਰਹੀ ਹੈ।


Related News