ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਖੇ 10 ਨਵੰਬਰ ਨੂੰ ਮਨਾਇਆ ਜਾਵੇਗਾ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ

Saturday, Oct 26, 2024 - 01:41 PM (IST)

ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਖੇ 10 ਨਵੰਬਰ ਨੂੰ ਮਨਾਇਆ ਜਾਵੇਗਾ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ

ਰੋਮ (ਕੈਂਥ)- ਇਟਲੀ ਦੇ ਇਮਿਲੀਆ ਰੋਮਾਨਾ ਸੂਬੇ ਦੇ ਜ਼ਿਲ੍ਹਾ ਰਿਜੋਇਮੀਲੀਆ ਦੇ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ 10 ਨਵੰਬਰ ਦਿਨ ਐਤਵਾਰ 2024 ਨੂੰ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ। ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਇਹ ਜਾਣਕਾਰੀ ਸ਼ਿੰਗਾਰਾ ਮੱਲ, ਸੁਲਿੰਦਰ ਕੁਮਾਰ, ਸ਼ਿੰਦਾ ਮੱਲਪੁਰੀ, ਰਾਜ ਕੁਮਾਰ ਸੰਧੂ, ਸੋਢੀ ਮੱਲ, ਜੀਵਨ ਕੁਮਾਰ, ਲੱਕੀ ਬੈਂਸ ਅਤੇ ਰਾਕੇਸ਼ ਕੁਮਾਰ ਆਦਿ ਸੇਵਾਦਾਰਾਂ ਨੇ ਦਿੱਤੀ।

PunjabKesari

ਉਨ੍ਹਾਂ ਕਿਹਾ ਕਿ ਇਸ ਪ੍ਰਗਟ ਦਿਵਸ ਸਮਾਗਮ ਵਿੱਚ ਸੰਦੀਪ ਲੋਈ, ਵਿਜੈ ਸਫ਼ਰੀ,ਅਮਨਦੀਪ ਚੌਹਾਨ ਤੇ ਅਸ਼ਵਨੀ ਚੌਹਾਨ ਆਦਿ ਆਪਣੀ ਦਮਦਾਰ ਆਵਾਜ਼ ਵਿੱਚ ਭਗਵਾਨ ਵਾਲਮੀਕਿ ਜੀ ਦੀ ਮਹਿਮਾਂ ਦਾ ਗੁਣਗਾਨ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਸੰਗਤਾਂ ਨੂੰ ਆਪਣੇ ਰਹਿਬਰਾਂ, ਗੁਰੂਆਂ ਅਤੇ ਮਹਾਂਪੁਰਸ਼ਾਂ ਨੂੰ ਜ਼ਰੂਰ ਯਾਦ ਕਰਨਾ ਚਾਹੀਦਾ ਹੈ ਅਤੇ ਉਹਨਾਂ ਦੇ ਦੱਸੇ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫ਼ਲ ਕਰਨਾ ਚਾਹੀਦਾ ਹੈ। 


author

cherry

Content Editor

Related News