ਅਮਰੀਕਾ: ਰਿਪਬਲਿਕਨ ਪਾਰਟੀ ਨੇ ਪ੍ਰਤੀਨਿਧੀ ਸਭਾ ਦੇ ਸਪੀਕਰ ਦੇ ਅਹੁਦੇ ਲਈ ਮਾਈਕ ਜੌਹਨਸਨ ਨੂੰ ਕੀਤਾ ਨਾਮਜ਼ਦ

Wednesday, Oct 25, 2023 - 03:48 PM (IST)

ਵਾਸ਼ਿੰਗਟਨ (ਭਾਸ਼ਾ)- ਰਿਪਬਲਿਕਨ ਪਾਰਟੀ ਦੇ ਸੰਸਦ ਮੈਂਬਰਾਂ ਨੇ ਮਾਈਕ ਜੌਹਨਸਨ ਨੂੰ ਅਮਰੀਕੀ ਪ੍ਰਤੀਨਿਧੀ ਸਭਾ ਦੇ ਸਪੀਕਰ ਦੇ ਅਹੁਦੇ ਲਈ ਨਾਮਜ਼ਦ ਕੀਤਾ ਹੈ। ਸੰਸਦ ਮੈਂਬਰਾਂ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਕੁਝ ਹੋਰ ਕੱਟੜ ਰਿਪਬਲਿਕਨ ਸੰਸਦ ਮੈਂਬਰਾਂ ਦੇ ਵਿਰੋਧ ਦਰਮਿਆਨ ਟੌਮ ਐਮਰ ਦੇ ਨਾਮਜ਼ਦਗੀ ਵਾਪਸ ਲੈਣ ਤੋਂ ਬਾਅਦ ਇਹ ਕਦਮ ਚੁੱਕਿਆ ਹੈ। ਲੁਈਸਿਆਨਾ ਦੀ ਚੌਥੀ ਕਾਂਗਰੇਸ਼ਨਲ ਡਿਸਟ੍ਰਿਕਟ ਦੀ ਨੁਮਾਇੰਦਗੀ ਕਰਨ ਵਾਲੇ ਜੌਹਨਸਨ ਪ੍ਰਤੀਨਿਧੀ ਸਭਾ ਵਿੱਚ ਰਿਪਬਲਿਕਨ ਲੀਡਰਸ਼ਿਪ ਦਾ ਮੈਂਬਰ ਹੋਣ ਦਾ ਨਾਲ-ਨਾਲ ਸੰਵਿਧਾਨਕ ਮਾਮਲਿਆਂ ਵਿੱਚ ਮੁਹਾਰਤ ਰੱਖਣ ਵਾਲੇ ਇੱਕ ਸੀਨੀਅਰ ਵਕੀਲ ਵੀ ਹਨ।

ਇਹ ਵੀ ਪੜ੍ਹੋ: ਗਾਜ਼ਾ 'ਚ ਜੰਗਬੰਦੀ ਤੋਂ ਇਜ਼ਰਾਈਲ ਦੀ ਕੋਰੀ ਨਾਂਹ, ਕਿਹਾ- ਹਮਾਸ ਨੂੰ ਨਸ਼ਟ ਕਰਨਾ ਸਾਡਾ ਫਰਜ਼

ਉਨ੍ਹਾਂ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਦੇ ਨਤੀਜਿਆਂ ਨੂੰ ਚੁਣੌਤੀ ਦੇਣ ਲਈ ਟਰੰਪ ਦੇ ਕਾਨੂੰਨੀ ਯਤਨਾਂ ਵਿੱਚ ਰਿਪਬਲਿਕਨ ਸੰਸਦ ਮੈਂਬਰਾਂ ਨੂੰ ਇੱਕਜੁੱਟ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਕੇਵਿਨ ਮੈਕਕਾਰਥੀ ਦੇ ਇਸ ਮਹੀਨੇ ਦੀ ਸ਼ੁਰੂਆਤ ਵਿਚ ਪ੍ਰਤੀਨਿਧੀ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਰਿਪਬਲਿਕਨ ਪਾਰਟੀ ਦੇ ਸੰਸਦ ਮੈਂਬਰ ਬੁੱਧਵਾਰ ਸ਼ਾਮ (ਯਾਨੀ ਅੱਜ ਸ਼ਾਮ) ਨੂੰ ਬੰਦ ਦਰਵਾਜ਼ੇ ਦੇ ਪਿੱਛੇ ਇੱਕ ਅਹਿਮ ਬੈਠਕ ਵੀ ਕਰਨ ਵਾਲੇ ਹਨ।

ਇਹ ਵੀ ਪੜ੍ਹੋ: UNSC 'ਚ ਬੋਲਿਆ ਭਾਰਤ, ਇਜ਼ਰਾਈਲ-ਫਲਸਤੀਨ ਸੰਘਰਸ਼ 'ਚ ਨਾਗਰਿਕਾਂ ਦੀ ਮੌਤ ਗੰਭੀਰ ਚਿੰਤਾ ਦਾ ਵਿਸ਼ਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News