ਇਜ਼ਰਾਈਲੀ Airport ''ਚ ਭਾਰਤੀ ਪਾਇਲਟ ਮਛਾਰ ਦੇ ਨਾਮ ''ਤੇ ਬਣੇਗਾ ਲਾਉਂਜ, ਬਿੱਲ ਲਿਆਉਣ ਦੀ ਤਿਆਰੀ
Friday, Oct 02, 2026 - 08:24 PM (IST)
ਇੰਟਰਨੈਸ਼ਨਲ ਡੈਸਕ : ਇਜ਼ਰਾਈਲ ਦੇ ਉਪ ਮੰਤਰੀ ਅਲਮੋਗ ਕੋਹੇਨ ਨੇ ਐਲਾਨ ਕੀਤਾ ਹੈ ਕਿ ਉਹ ਇਜ਼ਰਾਈਲੀ ਸੰਸਦ 'ਨੇਸੈੱਟ' ਵਿੱਚ ਇੱਕ ਵਿਸ਼ੇਸ਼ ਬਿੱਲ ਪੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਬਿੱਲ ਦਾ ਉਦੇਸ਼ ਬੇਨ ਗੁਰੀਅਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇੱਕ ਲਾਉਂਜ ਦਾ ਨਾਮ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਦੇ ਨਾਮ 'ਤੇ ਰੱਖਣਾ ਹੈ।
ਜ਼ਿਕਰਯੋਗ ਹੈ ਕਿ ਉਡਾਣ FZ1073 ਦੌਰਾਨ ਜਦੋਂ ਜਹਾਜ਼ ਅਸਮਾਨ ਵਿੱਚ ਸੀ, ਤਾਂ ਸਹਿ-ਪਾਇਲਟ ਨੇ ਕੈਪਟਨ ਸਮਿਤ ਮੱਛਾਰ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਅਤੇ ਜਹਾਜ਼ ਦੇ ਸਿਸਟਮ ਨੂੰ ਨੁਕਸਾਨ ਪਹੁੰਚਾ ਕੇ ਇਸ ਨੂੰ ਕ੍ਰੈਸ਼ ਕਰਨ ਦੀ ਕੋਸ਼ਿਸ਼ ਕੀਤੀ। ਜਹਾਜ਼ ਕੁਝ ਹੀ ਸਕਿੰਟਾਂ ਵਿੱਚ ਹਜ਼ਾਰਾਂ ਫੁੱਟ ਹੇਠਾਂ ਡਿੱਗਣ ਲੱਗਾ। ਗੰਭੀਰ ਰੂਪ ਵਿੱਚ ਜ਼ਖ਼ਮੀ ਅਤੇ ਖ਼ੂਨ ਨਾਲ ਲੱਥਪੱਥ ਹੋਣ ਦੇ ਬਾਵਜੂਦ ਕੈਪਟਨ ਸਮਿਤ ਨੇ ਹਿੰਮਤ ਨਹੀਂ ਹਾਰੀ। ਉਨ੍ਹਾਂ ਨੇ ਸੰਘਰਸ਼ ਕਰਦੇ ਹੋਏ ਕਾਕਪਿਟ ਦਾ ਦਰਵਾਜ਼ਾ ਖੋਲ੍ਹਣ ਵਾਲਾ ਰਿਲੀਜ਼ ਬਟਨ ਦਬਾ ਦਿੱਤਾ। ਦਰਵਾਜ਼ਾ ਖੁੱਲ੍ਹਦੇ ਹੀ ਯਾਤਰੀਆਂ ਅਤੇ ਕੈਬਿਨ ਕਰੂ ਦੇ ਮੈਂਬਰਾਂ ਨੇ ਕਾਕਪਿਟ ਵਿੱਚ ਦਾਖਲ ਹੋ ਕੇ ਹਮਲਾਵਰ ਸਹਿ-ਪਾਇਲਟ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਜਹਾਜ਼ ਵਿੱਚ ਸਵਾਰ ਹੋਰ ਪਾਇਲਟਾਂ ਅਤੇ ਕਰੂ ਦੀ ਮਦਦ ਨਾਲ ਜਹਾਜ਼ ਨੂੰ ਸੰਤੁਲਿਤ ਕੀਤਾ ਗਿਆ ਅਤੇ ਸਾਊਦੀ ਅਰਬ ਦੇ ਤਬੂਕ ਵਿਖੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਸ ਸੂਝ-ਬੂਝ ਨਾਲ 174 ਯਾਤਰੀਆਂ ਦੀ ਜਾਨ ਸੁਰੱਖਿਅਤ ਬਚ ਗਈ।
ਉਡਾਣ FZ1073 ਦੌਰਾਨ ਜਦੋਂ ਜਹਾਜ਼ ਅਸਮਾਨ ਵਿੱਚ ਸੀ, ਤਾਂ ਸਹਿ-ਪਾਇਲਟ ਨੇ ਕੈਪਟਨ ਸਮਿਤ ਮੱਛਾਰ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਅਤੇ ਜਹਾਜ਼ ਦੇ ਸਿਸਟਮ ਨੂੰ ਨੁਕਸਾਨ ਪਹੁੰਚਾ ਕੇ ਇਸ ਨੂੰ ਕ੍ਰੈਸ਼ ਕਰਨ ਦੀ ਕੋਸ਼ਿਸ਼ ਕੀਤੀ। ਜਹਾਜ਼ ਕੁਝ ਹੀ ਸਕਿੰਟਾਂ ਵਿੱਚ ਹਜ਼ਾਰਾਂ ਫੁੱਟ ਹੇਠਾਂ ਡਿੱਗਣ ਲੱਗਾ। ਗੰਭੀਰ ਰੂਪ ਵਿੱਚ ਜ਼ਖ਼ਮੀ ਅਤੇ ਖ਼ੂਨ ਨਾਲ ਲੱਥਪੱਥ ਹੋਣ ਦੇ ਬਾਵਜੂਦ ਕੈਪਟਨ ਸਮਿਤ ਨੇ ਹਿੰਮਤ ਨਹੀਂ ਹਾਰੀ। ਉਨ੍ਹਾਂ ਨੇ ਸੰਘਰਸ਼ ਕਰਦੇ ਹੋਏ ਕਾਕਪਿਟ ਦਾ ਦਰਵਾਜ਼ਾ ਖੋਲ੍ਹਣ ਵਾਲਾ ਰਿਲੀਜ਼ ਬਟਨ ਦਬਾ ਦਿੱਤਾ। ਦਰਵਾਜ਼ਾ ਖੁੱਲ੍ਹਦੇ ਹੀ ਯਾਤਰੀਆਂ ਅਤੇ ਕੈਬਿਨ ਕਰੂ ਦੇ ਮੈਂਬਰਾਂ ਨੇ ਕਾਕਪਿਟ ਵਿੱਚ ਦਾਖਲ ਹੋ ਕੇ ਹਮਲਾਵਰ ਸਹਿ-ਪਾਇਲਟ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਜਹਾਜ਼ ਵਿੱਚ ਸਵਾਰ ਹੋਰ ਪਾਇਲਟਾਂ ਅਤੇ ਕਰੂ ਦੀ ਮਦਦ ਨਾਲ ਜਹਾਜ਼ ਨੂੰ ਸੰਤੁਲਿਤ ਕੀਤਾ ਗਿਆ ਅਤੇ ਸਾਊਦੀ ਅਰਬ ਦੇ ਤਬੂਕ ਵਿਖੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਸ ਸੂਝ-ਬੂਝ ਨਾਲ 174 ਯਾਤਰੀਆਂ ਦੀ ਜਾਨ ਸੁਰੱਖਿਅਤ ਬਚ ਗਈ।
