ਕਿਰਗਿਸਤਾਨ 'ਚ 3 ਪਾਕਿ ਵਿਦਿਆਰਥੀਆਂ ਦੀ ਲਿਚਿੰਗ, ਲਾਹੌਰ ਪਹੁੰਚਿਆ 180 ਵਿਦਿਆਰਥੀਆਂ ਦਾ ਪਹਿਲਾ ਜੱਥਾ
Sunday, May 19, 2024 - 11:06 AM (IST)
ਇਸਲਾਮਾਬਾਦ- ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ 'ਚ ਵਿਦੇਸ਼ੀ ਤੇ ਸਥਾਨਕ ਵਿਦਿਆਰਥੀਆਂ ਵਿਚਾਲੇ ਹਿੰਸਕ ਝੜਪ ਹੋ ਗਈ। ਹਾਲਾਤ ਇੰਨੇ ਖ਼ਰਾਬ ਹੋ ਗਏ ਹਨ ਕਿ ਹੁਣ ਤੱਕ ਪਾਕਿਸਤਾਨ ਤੋਂ ਤਿੰਨ ਵਿਦਿਆਰਥੀਆਂ ਦੀ ਲਿੰਚਿੰਗ ਦਾ ਮਾਮਲਾ ਵੀ ਸਾਹਮਣੇ ਆ ਰਿਹਾ ਹੈ। ਇਸ ਦੌਰਾਨ ਪਾਕਿਸਤਾਨੀ ਵਿਦਿਆਰਥੀਆਂ ਦਾ ਪਹਿਲਾ ਜੱਥਾ ਕਿਰਗਿਸਤਾਨ ਤੋਂ ਲਾਹੌਰ ਪਹੁੰਚ ਗਿਆ ਹੈ। ਇਸ ਬੈਚ ਵਿੱਚ 180 ਵਿਦਿਆਰਥੀ ਹਨ। ਪਾਕਿਸਤਾਨੀ ਵਿਦਿਆਰਥੀਆਂ ਨੂੰ ਵਿਸ਼ੇਸ਼ ਉਡਾਣ KA571 ਰਾਹੀਂ ਲਾਹੌਰ ਲਿਆਂਦਾ ਗਿਆ ਹੈ। ਪਾਕਿਸਤਾਨ ਦੇ ਮੰਤਰੀ ਨੇ ਲਾਹੌਰ ਵਿੱਚ ਵਿਦਿਆਰਥੀਆਂ ਦਾ ਸਵਾਗਤ ਕੀਤਾ।
ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਬਿਸ਼ਕੇਕ ਵਿੱਚ ਵਾਪਰੀ ਘਟਨਾ ਵਿੱਚ 3 ਪਾਕਿਸਤਾਨੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਕਿਰਗਿਸਤਾਨੀ ਮੀਡੀਆ ਮੁਤਾਬਕ 13 ਮਈ ਨੂੰ ਇੰਟਰਨੈੱਟ 'ਤੇ ਕਿਰਗਿਜ਼ ਵਿਦਿਆਰਥੀਆਂ ਅਤੇ ਮਿਸਰ ਦੇ ਮੈਡੀਕਲ ਵਿਦਿਆਰਥੀਆਂ ਵਿਚਾਲੇ ਲੜਾਈ ਦਾ ਵੀਡੀਓ ਸ਼ੇਅਰ ਕੀਤੇ ਜਾਣ ਤੋਂ ਬਾਅਦ ਮਾਮਲਾ ਵਧ ਗਿਆ ਅਤੇ ਸਥਾਨਕ ਵਿਦਿਆਰਥੀਆਂ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ।
PAK PM ਨੇ ਹਮਲੇ ਦੀ ਕੀਤੀ ਪੁਸ਼ਟੀ
ਕਿਰਗਿਜ਼ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਬਿਸ਼ਕੇਕ ਵਿਚ ਮੈਡੀਕਲ ਸਿੱਖਿਆ ਸੰਸਥਾਵਾਂ ਦੇ ਕੁਝ ਹੋਸਟਲਾਂ ਅਤੇ ਪਾਕਿਸਤਾਨ ਸਮੇਤ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਦੇ ਨਿੱਜੀ ਰਿਹਾਇਸ਼ਾਂ 'ਤੇ ਹਮਲਾ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ, ਪਾਕਿਸਤਾਨ ਅਤੇ ਬੰਗਲਾਦੇਸ਼ ਦੇ ਵਿਦਿਆਰਥੀ ਹੋਸਟਲਾਂ ਵਿੱਚ ਰਹਿੰਦੇ ਹਨ। ਕਿਰਗਿਜ਼ ਵਿਦਿਆਰਥੀਆਂ ਵੱਲੋਂ ਪਾਕਿਸਤਾਨ ਦੀਆਂ ਕੁਝ ਵਿਦਿਆਰਥਣਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਐਕਸ 'ਤੇ ਇਕ ਪੋਸਟ 'ਚ ਆਪਣੇ ਦੇਸ਼ ਦੇ ਵਿਦਿਆਰਥੀਆਂ 'ਤੇ ਹਮਲੇ ਦੀ ਪੁਸ਼ਟੀ ਕੀਤੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਇਡਾਹੋ 'ਚ ਯਾਤਰੀ ਵੈਨ ਨਾਲ ਪਿਕਅੱਪ ਦੀ ਟੱਕਰ, 6 ਲੋਕਾਂ ਦੀ ਮੌਤ
ਵਿਦਿਆਰਥੀਆਂ ਨੂੰ ਅੰਦਰ ਰਹਿਣ ਦੀ ਸਲਾਹ
ਪ੍ਰਧਾਨ ਮੰਤਰੀ ਸ਼ਰੀਫ ਨੇ ਲਿਖਿਆ,'ਮੈਂ ਕਿਰਗਿਸਤਾਨ ਦੇ ਬਿਸ਼ਕੇਕ 'ਚ ਪਾਕਿਸਤਾਨੀ ਵਿਦਿਆਰਥੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਚਿੰਤਤ ਹਾਂ। ਮੈਂ ਪਾਕਿਸਤਾਨੀ ਰਾਜਦੂਤ ਨੂੰ ਲੋੜੀਂਦੀ ਮਦਦ ਅਤੇ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੇਰਾ ਦਫ਼ਤਰ ਵੀ ਦੂਤਘਰ ਦੇ ਸੰਪਰਕ ਵਿੱਚ ਹੈ ਅਤੇ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ। ਕਿਰਗਿਸਤਾਨ ਵਿੱਚ ਪਾਕਿਸਤਾਨ ਦੇ ਰਾਜਦੂਤ ਹਸਨ ਜ਼ੈਗੁਮ ਨੇ ਸ਼ਨੀਵਾਰ ਸਵੇਰੇ ਟਵਿੱਟਰ 'ਤੇ ਲਿਖਿਆ, "ਬਿਸ਼ਕੇਕ ਵਿੱਚ ਹੋਸਟਲਾਂ 'ਤੇ ਭੀੜ ਦੀ ਹਿੰਸਾ ਦੇ ਮੱਦੇਨਜ਼ਰ, ਅਸੀਂ ਸਾਰੇ ਪਾਕਿਸਤਾਨੀ ਵਿਦਿਆਰਥੀਆਂ ਨੂੰ ਸਥਿਤੀ ਦੇ ਆਮ ਹੋਣ ਤੱਕ ਘਰ ਦੇ ਅੰਦਰ ਰਹਿਣ ਦੀ ਸਲਾਹ ਦਿੰਦੇ ਹਾਂ।"
ਵਿਦਿਆਰਥੀਆਂ ਦੇ ਸੰਪਰਕ ਵਿੱਚ ਭਾਰਤੀ ਦੂਤਘਰ
ਭਾਰਤੀ ਦੂਤਘਰ ਨੇ ਵੀ ਆਪਣੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਕਿਰਗਿਸਤਾਨ ਵਿੱਚ ਭਾਰਤੀ ਦੂਤਘਰ ਨੇ ਟਵਿੱਟਰ 'ਤੇ ਇੱਕ ਪੋਸਟ ਵਿੱਚ ਲਿਖਿਆ, 'ਅਸੀਂ ਆਪਣੇ ਵਿਦਿਆਰਥੀਆਂ ਦੇ ਸੰਪਰਕ ਵਿੱਚ ਹਾਂ। ਫਿਲਹਾਲ ਸਥਿਤੀ ਸ਼ਾਂਤ ਹੈ,ਪਰ ਵਿਦਿਆਰਥੀਆਂ ਨੂੰ ਆਪਣੇ ਘਰਾਂ ਦੇ ਅੰਦਰ ਰਹਿਣ ਅਤੇ ਕਿਸੇ ਵੀ ਸਮੱਸਿਆ ਦੀ ਸਥਿਤੀ ਵਿੱਚ ਦੂਤਘਰ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਸਾਡਾ 24×7 ਸੰਪਰਕ ਨੰਬਰ 0555710041 ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।