ਬਲਾਤਕਾਰੀਆਂ ਦੀ ਹੁਣ ਖੈਰ ਨਹੀਂ, ਪਾਸ ਹੋਇਆ ਅਹਿਮ ਕਾਨੂੰਨ, ਦੋਸ਼ੀਆਂ ਨੂੰ ਮਿਲੇਗੀ ਇਹ ਸਜ਼ਾ

Monday, Feb 12, 2024 - 06:46 PM (IST)

ਬਲਾਤਕਾਰੀਆਂ ਦੀ ਹੁਣ ਖੈਰ ਨਹੀਂ, ਪਾਸ ਹੋਇਆ ਅਹਿਮ ਕਾਨੂੰਨ, ਦੋਸ਼ੀਆਂ ਨੂੰ ਮਿਲੇਗੀ ਇਹ ਸਜ਼ਾ

ਅੰਟਾਨਾਨਾਰੀਵੋ/ਮੈਡਾਗਾਸਕਰ (ਭਾਸ਼ਾ)- ਪੂਰਬੀ ਅਫ਼ਰੀਕੀ ਦੇਸ਼ ਮੈਡਾਗਾਸਕਰ ਦੀ ਸੰਸਦ ਨੇ ਨਾਬਾਲਗ ਬੱਚੀਆਂ ਨਾਲ ਬਲਾਤਕਾਰ ਦੇ ਦੋਸ਼ੀ ਵਿਅਕਤੀਆਂ ਨੂੰ ਰਸਾਇਣ ਜ਼ਰੀਏ ਅਤੇ ਕੁਝ ਮਾਮਲਿਆਂ ਵਿੱਚ ਸਰਜੀਕਲ ਨਸਬੰਦੀ ਕਰਵਾਉਣ ਦੀ ਇਜਾਜ਼ਤ ਦੇਣ ਵਾਲਾ ਇੱਕ ਕਾਨੂੰਨ ਪਾਸ ਕੀਤਾ ਹੈ। ਇਸ ਕਾਨੂੰਨ ਦੀ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨਾਂ ਨੇ ਆਲੋਚਨਾ ਕੀਤੀ ਹੈ ਪਰ ਇਸ ਨੂੰ ਦੇਸ਼ ਵਿੱਚ ਉਨ੍ਹਾਂ ਕਾਰਕੁਨਾਂ ਦਾ ਸਮਰਥਨ ਵੀ ਮਿਲਿਆ ਹੈ ਜੋ ਕਹਿੰਦੇ ਹਨ ਕਿ ਇਹ ਬਲਾਤਕਾਰ ਦੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਢੁਕਵੀਂ ਰੋਕਥਾਮ ਹੈ। ਹਿੰਦ ਮਹਾਸਾਗਰ ਵਿੱਚ 2.8 ਕਰੋੜ ਦੀ ਆਬਾਦੀ ਵਾਲੇ ਇਸ ਟਾਪੂ ਦੇਸ਼ ਦੀ ਸੰਸਦ ਨੇ 2 ਫਰਵਰੀ ਨੂੰ ਇਹ ਕਾਨੂੰਨ ਪਾਸ ਕੀਤਾ ਸੀ ਅਤੇ ਇਸ ਦੇ ਉਪਰਲੇ ਸਦਨ ਸੈਨੇਟ ਨੇ ਪਿਛਲੇ ਹਫ਼ਤੇ ਇਸ ਨੂੰ ਮਨਜ਼ੂਰੀ ਦਿੱਤੀ।

ਇਹ ਵੀ ਪੜ੍ਹੋ: ਕੈਨੇਡਾ 'ਚ 22 ਸਾਲਾ ਭਾਰਤੀ ਮੁੰਡੇ ਨੇ ਕੀਤਾ ਆਪਣੇ ਪਿਤਾ ਦਾ ਕਤਲ, ਭਾਲ 'ਚ ਲੱਗੀ ਪੁਲਸ

ਇਸ ਨੂੰ ਹੁਣ ਉੱਚ ਸੰਵਿਧਾਨਕ ਅਦਾਲਤ ਵੱਲੋਂ ਮਨਜ਼ੂਰੀ ਦਿੱਤੀ ਜਾਣੀ ਹੈ ਅਤੇ ਰਾਸ਼ਟਰਪਤੀ ਐਂਡਰੀ ਰਾਜੋਏਲੀਨਾ ਵੱਲੋਂ ਦਸਤਖ਼ਤ ਕਰਕੇ ਕਾਨੂੰਨ ਦਾ ਰੂਪ ਦਿੱਤਾ ਜਾਣਾ ਹੈ, ਜਿਨ੍ਹਾਂ ਨੇ ਦਸੰਬਰ ਵਿੱਚ ਪਹਿਲੀ ਵਾਰ ਇਹ ਮੁੱਦਾ ਉਠਾਇਆ ਸੀ। ਨਿਆਂ ਮੰਤਰੀ ਲੈਂਡੀ ਮਬੋਲਾਟੀਆਨਾ ਰੈਂਡਰੀਮਾਨਤੇਸੋਆ ਨੇ ਕਿਹਾ ਕਿ ਬੱਚੀਆਂ ਨਾਲ ਬਲਾਤਕਾਰ ਦੇ ਮਾਮਲਿਆਂ ਵਿੱਚ ਵਾਧੇ ਕਾਰਨ ਇਹ ਇੱਕ ਜ਼ਰੂਰੀ ਕਦਮ ਹੈ। ਉਨ੍ਹਾਂ ਕਿਹਾ ਕਿ ਸਾਲ 2023 ਵਿੱਚ ਨਾਬਾਲਗਾਂ ਨਾਲ ਬਲਾਤਕਾਰ ਦੇ 600 ਮਾਮਲੇ ਦਰਜ ਕੀਤੇ ਗਏ ਸਨ ਅਤੇ ਇਸ ਸਾਲ ਜਨਵਰੀ ਵਿੱਚ 133 ਮਾਮਲੇ ਦਰਜ ਕੀਤੇ ਗਏ। ਕਾਨੂੰਨ ਦੇ ਉਪਬੰਧਾਂ ਦੇ ਅਨੁਸਾਰ, 10 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਹਮੇਸ਼ਾ 'ਸਰਜਰੀ ਜ਼ਰੀਏ ਨਸਬੰਦੀ' ਦੀ ਸਜ਼ਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਆਸਟ੍ਰੇਲੀਆ 'ਚ ਬਣੇਗਾ ਦੁਨੀਆ ਦਾ ਸਭ ਤੋਂ ਉੱਚਾ ਰਾਮ ਮੰਦਰ, 150 ਏਕੜ ਜ਼ਮੀਨ ’ਤੇ 600 ਕਰੋੜ ਰੁਪਏ ਦੀ ਲਾਗਤ ਬਣੇਗਾ Temple

ਉਥੇ ਹੀ 10 ਤੋਂ 13 ਸਾਲ ਦੀ ਉਮਰ ਦੀਆਂ ਬੱਚੀਆਂ ਨਾਲ ਬਲਾਤਕਾਰ ਦੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ‘ਸਰਜਰੀ ਰਾਹੀਂ’ ਜਾਂ ਰਸਾਇਣਕ ਪ੍ਰਕਿਰਿਆ ਰਾਹੀਂ ਨਸਬੰਦੀ ਕਰਕੇ ਸਜ਼ਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 14 ਤੋਂ 17 ਸਾਲ ਦੀ ਉਮਰ ਦੀਆਂ ਨਾਬਾਲਗਾਂ ਨਾਲ ਬਲਾਤਕਾਰ ਦੇ ਮਾਮਲੇ 'ਚ ਰਸਾਇਣਕ ਪ੍ਰਕਿਰਿਆ ਨਾਲ ਨਸਬੰਦੀ ਦੀ ਸਜ਼ਾ ਦਿੱਤੀ ਜਾਵੇਗੀ। ਅਪਰਾਧੀਆਂ ਨੂੰ ਹੁਣ ਨਸਬੰਦੀ ਦੇ ਨਾਲ-ਨਾਲ ਉਮਰ ਕੈਦ ਤੱਕ ਦੀ ਸਖ਼ਤ ਸਜ਼ਾ ਵੀ ਭੁਗਤਣੀ ਪਵੇਗੀ। ਨਿਆਂ ਮੰਤਰੀ ਨੇ ਕਿਹਾ, “ਅਸੀਂ ਬੱਚਿਆਂ ਦੀ ਹੋਰ ਸੁਰੱਖਿਆ ਕਰਨਾ ਚਾਹੁੰਦੇ ਹਾਂ। ਉਹ ਜਿੰਨੇ ਛੋਟੇ ਹੋਣਗੇ, ਸਜ਼ਾ ਉਨੀ ਹੀ ਵੱਡੀ ਹੋਵੇਗੀ।''

ਇਹ ਵੀ ਪੜ੍ਹੋ: ਵੱਡੀ ਖ਼ਬਰ: ਕਤਰ ਨੇ ਰਿਹਾਅ ਕੀਤੇ 8 ਭਾਰਤੀ ਨਾਗਰਿਕ; ਸੁਣਾਈ ਗਈ ਸੀ ਮੌਤ ਦੀ ਸਜ਼ਾ

ਰਸਾਇਣਕ ਨਸਬੰਦੀ ਵਿੱਚ ਹਾਰਮੋਨ ਸੈਕਰੇਸ਼ਨ ਨੂੰ ਰੋਕਣ ਅਤੇ ਜਿਨਸੀ ਇੱਛਾ ਨੂੰ ਘਟਾਉਣ ਲਈ ਦਵਾਈਆਂ ਦੀ ਵਰਤੋਂ ਕੀਤੀ ਜਾਂਦੀ ਹੈ। ਕੈਲੀਫੋਰਨੀਆ ਅਤੇ ਫਲੋਰੀਡਾ ਸਮੇਤ ਬਹੁਤ ਸਾਰੇ ਦੇਸ਼ ਅਤੇ ਅਮਰੀਕਾ ਦੇ ਕੁਝ ਰਾਜ ਜਿਨਸੀ ਹਮਲੇ ਦੇ ਕੁਝ ਮਾਮਲਿਆਂ ਵਿੱਚ ਅਪਰਾਧੀਆਂ ਦੀ ਰਸਾਇਣਕ ਨਸਬੰਦੀ ਦੀ ਇਜਾਜ਼ਤ ਦਿੰਦੇ ਹਨ ਪਰ ਸਜ਼ਾ ਵਜੋਂ ‘ਸਰਜਰੀ ਰਾਹੀਂ ਨਸਬੰਦੀ’ ਦੀ ਵਿਵਸਥਾ ਬਹੁਤ ਘੱਟ ਹੈ। ਮੈਡਾਗਾਸਕਰ ਦੇ ਇਸ ਨਵੇਂ ਕਾਨੂੰਨ ਦੀ ਮਨੁੱਖੀ ਅਧਿਕਾਰ ਸੰਸਥਾ ਐਮਨੈਸਟੀ ਇੰਟਰਨੈਸ਼ਨਲ ਨੇ 'ਅਮਨੁੱਖੀ ਅਤੇ ਅਪਮਾਨਜਨਕ ਸਲੂਕ' ਕਰਾਰ ਦਿੰਦੇ ਹੋਏ ਇਸ ਦੀ ਆਲੋਚਨਾ ਕੀਤੀ।

ਇਹ ਵੀ ਪੜ੍ਹੋ: ਇਟਲੀ ਤੋਂ ਆਈ ਮੰਦਭਾਗੀ ਖ਼ਬਰ, ਗੁਰਦੁਆਰਾ ਸਾਹਿਬ ਨੋਵੇਲਾਰਾ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਪਾਲਾ ਦਾ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News