5.2 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਈਰਾਨ

12/21/2017 4:16:43 AM

ਤਹਿਰਾਨ— ਈਰਾਨ ਦੀ ਰਾਜਧਾਨੀ ਦੇ ਨੇੜੇ ਇਕ ਨਗਰ 'ਚ ਬੁੱਧਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਨਾਲ ਅਜੇ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਸਥਾਨਕ ਨਿਵਾਸੀਆਂ ਨੂੰ ਭੂਚਾਲ ਤੋਂ ਬਾਅਦ ਧਰਤੀ ਕੰਬਣ ਦੀ ਚਿਤਾਵਨੀ ਦਿੱਤੀ ਹੈ।
ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਤਹਿਰਾਨ ਦੇ ਪੱਛਮ 'ਚ 50 ਕਿਲੋਂਮੀਟਰ ਦੂਰ ਮੇਸ਼ਿਕਨ ਦਸ਼ਤ 'ਚ ਸੀ। ਸਥਾਨਕ ਮੀਡੀਆ ਮੁਤਾਬਕ ਕਰਾਜ, ਕੋਮ, ਕਜਵਿਨ ਤੇ ਅਰਾਕ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਈਰਾਨ ਦੇ ਰਾਸ਼ਟਰੀ ਆਪਦਾ ਪ੍ਰਬੰਧਨ ਦੇ ਬੁਲਾਰੇ ਨੇ ਦੱਸਿਆ ਕਿ ਅਜੇ ਤੱਕ ਕਿਸੇ ਵਿਅਕਤੀ ਦੇ ਮਾਰੇ ਜਾਣ ਦੀ ਸੂਚਨਾ ਨਹੀਂ ਮਿਲੀ ਹੈ। ਜ਼ਿਕਰਯੋਗ ਹੈ ਕਿ ਬੀਤੇ ਮਹੀਨੇ ਈਰਾਨ ਦੇ ਪੱਛਮ 'ਚ 7.3 ਤੀਬਰਤਾ ਦੇ ਆਏ ਭੂਚਾਲ ਕਾਰਨ 620 ਲੋਕ ਮਾਰੇ ਗਏ ਸਨ।


Related News