ਸੋਲੋਮਨ ਦੀਪ ਸਮੂਹ ''ਤੇ 5.8 ਤੀਬਰਤਾ ਨਾਲ ਆਇਆ ਭੂਚਾਲ

03/30/2018 3:27:41 AM

ਹੋਨਿਅਰਾ— ਸੋਲੋਮਨ ਦੀਪ ਸਮੂਹ 'ਚ ਅੱਜ 5.8 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਸਥਾਨਕ ਸਮੇਂ ਮੁਤਾਬਕ ਸ਼ਾਮ 6:51 ਮਿੰਟ 'ਤੇ ਮਹਿਸੂਸ ਕੀਤੇ ਗਏ ਤੇ ਇਸ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ 'ਚ ਸੀ। ਭੂਚਾਲ ਦੇ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।


Related News