ਅਮਰੀਕਾ: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਅਲਾਸਕਾ

Sunday, Nov 24, 2019 - 01:16 PM (IST)

ਅਮਰੀਕਾ: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਅਲਾਸਕਾ

ਜੁਨੌ (ਅਲਾਸਕਾ)- ਅਮਰੀਕਾ ਦੇ ਭੂ-ਵਿਗਿਆਨਕ ਸਰਵੇਖਣ ਅਨੁਸਾਰ ਐਤਵਾਰ ਸਵੇਰੇ ਅਲਾਸਕਾ ਦੇ ਐਂਡਰੀਅਨ ਵਿਚ ਭੂਚਾਲ ਦੇ ਜ਼ਬਰਦਸ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.3 ਮਾਪੀ ਗਈ। ਅੰਤਰਰਾਸ਼ਟਰੀ ਸਮੇਂ ਮੁਤਾਬਕ ਭੂਚਾਲ ਦੇ ਝਟਕੇ ਸਵੇਰੇ 6:24 ਵਜੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦਾ ਕੇਂਦਰ 25.1 ਕਿਲੋਮੀਟਰ ਦੀ ਗਹਿਰਾਈ 'ਤੇ ਸੀ।

ਯੂ.ਐੱਸ.ਜੀ.ਐੱਸ. ਨੇ ਸਥਾਨਕ ਲੋਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ ਕਿ ਇਸੇ ਤਰ੍ਹਾਂ ਦੇ ਹੋਰ ਵੀ ਭੂਚਾਲ ਆ ਸਕਦੇ ਹਨ। ਇਸ ਦੌਰਾਨ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਅਜੇ ਤੱਕ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਹੋਣ ਦੀ ਖਬਰ ਨਹੀਂ ਹੈ।


author

Baljit Singh

Content Editor

Related News