ਨਿਊਜ਼ੀਲੈਂਡ 'ਚ 7.1 ਦੀ ਤੀਬਰਤਾ ਦਾ ਭੂਚਾਲ, ਲੋਕਾਂ ਲਈ ਚੇਤਾਵਨੀ ਜਾਰੀ
Monday, Apr 24, 2023 - 10:35 AM (IST)
ਵੈਲਿੰਗਟਨ (ਏਜੰਸੀ): ਨਿਊਜ਼ੀਲੈਂਡ ਵਿਖੇ ਪ੍ਰਸ਼ਾਂਤ ਮਹਾਸਾਗਰ ਦੇ ਇਕ ਦੂਰ-ਦੁਰਾਡੇ ਹਿੱਸੇ ਵਿਚ ਸੋਮਵਾਰ ਸਵੇਰੇ 7.1 ਤੀਬਰਤਾ ਦਾ ਭੂਚਾਲ ਆਇਆ ਪਰ ਸੁਨਾਮੀ ਦਾ ਕੋਈ ਖਤਰਾ ਨਹੀਂ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਮੁਤਾਬਕ ਭੂਚਾਲ ਨਿਊਜ਼ੀਲੈਂਡ ਦੇ ਉੱਤਰੀ ਟਾਪੂ ਤੋਂ ਕਰੀਬ 900 ਕਿਲੋਮੀਟਰ ਉੱਤਰ-ਪੂਰਬ 'ਚ ਕੇਰਮਾਡੇਕ ਟਾਪੂ ਨੇੜੇ 49 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ। ਪ੍ਰਸ਼ਾਂਤ ਸੁਨਾਮੀ ਚੇਤਾਵਨੀ ਕੇਂਦਰ ਦੇ ਅਨੁਸਾਰ ਭੂਚਾਲ ਨਾਲ ਹਵਾਈ ਅਤੇ ਪ੍ਰਸ਼ਾਂਤ ਖੇਤਰ ਨੂੰ ਕੋਈ ਖਤਰਾ ਨਹੀਂ ਹੈ। ਨਿਊਜ਼ੀਲੈਂਡ ਦੀ ਨੈਸ਼ਨਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਨੇ ਇਕ ਬਿਆਨ 'ਚ ਕਿਹਾ ਕਿ ਉਹ ਇਹ ਤੈਅ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕੀ ਭੂਚਾਲ ਨਿਊਜ਼ੀਲੈਂਡ 'ਤੇ ਫਿਰ ਤੋਂ ਪ੍ਰਭਾਵ ਪਾ ਸਕਦਾ ਹੈ।
ਪੜ੍ਹੋ ਇਹ ਅਹਿਮ ਖ਼ਬਰ-80 ਸਾਲਾਂ ਬਾਅਦ ਮਿਲਿਆ World War II ਦੇ 'ਜਹਾਜ਼' ਦਾ ਮਲਬਾ, ਆਸਟ੍ਰੇਲੀਆਈ ਕੈਦੀ ਸਨ ਸਵਾਰ
ਲੋਕਾਂ ਨੂੰ ਤੱਟਵਰਤੀ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਨੈਸ਼ਨਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਲੋਕਾਂ ਨੂੰ ਤੱਟ ਦੇ ਨੇੜੇ ਸਾਰੀਆਂ ਥਾਵਾਂ ਨੂੰ ਖਾਲੀ ਕਰ ਦੇਣਾ ਚਾਹੀਦਾ ਹੈ, ਜਿੱਥੇ ਭੂਚਾਲ "ਇੱਕ ਮਿੰਟ ਤੋਂ ਵੱਧ ਮਹਿਸੂਸ ਕੀਤਾ ਗਿਆ ਸੀ ਅਤੇ ਇਹ ਇੰਨਾ ਸ਼ਕਤੀਸ਼ਾਲੀ ਸੀ ਕਿ ਖੜ੍ਹੇ ਹੋਣਾ ਮੁਸ਼ਕਲ ਸੀ"। ਇਹਨਾਂ ਖੇਤਰਾਂ ਵਿਚ ਸੁਨਾਮੀ ਆ ਸਕਦੀ ਹੈ ਅਤੇ ਇਹ ਤੇਜ਼ੀ ਨਾਲ ਆ ਸਕਦੀ ਹੈ। ਇਸ ਲਈ ਲੋਕਾਂ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਨਜ਼ਦੀਕੀ ਉੱਚੀ ਜ਼ਮੀਨ ਤੁਰੰਤ ਖਾਲੀ ਕਰ ਦੇਣ ਅਤੇ ਜਿੱਥੋਂ ਤੱਕ ਸੰਭਵ ਹੋਵੇ ਸੁਰੱਖਿਅਤ ਥਾਵਾਂ 'ਤੇ ਚਲੇ ਜਾਣ।" ਯੂਐਸ ਭੂ-ਵਿਗਿਆਨਕ ਸਰਵੇਖਣ ਅਨੁਸਾਰ ਐਤਵਾਰ ਦੁਪਹਿਰ ਨੂੰ ਨਿਊਯਾਰਕ ਦੇ ਕੁਝ ਹਿੱਸਿਆਂ ਵਿੱਚ 3.6 ਤੀਬਰਤਾ ਦੇ ਮਾਮੂਲੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।