ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਿਤ ਕਰੇਗੀ ਪਾਕਿ ਸਰਕਾਰ
Wednesday, Jun 26, 2024 - 12:49 AM (IST)

ਲਾਹੌਰ, (ਭਾਸ਼ਾ)- ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਬੁੱਧਵਾਰ ਨੂੰ ਕਰਤਾਰਪੁਰ ਸਾਹਿਬ ’ਚ ਸਿੱਖ ਸਾਮਰਾਜ ਦੇ ਪਹਿਲੇ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਿਤ ਕਰੇਗੀ ਤਾਂ ਜੋ ਭਾਰਤ ਤੋਂ ਆਉਣ ਵਾਲੇ ਸ਼ਰਧਾਲੂ ਵੀ ਦਰਸ਼ਨ ਕਰ ਸਕਣ।
ਇਸ ਬੁੱਤ ਨੂੰ ਕੱਟੜਪੰਥੀਆਂ ਵੱਲੋਂ ਦੋ ਵਾਰ ਨੁਕਸਾਨ ਪਹੁੰਚਾਇਆ ਗਿਆ ਸੀ, ਜਿਸ ਦੀ ਮੁਰੰਮਤ ਕਰ ਕੇ ਹੁਣ ਇਕ ਵਾਰ ਫਿਰ ਇਥੇ ਸਥਾਪਿਤ ਕੀਤਾ ਜਾਵੇਗਾ।