ਮਾਝਾ ਯੂਥ ਕਲੱਬ ਆਸਟ੍ਰੇਲੀਆ ਵਲੋਂ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਦੋ ਲੱਖ ਦੀ ਸਹਾਇਤਾ

Wednesday, Aug 18, 2021 - 01:27 PM (IST)

ਮਾਝਾ ਯੂਥ ਕਲੱਬ ਆਸਟ੍ਰੇਲੀਆ ਵਲੋਂ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਦੋ ਲੱਖ ਦੀ ਸਹਾਇਤਾ

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਵਿਖੇ ਲੰਬੇ ਸਮੇ ਤੋਂ ਸਮਾਜ ਭਲਾਈ ਤੇ ਮਾਂ-ਬੋਲੀ ਦੇ ਪਸਾਰ ਲਈ ਕਾਰਜਸ਼ੀਲ ਸੰਸਥਾ 'ਮਾਝਾ ਯੂਥ ਕਲੱਬ ਬ੍ਰਿਸਬੇਨ ਆਸਟ੍ਰੇਲੀਆ' ਵੱਲੋਂ ਆਪਣੀ ਕਰਮ ਭੂਮੀ 'ਤੇ ਮਾਨਵਤਾ ਦੀ ਭਲਾਈ ਤੇ ਸਾਂਝੀਵਾਲਤਾ ਦਾ ਸੁਨੇਹਾ ਦਿੰਦੇ ਹੋਏ ਜਿੱਥੇ ਸਲਾਨਾ ਖੂਨ-ਦਾਨ ਕੈਂਪ ਲਗਾ ਕੇ ਮਹਾ-ਦਾਨ ਕੀਤਾ ਜਾਂਦਾ ਹੈ, ਉਥੇ ਮਾਂ-ਬੋਲੀ ਦੇ ਪਸਾਰ ਲਈ ਛੋਟੇ ਬੱਚਿਆਂ ਨੂੰ ਪੰਜਾਬੀ ਸਕੂਲ ਰਾਹੀਂ ਸਿੱਖਿਆ ਦੇ ਕੇ ਵਿਦੇਸ਼ਾਂ ‘ਚ ਮਾਂ-ਬੋਲੀ ਪੰਜਾਬੀ ਨੂੰ ਵੱਧ ਤੋਂ ਵੱਧ ਪ੍ਰਫੁਲਿਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਸ ਦੇ ਨਾਲ ਹੀ ਆਪਣੀ ਜਨਮ ਭੂਮੀ ਪ੍ਰਤੀ ਆਪਣਾ ਫਰਜ਼ ਤੇ ਧਰਮ ਸਮਝਦਿਆਂ ਆਪਣਿਆਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੁੰਦਿਆਂ ਮਦਦ ਲਈ ਵੀ ਹਮੇਸ਼ਾ ਤੱਤਪਰ ਰਹਿੰਦੇ ਹਨ। 

PunjabKesari

ਪੜ੍ਹੋ ਇਹ ਅਹਿਮ ਖਬਰ - ਆਸਟ੍ਰੇਲੀਆ ਨੇ ਕਾਬੁਲ 'ਚੋਂ 26 ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ

ਇਸੇ ਲੜੀ ਨੂੰ ਅੱਗੇ ਤੋਰਦਿਆਂ ਗੁਰੂ ਦੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਸੰਸਦ ਮੈਂਬਰ ਸ. ਗੁਰਜੀਤ ਸਿੰਘ ਔਜਲਾ ਦੇ ਯਤਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਮਰੀਜ਼ਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਮੁੱਖ ਰੱਖਦੇ ਹੋਏ ਮਾਝਾ ਯੂਥ ਕਲੱਬ ਬ੍ਰਿਸਬੇਨ ਆਸਟ੍ਰੇਲੀਆ ਵਲੋਂ ਸਾਂਝੀ ਛਾਂ ਫਾਉਂਡੇਸ਼ਨ ਰਾਹੀਂ ਦੋ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਕੇ ਮਨੁੱਖਤਾ ਦੀ ਸੇਵਾ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇਸ ਮੌਕੇ ਸਾਂਝੀ ਛਾਂ ਫਾਉਂਡੇਸ਼ਨ ਦੇ ਪ੍ਰਧਾਨ ਕੰਵਲਜੀਤ ਸਿੰਘ ਲਾਲੀ ਮੀਰਾਕੋਟ, ਉੱਪ ਪ੍ਰਧਾਨ ਮਾਨਵਦੀਪ ਸਿੰਘ ਅਤੇ ਸੰਸਦ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਮਾਝਾ ਯੂਥ ਕਲੱਬ ਆਸਟ੍ਰੇਲੀਆ ਵਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਅਜਿਹੇ ਕਾਰਜ ਕਰਨ ਨਾਲ ਭਾਈਚਾਰਕ ਏਕਤਾ ਤੇ ਮਿਲਵਰਤਣ ਨਾਲ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ, ਜੋ ਕਿ ਅਜੋਕੇ ਦੌਰ ਵਿਚ ਬਹੁਤ ਹੀ ਜ਼ਰੂਰੀ ਹੈ।
 


author

Vandana

Content Editor

Related News