ਬਲੋਚਿਸਤਾਨ ਸੂਬੇ ''ਚ ਵਾਪਰਿਆ ਵੱਡਾ ਹਾਦਸਾ; ਡੂੰਘੀ ਖੱਡ ''ਚ ਡਿੱਗੀ ਬੱਸ, 4 ਲੋਕਾਂ ਦੀ ਮੌਤ
Saturday, Sep 14, 2024 - 11:13 PM (IST)
ਕਰਾਚੀ (ਭਾਸ਼ਾ) : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸ਼ੇਰਾਨੀ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਇਕ ਬੱਸ ਦੇ ਡੂੰਘੀ ਖੱਡ ਵਿਚ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸ਼ੇਰਾਨੀ ਦੀ ਡਿਪਟੀ ਕਮਿਸ਼ਨਰ ਸਨਾ ਮਹਿਜਬੀਨ ਉਮਰਾਨੀ ਨੇ ਦੱਸਿਆ ਕਿ ਬੱਸ ਇਸਲਾਮਾਬਾਦ ਤੋਂ ਕਵੇਟਾ ਜਾ ਰਹੀ ਸੀ ਅਤੇ ਇਸ ਵਿਚ 25 ਯਾਤਰੀ ਸਵਾਰ ਸਨ।
ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਇਕ ਔਰਤ ਸਮੇਤ ਚਾਰ ਯਾਤਰੀਆਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖਮੀ ਹੋ ਗਏ। ਜ਼ਖਮੀਆਂ, ਜਿਨ੍ਹਾਂ ਵਿਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ, ਨੂੰ ਕਵੇਟਾ ਦੇ ਹਸਪਤਾਲਾਂ ਵਿਚ ਭੇਜਣ ਤੋਂ ਪਹਿਲਾਂ ਝੋਬ ਦੇ ਟਰੌਮਾ ਸੈਂਟਰ ਵਿਚ ਇਲਾਜ ਕੀਤਾ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8