ਕੈਨੇਡਾ 'ਚ ਵੱਡਾ ਹਾਦਸਾ: ਸੈਵਰੀ ਆਈਲੈਂਡ ਨੇੜੇ ਕਿਸ਼ਤੀ ਪਲਟਣ ਨਾਲ 3 ਲੋਕਾਂ ਦੀ ਮੌਤ
Saturday, May 23, 2026 - 05:51 AM (IST)
ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸੈਵਰੀ ਆਈਲੈਂਡ ਨੇੜੇ ਇੱਕ ਕਿਸ਼ਤੀ ਪਲਟ ਜਾਣ ਕਾਰਨ 3 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁਖਦਾਈ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਵੇਲੇ ਵਾਪਰੀ, ਜਦੋਂ ਇੱਕ ਕਿਸ਼ਤੀ ਸੈਵਰੀ ਆਈਲੈਂਡ ਦੇ ਕੰਢੇ ਤੋਂ ਕਰੀਬ 500 ਤੋਂ 1000 ਮੀਟਰ ਦੂਰ ਸਮੁੰਦਰ ਵਿੱਚ ਅਚਾਨਕ ਪਲਟ ਗਈ। ਪੁਲਸ ਮੁਤਾਬਕ ਕਿਸ਼ਤੀ ਵਿੱਚ ਕੁੱਲ 5 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚੋਂ ਤਿੰਨ ਦੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਬਚਾਅ ਲਏ ਗਏ ਹਨ।
ਇਹ ਵੀ ਪੜ੍ਹੋ : ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ ਨਿਯਮਾਂ 'ਚ ਵੱਡੇ ਬਦਲਾਅ
ਪੁਲਸ ਅਤੇ ਬਚਾਅ ਟੀਮਾਂ ਵੱਲੋਂ ਮੌਕੇ ‘ਤੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਸਨ। ਅਧਿਕਾਰੀਆਂ ਅਨੁਸਾਰ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਮ੍ਰਿਤਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ। ਸਥਾਨਕ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸਮੁੰਦਰੀ ਯਾਤਰਾ ਦੌਰਾਨ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
