ਪਾਕਿ ਫ਼ੌਜ ’ਚ ਵੱਡੀ ਤਬਦੀਲੀ ਕੀਤੀ ਜਾ ਰਹੀ : ਆਸਿਮ ਮੁਨੀਰ

Friday, Jan 30, 2026 - 09:56 AM (IST)

ਪਾਕਿ ਫ਼ੌਜ ’ਚ ਵੱਡੀ ਤਬਦੀਲੀ ਕੀਤੀ ਜਾ ਰਹੀ : ਆਸਿਮ ਮੁਨੀਰ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨੀ ਰੱਖਿਆ ਫੋਰਸਾਂ ਦੇ ਪ੍ਰਮੁੱਖ (ਸੀ. ਡੀ. ਐੱਫ.) ਫੀਲਡ ਮਾਰਸ਼ਲ ਆਸਿਮ ਮੁਨੀਰ ਨੇ ਵੀਰਵਾਰ ਨੂੰ ਕਿਹਾ ਕਿ ਪਾਕਿਸਤਾਨ ਦੀ ਫ਼ੌਜ ਕਈ ਖੇਤਰਾਂ ’ਚ ਵੱਡੇ ਬਦਲਾਅ ’ਚੋਂ ਲੰਘ ਰਹੀ ਹੈ। ਮੁਨੀਰ ਨੇ ਦੁਹਰਾਇਆ ਕਿ ਉਹ ਦੇਸ਼ ਦੀ ਖੇਤਰੀ ਅਖੰਡਤਾ ਦੀ ਰੱਖਿਆ ਲਈ ਹਰ ਤਰ੍ਹਾਂ ਦੇ ਖਤਰਿਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ।

ਫ਼ੌਜ ਵੱਲੋਂ ਜਾਰੀ ਇਕ ਬਿਆਨ ਅਨੁਸਾਰ, ਮੁਨੀਰ ਨੇ ਬਹਾਵਲਪੁਰ ਛਾਉਣੀ ਦੇ ਦੌਰੇ ਦੌਰਾਨ ਇਹ ਟਿੱਪਣੀਆਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੂੰ ਕੋਰ ਦੇ ਵੱਖ-ਵੱਖ ਸੰਚਾਲਨ, ਸਿਖਲਾਈ ਅਤੇ ਪ੍ਰਸ਼ਾਸਕੀ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ’ਚ ਜੰਗ ਦੀਆਂ ਤਿਆਰੀਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਫੌਜੀਆਂ ਨੂੰ ਸੰਬੋਧਨ ਕਰਦਿਆਂ ਮੁਨੀਰ ਨੇ ਉਨ੍ਹਾਂ ਦੇ ਉੱਚ ਮਨੋਬਲ, ਪੇਸ਼ੇਵਰ ਮੁਹਾਰਤ ਅਤੇ ਸੰਚਾਲਨ ਤਿਆਰੀ ਦੀ ਸ਼ਲਾਘਾ ਕੀਤੀ। ਪਾਕਿਸਤਾਨੀ ਫ਼ੌਜ ਦੇ ਪ੍ਰਮੁੱਖ ਮੁਨੀਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਹਥਿਆਰਬੰਦ ਫੋਰਸਾਂ ਪਾਕਿਸਤਾਨ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਰੱਖਿਆ ਲਈ ਹਰ ਤਰ੍ਹਾਂ ਦੇ ਖਤਰਿਆਂ ਵਿਰੁੱਧ ਪੂਰੀ ਤਰ੍ਹਾਂ ਤਿਆਰ ਹਨ।


author

cherry

Content Editor

Related News