ਪਾਕਿਸਤਾਨ ਦਾ ਵੱਡਾ ਫੈਸਲਾ: ਮੈਡੀਕਲ ਕਾਲਜਾਂ ''ਚੋਂ ਅਫ਼ਗਾਨ ਵਿਦਿਆਰਥੀਆਂ ਨੂੰ ਬਾਹਰ ਕੱਢਣ ਦੇ ਹੁਕਮ
Thursday, Sep 10, 2026 - 03:40 AM (IST)
ਲਾਹੌਰ (ਏਜੰਸੀ) : ਪਾਕਿਸਤਾਨ ਅਤੇ ਅਫਗਾਨਿਸਤਾਨ ਦੇ ਸਬੰਧਾਂ ਵਿਚ ਵਧਦੇ ਤਣਾਅ ਵਿਚਾਲੇ ਇਸਲਾਮਾਬਾਦ ਨੇ ਦੇਸ਼ ਭਰ ਦੇ ਮੈਡੀਕਲ ਅਦਾਰਿਆਂ ਨੂੰ ਅਫਗਾਨ ਵਿਦਿਆਰਥੀਆਂ ਨੂੰ ਕੱਢਣ ਅਤੇ ਦਾਖਲਾ ਨਾ ਦੇਣ ਦਾ ਹੁਕਮ ਦਿੱਤਾ ਹੈ। ਇਸ ਫੈਸਲੇ ਨਾਲ ਪਾਕਿਸਤਾਨ ਵਿਚ ਗ੍ਰੈਜੂਏਸ਼ਨ ਪੱਧਰ ਦੇ ਮੈਡੀਕਲ ਅਤੇ ਡੈਂਟਲ ਮੈਡੀਕਲ ਕੋਰਸਾਂ ਦੀ ਪੜ੍ਹਾਈ ਕਰ ਰਹੇ ਸੈਂਕੜੇ ਅਫਗਾਨ ਵਿਦਿਆਰਥੀ ਪ੍ਰਭਾਵਿਤ ਹੋ ਸਕਦੇ ਹਨ। ਇਨ੍ਹਾਂ ਵਿਚ ਕੁਝ ਅਜਿਹੇ ਵਿਦਿਆਰਥੀ ਵੀ ਹਨ, ਜੋ ਜਲਦ ਹੀ ਆਪਣੀ ਪੜ੍ਹਾਈ ਪੂਰੀ ਕਰਨ ਵਾਲੇ ਹਨ।
ਇਹ ਵੀ ਪੜ੍ਹੋ : ਅਚਾਨਕ ਫੱਟ ਗਿਆ 'ਮੇਡ ਇਨ ਚਾਈਨਾ' ਟੈਂਕ, ਬੰਗਲਾਦੇਸ਼ੀ ਫੌਜ ਦੇ ਦੋ ਜਵਾਨਾਂ ਦੀ ਮੌਤ
ਸਿਹਤ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨ ਮੈਡੀਕਲ ਅਤੇ ਡੈਂਟਲ ਮੈਡੀਕਲ ਕੌਂਸਲ ਨੇ ਮੈਡੀਕਲ ਅਤੇ ਡੈਂਟਲ ਸੰਸਥਾਵਾਂ ਨੂੰ ਜਾਰੀ ਨਿਰਦੇਸ਼ਾਂ ਵਿਚ ਮੌਜੂਦਾ ਵਿਦਿਅਕ ਸੈਸ਼ਨ ਦੌਰਾਨ ਅਫਗਾਨ ਵਿਦਿਆਰਥੀਆਂ ਨੂੰ ਦਾਖਲਾ ਦੇਣ ’ਤੇ ਰੋਕ ਲਗਾ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
