ਅਮਰੀਕਾ ''ਚ ਵੱਡਾ ਜਹਾਜ਼ ਹਾਦਸਾ! ਲੈਂਡਿੰਗ ਦੌਰਾਨ ਰਨਵੇਅ ਤੋਂ ਫਿਸਲ ਕੇ ਖਾਲੀ ਮੈਦਾਨ ''ਚ ਜਾ ਡਿੱਗਿਆ ਜਹਾਜ਼

Saturday, Apr 12, 2025 - 08:57 AM (IST)

ਅਮਰੀਕਾ ''ਚ ਵੱਡਾ ਜਹਾਜ਼ ਹਾਦਸਾ! ਲੈਂਡਿੰਗ ਦੌਰਾਨ ਰਨਵੇਅ ਤੋਂ ਫਿਸਲ ਕੇ ਖਾਲੀ ਮੈਦਾਨ ''ਚ ਜਾ ਡਿੱਗਿਆ ਜਹਾਜ਼

ਇੰਟਰਨੈਸ਼ਨਲ ਡੈਸਕ : ਅਮਰੀਕਾ ਦੇ ਟੈਕਸਾਸ ਸੂਬੇ ਤੋਂ ਇੱਕ ਹੋਰ ਹੈਰਾਨ ਕਰਨ ਵਾਲੀ ਜਹਾਜ਼ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਜਸਟਿਨ ਸ਼ਹਿਰ ਦੇ ਪ੍ਰੋਪਵਾਸ਼ ਹਵਾਈ ਅੱਡੇ 'ਤੇ ਵਾਪਰੀ, ਜਿੱਥੇ ਲੈਂਡਿੰਗ ਦੌਰਾਨ ਇੱਕ ਜਹਾਜ਼ ਰਨਵੇਅ ਤੋਂ ਫਿਸਲ ਗਿਆ ਅਤੇ ਸਿੱਧਾ ਇੱਕ ਖਾਲੀ ਮੈਦਾਨ ਵਿੱਚ ਜਾ ਡਿੱਗਿਆ। ਹਾਦਸੇ ਤੋਂ ਬਾਅਦ ਜਹਾਜ਼ ਪਲਟ ਗਿਆ, ਜਿਸ ਕਾਰਨ ਉੱਥੇ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ।

ਤੁਰੰਤ ਸ਼ੁਰੂ ਕੀਤਾ ਰੈਸਕਿਊ ਆਪ੍ਰੇਸ਼ਨ
ਘਟਨਾ ਦੀ ਸੂਚਨਾ ਮਿਲਦੇ ਹੀ ਬਚਾਅ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਖ਼ਬਰ ਲਿਖੇ ਜਾਣ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਸੀ ਕਿ ਹਾਦਸੇ ਵਿੱਚ ਕੋਈ ਜ਼ਖਮੀ ਹੋਇਆ ਹੈ ਜਾਂ ਨਹੀਂ। ਸਥਾਨਕ ਪ੍ਰਸ਼ਾਸਨ ਅਤੇ ਹਵਾਈ ਅੱਡਾ ਅਥਾਰਟੀ ਦੀਆਂ ਟੀਮਾਂ ਰਾਹਤ ਅਤੇ ਜਾਂਚ ਦੇ ਕੰਮ ਵਿੱਚ ਲੱਗੀਆਂ ਹੋਈਆਂ ਸਨ।

ਇਹ ਵੀ ਪੜ੍ਹੋ : ਬ੍ਰਿਟਿਸ਼ ਪਾਬੰਦੀਆਂ ਦੀ ਉਲੰਘਣਾ ਕਰਨ ਦੇ ਦੋਸ਼ੀ ਰੂਸ ਦੇ ਸਾਬਕਾ ਮੰਤਰੀ ਨੂੰ 40 ਮਹੀਨੇ ਦੀ ਜੇਲ੍ਹ

ਘਟਨਾ ਦੇ ਕਾਰਨਾਂ ਦੀ ਜਾਂਚ ਸ਼ੁਰੂ 
ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਜਹਾਜ਼ ਰਨਵੇਅ ਤੋਂ ਕਿਉਂ ਫਿਸਲ ਗਿਆ। ਤਕਨੀਕੀ ਨੁਕਸ ਜਾਂ ਮਨੁੱਖੀ ਗਲਤੀ ਕਾਰਨ ਫਿਸਲਿਆ, ਇਨ੍ਹਾਂ ਦੋਵਾਂ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਸਬੰਧਤ ਏਜੰਸੀਆਂ ਹਰ ਪਹਿਲੂ ਤੋਂ ਹਾਦਸੇ ਦੀ ਜਾਂਚ ਕਰ ਰਹੀਆਂ ਹਨ।

ਅਮਰੀਕਾ 'ਚ ਹਾਲ ਹੀ ਦੇ ਦਿਨਾਂ 'ਚ ਵਧੇ ਜਹਾਜ਼ ਹਾਦਸੇ
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਅਮਰੀਕਾ ਵਿੱਚ ਜਹਾਜ਼ ਹਾਦਸਿਆਂ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਇਸ ਤਾਜ਼ਾ ਹਾਦਸੇ ਨੇ ਇੱਕ ਵਾਰ ਫਿਰ ਹਵਾਬਾਜ਼ੀ ਸੁਰੱਖਿਆ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਇਹ ਵੀ ਪੜ੍ਹੋ : ਗੌਰਵ ਖੰਨਾ ਬਣੇ Celebrity MasterChef ਦੇ ਜੇਤੂ, ਟਰਾਫੀ ਨਾਲ ਜਿੱਤੇ 20 ਲੱਖ ਰੁਪਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News