ਮਿਸਰ ''ਚ ਵੱਡਾ ਸੜਕ ਹਾਦਸਾ: ਤੇਲ ਟੈਂਕਰ ਪਲਟਣ ਕਾਰਨ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ
Thursday, Nov 26, 2026 - 05:58 AM (IST)
ਕਾਹਿਰਾ : ਮਿਸਰ ਦੀ ਰਾਜਧਾਨੀ ਕਾਹਿਰਾ ਵਿੱਚ ਬੁੱਧਵਾਰ ਨੂੰ ਇੱਕ ਮੁੱਖ ਹਾਈਵੇਅ 'ਤੇ ਤੇਲ ਦਾ ਟੈਂਕਰ ਪਲਟ ਗਿਆ, ਜਿਸ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਨੇ ਨੇੜੇ ਖੜ੍ਹੇ ਕਈ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਨਾਲ ਭਾਰੀ ਤਬਾਹੀ ਹੋਈ। ਇਸ ਹਾਦਸੇ ਵਿੱਚ 31 ਲੋਕਾਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖਮੀ ਹੋ ਗਏ।
Tragedy in Cairo Several hours ago, a major tragedy occurred in Egypt. On the Ring Road in Giza, a tanker carrying petroleum products overturned and caught fire, and the flames spread to the flow of vehicles. According to the country’s Ministry of Health, at least 30 people were died and 15 more were injured The cause of the accident has not yet been officially announced. The fire has been extinguished, and the authorities have not confirmed eyewitness accounts circulating online ❗️Such disasters on Egyptian roads occur regularly: in late October, buses collided on the Middle Ring Road, leaving 10 people dead. This is driven by deteriorating infrastructure, overloaded traffic, and weak oversight of the transportation of hazardous goods. Under such conditions, a single traffic accident can turn into mass casualties
— Rybar MENA (@rybar_mena) November 25, 2026
ਸਿਹਤ ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਾਹਿਰਾ ਦੇ ਆਲੇ-ਦੁਆਲੇ ਬਣੀ ਅਹਿਮ 'ਰਿੰਗ ਰੋਡ' 'ਤੇ ਵਾਪਰੀ ਇਸ ਘਟਨਾ ਵਿੱਚ ਦੋ ਦਰਜਨ ਤੋਂ ਵੱਧ ਕਾਰਾਂ ਅਤੇ ਮੋਟਰਸਾਈਕਲ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਇਹ ਘਟਨਾ ਗ੍ਰੇਟਰ ਕਾਹਿਰਾ ਖੇਤਰ ਦੇ ਅਧੀਨ ਆਉਂਦੇ ਗੀਜ਼ਾ ਗਵਰਨੋਰੇਟ ਦੇ ਸੰਘਣੀ ਆਬਾਦੀ ਵਾਲੇ 'ਵੱਰਾਕ' (Warraq) ਇਲਾਕੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ। ਮੌਕੇ 'ਤੇ ਬਚਾਅ ਕਰਮਚਾਰੀਆਂ ਨੂੰ ਲੋਕਾਂ ਨੂੰ ਸੜਦੇ ਵਾਹਨਾਂ ਵਿੱਚੋਂ ਬਾਹਰ ਕੱਢਦੇ ਦੇਖਿਆ ਗਿਆ, ਜਦਕਿ ਹਾਦਸੇ ਦੀ ਵਾਇਰਲ ਹੋਈ ਵੀਡੀਓ ਵਿੱਚ ਫਾਇਰਫਾਈਟਰਾਂ ਨੂੰ ਅੱਗ 'ਤੇ ਕਾਬੂ ਪਾਉਣ ਲਈ ਜੱਦੋ-ਜਹਿਦ ਕਰਦੇ ਦੇਖਿਆ ਜਾ ਸਕਦਾ ਸੀ, ਕਿਉਂਕਿ ਅੱਗ ਕਾਰਾਂ ਵਿੱਚ ਫੈਲ ਰਹੀ ਸੀ। ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨੇ ਇਸ ਦੁਖਾਂਤ ਦੇ ਪੀੜਤਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ।

ਸਿਹਤ ਮੰਤਰੀ ਖਾਲਿਦ ਅਬਦੇਲ ਗੱਫਾਰ ਨੇ ਦੱਸਿਆ ਕਿ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਕਰਨ ਲਈ ਫਿਲਹਾਲ ਡੀਐੱਨਏ (DNA) ਟੈਸਟ ਕੀਤੇ ਜਾ ਰਹੇ ਹਨ। ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਜਿਹਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।

ਜ਼ਿਕਰਯੋਗ ਹੈ ਕਿ ਮਿਸਰ ਵਿੱਚ ਹਰ ਸਾਲ ਸੜਕ ਹਾਦਸਿਆਂ ਵਿੱਚ ਹਜ਼ਾਰਾਂ ਲੋਕ ਆਪਣੀਆਂ ਜਾਨਾਂ ਗੁਆਉਂਦੇ ਹਨ। ਦੇਸ਼ ਵਿੱਚ ਸੜਕ ਸੁਰੱਖਿਆ ਦਾ ਰਿਕਾਰਡ ਕਾਫ਼ੀ ਖਰਾਬ ਹੈ। ਤੇਜ਼ ਰਫ਼ਤਾਰ, ਖਸਤਾ ਹਾਲ ਸੜਕਾਂ ਅਤੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨਾ ਹੋਣਾ ਅਜਿਹੇ ਜ਼ਿਆਦਾਤਰ ਹਾਦਸਿਆਂ ਦੇ ਮੁੱਖ ਕਾਰਨ ਹਨ। ਇਸ ਸਾਲ ਦੀ ਸ਼ੁਰੂਆਤ ਵਿੱਚ ਜਨਵਰੀ ਦੇ ਮਹੀਨੇ ਮਿਸਰ ਦੇ ਬੇਨੀ ਸੁਏਫ (Beni Suef) ਨੇੜੇ ਕਈ ਵਾਹਨਾਂ ਦੀ ਆਪਸੀ ਟੱਕਰ ਵਿੱਚ 21 ਲੋਕਾਂ ਦੀ ਮੌਤ ਹੋ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
