''ਜੰਗ ਜਾਰੀ ਹੈ, ਸਮਝੌਤਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ'', ਇਜ਼ਰਾਈਲ ਦੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ

Tuesday, Oct 10, 2023 - 12:43 AM (IST)

''ਜੰਗ ਜਾਰੀ ਹੈ, ਸਮਝੌਤਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ'', ਇਜ਼ਰਾਈਲ ਦੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ

ਇੰਟਰਨੈਸ਼ਨਲ ਡੈਸਕ: ਇਜ਼ਰਾਇਲੀ ਇਲਾਕਿਆਂ 'ਚ ਸੁਰੱਖਿਆ ਕਰਮਚਾਰੀਆਂ ਅਤੇ ਅੱਤਵਾਦੀਆਂ ਵਿਚਾਲੇ ਸੰਘਰਸ਼ ਜਾਰੀ ਹੈ। ਇਜ਼ਰਾਇਲੀ ਹਵਾਈ ਫ਼ੌਜ ਨੇ ਹਮਾਸ ਦੇ ਕੰਟਰੋਲ ਵਾਲੇ ਗਾਜ਼ਾ 'ਚ ਤੇਜ਼ ਹਮਲੇ ਕੀਤੇ ਹਨ। ਜੰਗ ਦੇ ਐਲਾਨ ਤੋਂ ਬਾਅਦ, ਇਜ਼ਰਾਈਲੀ ਜਹਾਜ਼ਾਂ ਨੇ ਗਾਜ਼ਾ ਪੱਟੀ ਵਿਚ 426 ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਜੰਗ ਵਿਚ ਹੁਣ ਤੱਕ ਕਰੀਬ 800 ਇਜ਼ਰਾਈਲੀ ਲੋਕ ਮਾਰੇ ਜਾ ਚੁੱਕੇ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਅਦਾਕਾਰਾ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਲਿਖੀਆਂ ਇਹ ਗੱਲਾਂ

ਇਸ ਸਭ ਦੇ ਵਿਚਕਾਰ ਇਜ਼ਰਾਈਲ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲਿਓਰ ਹਯਾਤ ਨੇ ਹਮਾਸ ਦੇ ਅੱਤਵਾਦੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਲਾਇਰ ਹਯਾਤ ਨੇ ਵੀਡੀਓ ਕਾਨਫਰੰਸਿੰਗ 'ਚ ਕਿਹਾ, ''ਅਸੀਂ ਇਸ ਸਮੇਂ ਕਿਸੇ ਨਾਲ ਗੱਲ ਨਹੀਂ ਕਰ ਰਹੇ। ਅਸੀਂ ਜੰਗ ਵਿਚ ਹਾਂ ਅਤੇ ਮੈਨੂੰ ਲੱਗਦਾ ਹੈ ਕਿ ਇਹ ਗੱਲਬਾਤ ਅਤੇ ਵਿਚੋਲਗੀ ਦਾ ਸਮਾਂ ਨਹੀਂ ਹੈ। ਅਸੀਂ ਅਜੇ ਵੀ ਆਪਣੀ ਸਰਹੱਦ ਨੂੰ ਸੁਰੱਖਿਅਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਇਜ਼ਰਾਈਲੀ ਖੇਤਰ ਵਿਚ ਕੋਈ ਹੋਰ ਹਮਾਸ ਅੱਤਵਾਦੀ ਹਨ ਅਤੇ ਖੇਤਰ ਵਿਚ ਜ਼ਖਮੀ ਹੋਏ ਲੋਕਾਂ ਦਾ ਪਤਾ ਲਗਾਉਣਾ ਹੈ।"

ਇਹ ਖ਼ਬਰ ਵੀ ਪੜ੍ਹੋ - ਲੱਦਾਖ 'ਚ ਬਰਫੀਲੇ ਤੂਫਾਨ ਦੀ ਲਪੇਟ 'ਚ ਆਏ ਭਾਰਤੀ ਫ਼ੌਜੀ, ਇਕ ਜਵਾਨ ਦੀ ਹੋਈ ਮੌਤ, ਤਿੰਨ ਲਾਪਤਾ

ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਗਾਜ਼ਾ ਪੱਟੀ ਦੀ ਘੇਰਾਬੰਦੀ ਦਾ ਦਿੱਤਾ ਹੁਕਮ

ਇਸ ਤੋਂ ਪਹਿਲਾਂ ਸੋਮਵਾਰ ਨੂੰ ਇਜ਼ਰਾਈਲ ਦੇ ਰੱਖਿਆ ਮੰਤਰੀ ਯੋਵ ਗੈਲੈਂਟ ਨੇ ਗਾਜ਼ਾ ਪੱਟੀ ਦੀ "ਪੂਰੀ ਤਰ੍ਹਾਂ ਘੇਰਾਬੰਦੀ" ਕਰਨ ਦਾ ਆਦੇਸ਼ ਦਿੱਤਾ ਅਤੇ ਕਿਹਾ ਕਿ ਅਧਿਕਾਰੀਆਂ ਨੂੰ ਬਿਜਲੀ ਸਪਲਾਈ ਕੱਟਣੀ ਚਾਹੀਦੀ ਹੈ ਅਤੇ ਭੋਜਨ ਅਤੇ ਬਾਲਣ ਨੂੰ ਉੱਥੇ ਪਹੁੰਚਣ ਤੋਂ ਰੋਕਣਾ ਚਾਹੀਦਾ ਹੈ। ਪੀ.ਟੀ.ਆਈ. ਮੁਤਾਬਕ ਇਜ਼ਰਾਈਲ 'ਤੇ ਹਮਾਸ ਦੇ ਹਮਲੇ 'ਚ ਦੋ ਦਿਨਾਂ 'ਚ 800 ਇਜ਼ਰਾਈਲੀ ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News