ਭਾਰਤ-ਚੀਨ ਸਰਹੱਦ ਮੁੱਦੇ ’ਤੇ ਵੱਡੀ ਵਾਰਤਾ, NSA ਅਜੀਤ ਡੋਭਾਲ 2 ਦਿਨਾ ਦੌਰੇ ’ਤੇ ਪਹੁੰਚੇ ਬੀਜਿੰਗ

Tuesday, Aug 25, 2026 - 01:46 AM (IST)

ਭਾਰਤ-ਚੀਨ ਸਰਹੱਦ ਮੁੱਦੇ ’ਤੇ ਵੱਡੀ ਵਾਰਤਾ, NSA ਅਜੀਤ ਡੋਭਾਲ 2 ਦਿਨਾ ਦੌਰੇ ’ਤੇ ਪਹੁੰਚੇ ਬੀਜਿੰਗ

ਬੀਜਿੰਗ : ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਅਜੀਤ ਡੋਭਾਲ ਸੋਮਵਾਰ ਨੂੰ 2 ਦਿਨਾ ਦੌਰੇ ’ਤੇ ਬੀਜਿੰਗ ਪਹੁੰਚੇ, ਜਿੱਥੇ ਉਹ ਆਪਣੇ ਚੀਨੀ ਹਮਰੁਤਬਾ ਅਤੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਭਾਰਤ-ਚੀਨ ਸਰਹੱਦ ਮੁੱਦੇ ’ਤੇ ਵਿਸ਼ੇਸ਼ ਪ੍ਰਤੀਨਿਧਾਂ ਦੀ ਵਾਰਤਾ ’ਚ ਹਿੱਸਾ ਲੈਣਗੇ। ਮੰਗਲਵਾਰ ਨੂੰ ਹੋਣ ਵਾਲੀ ਇਹ ਵਾਰਤਾ ਇਸ ਲਈ ਅਹਿਮ ਹੈ ਕਿਉਂਕਿ 12-13 ਸਤੰਬਰ ਨੂੰ ਹੋਣ ਵਾਲੇ ਬ੍ਰਿਕਸ ਸੰਮੇਲਨ ਲਈ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਭਾਰਤ ਦੀ ਸੰਭਾਵੀ ਯਾਤਰਾ ਨੂੰ ਲੈ ਕੇ ਅਜੇ ਬੇਭਰੋਸਗੀ ਬਣੀ ਹੋਈ ਹੈ।

ਇਹ ਵੀ ਪੜ੍ਹੋ : ਦੇਸ਼ 'ਚ ਚੀਨੀ ਦੀਆਂ ਕੀਮਤਾਂ 'ਚ ਭਾਰੀ ਉਛਾਲ; 50 ਰੁਪਏ ਤੋਂ ਵਧ ਕੇ 80 ਰੁਪਏ ਪ੍ਰਤੀ ਕਿੱਲੋ ਤੱਕ ਪਹੁੰਚੇ ਰੇਟ

ਇਹ ਵਾਰਤਾ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਦੋਵਾਂ ਦੇਸ਼ਾਂ ਵਿਚਾਲੇ ਸਰਹੱਦ ਅਤੇ ਅਰੁਣਾਚਲ ਪ੍ਰਦੇਸ਼ ਨੂੰ ਲੈ ਕੇ ਮਤਭੇਦ ਮੁੱਖ ਮੁੱਦੇ ਬਣੇ ਹੋਏ ਹਨ। ਸਾਲ 2020 ’ਚ ਗਲਵਾਨ ਘਾਟੀ ’ਚ ਹੋਈ ਝੜਪ ਅਤੇ ਪੂਰਬੀ ਲੱਦਾਖ ’ਚ ਲੰਬੇ ਸਮੇਂ ਤੱਕ ਚੱਲੇ ਫੌਜੀ ਡੈੱਡਲਾਕ ਤੋਂ ਬਾਅਦ ਨਵੀਂ ਦਿੱਲੀ ਅਤੇ ਬੀਜਿੰਗ ਦੇ ਸਬੰਧ ਕਾਫ਼ੀ ਤਣਾਅਪੂਰਨ ਹੋ ਗਏ ਸਨ। ਹਾਲਾਂਕਿ, ਇਸ ਤੋਂ ਬਾਅਦ ਦੋਵਾਂ ਧਿਰਾਂ ਨੇ ਸਬੰਧਾਂ ਨੂੰ ਸਥਿਰ ਕਰਨ ਲਈ ਕਦਮ ਚੁੱਕੇ ਹਨ। ਚੀਨ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਲਿਨ ਜਿਯਾਨ ਨੇ ਸੋਮਵਾਰ ਨੂੰ ਇੱਥੇ ਪੱਤਰਕਾਰ ਸੰਮੇਲਨ ’ਚ ਵਿਸ਼ੇਸ਼ ਪ੍ਰਤੀਨਿਧਾਂ ਦੀ ਵਾਰਤਾ ਦਾ ਐਲਾਨ ਕਰਦੇ ਹੋਏ ਕਿਹਾ ਕਿ ਡੋਭਾਲ ਅਤੇ ਵਾਂਗ ਸਰਹੱਦ ਮੁੱਦੇ ਦੇ ਨਾਲ-ਨਾਲ ਦੁਵੱਲੇ, ਖੇਤਰੀ ਤੇ ਅੰਤਰਰਾਸ਼ਟਰੀ ਸਬੰਧਾਂ ’ਤੇ ਡੂੰਘਾਈ ਨਾਲ ਸਮੀਖਿਆ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News