ਅੰਤਰਰਾਸ਼ਟਰੀ ਸੰਮੇਲਨ ’ਚ ਹਿੱਸਾ ਲੈਣ ਲਈ ਪਾਕਿਸਤਾਨ ਆਵੇਗੀ ਮਲਾਲਾ
Saturday, Jan 11, 2025 - 06:23 AM (IST)
ਇਸਲਾਮਾਬਾਦ (ਏ. ਪੀ.) : ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫ਼ਜ਼ਈ ਮੁਸਲਿਮ ਭਾਈਚਾਰਿਆਂ ’ਚ ਲੜਕੀਆਂ ਦੀ ਸਿੱਖਿਆ ’ਤੇ ਹੋਣ ਜਾ ਰਹੇ ਇਕ ਅੰਤਰਰਾਸ਼ਟਰੀ ਸੰਮੇਲਨ ’ਚ ਹਿੱਸਾ ਲੈਣ ਲਈ 11-12 ਜਨਵਰੀ ਨੂੰ ਪਾਕਿਸਤਾਨ ਆਵੇਗੀ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਇਸ ਸਮਾਗਮ ਦਾ ਉਦਘਾਟਨ ਕਰਨਗੇ ਅਤੇ ਮੁੱਖ ਭਾਸ਼ਣ ਦੇਣਗੇ।
ਵਿਦੇਸ਼ ਦਫ਼ਤਰ ਵੱਲੋਂ ਜਾਰੀ ਇਕ ਬਿਆਨ ’ਚ ਕਿਹਾ ਗਿਆ ਹੈ ਕਿ ਇਹ ਕੌਮਾਂਤਰੀ ਗੱਲਬਾਤ ਨੂੰ ਉਤਸ਼ਾਹਿਤ ਕਰੇਗਾ। ਇਸ ਸਮਾਗਮ ’ਚ 44 ਮੁਸਲਿਮ ਅਤੇ ਮਿੱਤਰ ਦੇਸ਼ਾਂ ਦੇ ਮੰਤਰੀ, ਰਾਜਦੂਤ, ਵਿਦਵਾਨ ਅਤੇ ਸਿੱਖਿਆ ਸ਼ਾਸਤਰੀ, ਯੂਨੈਸਕੋ, ਯੂਨੀਸੇਫ ਅਤੇ ਵਿਸ਼ਵ ਬੈਂਕ ਸਮੇਤ ਅੰਤਰਰਾਸ਼ਟਰੀ ਸੰਗਠਨਾਂ ਦੇ ਪ੍ਰਤੀਨਿਧੀਆਂ ਸਮੇਤ 150 ਤੋਂ ਵੱਧ ਅੰਤਰਰਾਸ਼ਟਰੀ ਪ੍ਰਤੀਨਿਧੀ ਸ਼ਾਮਲ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8