ਮਾਲਾਵੀ ''ਚ ਹੜ੍ਹ ਕਾਰਨ 23 ਲੋਕਾਂ ਦੀ ਮੌਤ ਤੇ ਕਈ ਲਾਪਤਾ

Saturday, Mar 09, 2019 - 08:56 AM (IST)

ਮਾਲਾਵੀ ''ਚ ਹੜ੍ਹ ਕਾਰਨ 23 ਲੋਕਾਂ ਦੀ ਮੌਤ ਤੇ ਕਈ ਲਾਪਤਾ

ਮਾਸਕੋ, (ਭਾਸ਼ਾ)— ਪੂਰਬੀ ਅਫਰੀਕੀ ਦੇਸ਼ ਮਾਲਾਵੀ 'ਚ ਆਏ ਭਿਆਨਕ ਹੜ੍ਹ ਕਾਰਨ ਘੱਟ ਤੋਂ ਘੱਟ 23 ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਨੇ ਦੇਸ਼ ਦੇ ਕੁਦਰਤੀ ਸੰਸਾਧਨਾਂ ਅਤੇ ਊਰਜਾ ਮੰਤਰਾਲੇ ਦੇ ਹਵਾਲੇ ਤੋਂ ਇਸ ਸਬੰਧੀ ਜਾਣਕਾਰੀ ਦਿੱਤੀ। ਮਾਲਾਵੀ 'ਚ ਪਿਛਲੇ ਕੁਝ ਦਿਨਾਂ ਤੋਂ ਤੇਜ਼ ਮੀਂਹ ਪੈ ਰਿਹਾ ਹੈ, ਜਿਸ ਦੇ ਕਾਰਨ ਹੜ੍ਹ ਦੀ ਸਥਿਤੀ ਬਣ ਗਈ ਅਤੇ ਕਈ ਲੋਕ ਲਾਪਤਾ ਹੋ ਗਏ।

ਮਾਲਾਵੀ ਦੇ ਗ੍ਰਹਿ ਤੇ ਸੁਰੱਖਿਆ ਮੰਤਰੀ ਨੇ ਦੱਸਿਆ ਕਿ ਇਸ ਹੜ੍ਹ ਕਾਰਨ 29 ਲੋਕ ਜ਼ਖਮੀ ਹੋ ਗਏ ਹਨ ਅਤੇ ਲਗਭਗ 11 ਲੋਕ ਲਾਪਤਾ ਹਨ। ਇਸ ਦੇ ਇਲਾਵਾ ਹੜ੍ਹ ਕਾਰਨ 22 ਹਜ਼ਾਰ ਤੋਂ ਵਧੇਰੇ ਘਰਾਂ ਨੂੰ ਨੁਕਸਾਨ ਪੁੱਜਾ ਹੈ। ਹੜ੍ਹ ਦੇ ਮੱਦੇਨਜ਼ਰ ਰਾਹਤ ਤੇ ਬਚਾਅ ਕਾਰਜ ਜਾਰੀ ਹੈ। ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ। ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿਉਂਕਿ ਬਹੁਤ ਸਾਰੇ ਲੋਕ ਲਾਪਤਾ ਹਨ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ।


Related News