ਮਲੇਸ਼ੀਆ ''ਚ ਕੋਰੋਨਾ ਮਾਮਲਿਆਂ ਵਿਚਕਾਰ ਬੱਚਿਆਂ ਦਾ ਟੀਕਾਕਰਨ ਸ਼ੁਰੂ
Thursday, Feb 03, 2022 - 04:59 PM (IST)
ਕੁਆਲਾਲੰਪੁਰ (ਵਾਰਤਾ): ਮਲੇਸ਼ੀਆ ਵਿੱਚ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਵੀਰਵਾਰ ਨੂੰ ਪੰਜ ਸਾਲ ਤੋਂ 11 ਸਾਲ ਦੀ ਉਮਰ ਵਰਗ ਦੇ ਬੱਚਿਆਂ ਲਈ ਟੀਕਾਕਰਨ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਮਲੇਸ਼ੀਆ ਦੇ ਸਿਹਤ ਮੰਤਰੀ ਖੈਰਲੀ ਜਮਲੁਦੀਨ ਨੇ ਦੱਸਿਆ ਕਿ ਪਿਛਲੇ ਛੇ ਮਹੀਨਿਆਂ ਵਿੱਚ ਇਸ ਉਮਰ ਵਰਗ ਦੇ 1, 47,282 ਬੱਚੇ ਇਸ ਬਿਮਾਰੀ ਦੀ ਚਪੇਟ ਵਿੱਚ ਆਏ ਹਨ ਅਤੇ 26 ਬੱਚਿਆਂ ਦੀ ਇਸ ਵਾਇਰਸ ਕਾਰਨ ਮੌਤ ਹੋਈ ਹੈ। ਇਸੇ ਦੇ ਮੱਦੇਨਜ਼ਰ ਇਸ ਉਮਰ ਵਰਗ ਦੇ ਬੱਚਿਆਂ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਕੋਰੋਨਾ ਵਾਇਰਸ ਕਾਰਨ ਪੈਦਾ ਹੋਣ ਵਾਲੀ ਕਿਸਮਾਂ ਤੋਂ ਖਤਰਾ ਹੈ।
ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ 'ਚ ਟਰੱਕ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ, ਸਰਕਾਰ ਗੱਲਬਾਤ ਲਈ ਤਿਆਰ ਨਹੀਂ
ਮਲੇਸ਼ੀਆ ਵਿੱਚ ਕੋਰੋਨਾ ਦਾ 5,736 ਨਵੇਂ ਕੇਸ
ਮਲੇਸ਼ੀਆ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਦੇ 5,736 ਨਵੇਂ ਕੇਸ ਸਾਹਮਣੇ ਆਉਣ ਨਾਲ ਵੀ ਦੇਸ਼ ਵਿੱਚ ਇਸ ਤਰ੍ਹਾਂ ਦੀ ਲਾਗ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ 28,82,060 ਹੋ ਗਈ ਹੈ। ਮਲੇਸ਼ੀਆ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਬੁੱਧਵਾਰ ਰਾਤ ਨੂੰ ਪਿਛਲੇ 24 ਘੰਟਿਆਂ ਦੌਰਾਨ ਦਰਜ ਕੀਤੇ ਗਏ ਨਵੇਂ ਮਾਮਲਿਆਂ ਵਿੱਚੋਂ 83 ਮਾਮਲੇ ਵਿਦੇਸ਼ ਤੋਂ ਆਏ ਲੋਕਾਂ ਨਾਲ ਸਬੰਧਤ ਹਨ। ਜਦੋਂਕਿ 5,553 ਸਥਾਨਕ ਲਾਗ ਦੇ ਕੇਸ ਹਨ। ਇਸ ਦੌਰਾਨ ਮਹਾਮਾਰੀ ਤੋਂ ਸੱਤ ਮਰੀਜਾਂ ਦੀ ਮੌਤ ਹੋਈ, ਜਿਸ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 31,992 ਹੋ ਗਿਆ। ਮੰਤਰਾਲੇ ਮੁਤਾਬਕ ਇਸ ਦੌਰਾਨ 3,196 ਲੋਕ ਕੋਰੋਨਾ ਤੋਂ ਠੀਕ ਹੋਏ। ਇਸ ਦੇ ਬਾਅਦ ਇਸ ਮਹਾਮਾਰੀ ਨੂੰ ਮਾਤ ਦੇਣ ਵਾਲੇ ਕੁੱਲ ਲੋਕਾਂ ਦੀ ਗਿਣਤੀ 27,89,951 ਹੋ ਗਈ ਹੈ। ਮੌਜੂਦਾ ਸਮੇਂ ਵਿੱਚ ਇੱਥੇ ਕੋਰੋਨਾ ਦੇ 60,117 ਐਕਟਿਵ ਕੇਸ ਹਨ, ਜਿਹਨਾਂ ਵਿਚੋਂ 112 ਦਾ ਇਲਾਜ ਚੱਲ ਰਿਹਾ ਹੈ। ਉੱਥੇ 54 ਲੋਕਾਂ ਨੂੰ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ।