ਵੱਡੀ ਖ਼ਬਰ : ਮਾਲਦੀਵ ਨੇ 43 ਭਾਰਤੀ ਨਾਗਰਿਕਾਂ ਸਮੇਤ 186 ਵਿਦੇਸ਼ੀਆਂ ਨੂੰ ਕੀਤਾ ਡਿਪੋਰਟ

02/14/2024 5:49:43 PM

 ਮਾਲੇ (ਭਾਸ਼ਾ): ਮਾਲਦੀਵ ਨੇ 43 ਭਾਰਤੀਆਂ ਸਮੇਤ 186 ਵਿਦੇਸ਼ੀਆਂ ਨੂੰ ਵੀਜ਼ਾ ਉਲੰਘਣਾ ਅਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਦੇ ਦੋਸ਼ ਵਿਚ ਦੇਸ਼ ਨਿਕਾਲਾ ਦਿੱਤਾ ਹੈ। ਇਹ ਜਾਣਕਾਰੀ ਮਾਲੇ ਦੀ ਆਨਲਾਈਨ ਨਿਊਜ਼ ਆਰਗੇਨਾਈਜੇਸ਼ਨ 'ਅਧਾਧੂ' ਦੀ ਇੱਕ ਖ਼ਬਰ ਵਿੱਚ ਦਿੱਤੀ ਗਈ। ਖ਼ਬਰ ਮੁਤਾਬਕ ਡਿਪੋਰਟ ਕੀਤੇ ਗਏ ਲੋਕਾਂ 'ਚ ਸਭ ਤੋਂ ਜ਼ਿਆਦਾ ਗਿਣਤੀ ਬੰਗਲਾਦੇਸ਼ ਦੇ ਨਾਗਰਿਕਾਂ ਦੀ ਹੈ। ਘੱਟੋ-ਘੱਟ 83 ਬੰਗਲਾਦੇਸ਼ੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ 43 ਭਾਰਤੀ, 25 ਸ਼੍ਰੀਲੰਕਾਈ ਅਤੇ ਅੱਠ ਨੇਪਾਲੀ ਨਾਗਰਿਕ ਹਨ। 

ਇਸ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਦੇਸ਼ ਨਿਕਾਲੇ ਦੀ ਮਿਤੀ ਸਪੱਸ਼ਟ ਨਹੀਂ ਹੈ। ਗ੍ਰਹਿ ਮੰਤਰੀ ਅਲੀ ਇਹੁਸਨ ਨੇ ਮੰਗਲਵਾਰ ਨੂੰ ਇਕ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਮੰਤਰਾਲਾ ਗੈਰ-ਕਾਨੂੰਨੀ ਗਤੀਵਿਧੀਆਂ ਖਿਲਾਫ ਕਾਰਵਾਈ ਕਰਨ ਲਈ ਵਿੱਤ ਮੰਤਰਾਲੇ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲਾ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਅਤੇ ਇਨ੍ਹਾਂ ਨੂੰ ਅੰਜਾਮ ਦੇਣ ਵਾਲੇ ਵਿਦੇਸ਼ੀਆਂ ਨੂੰ ਦੇਸ਼ ਨਿਕਾਲਾ ਦੇਣ ਲਈ ਕੰਮ ਕਰ ਰਿਹਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-PM ਮੋਦੀ ਦੀ ਯਾਤਰਾ ਦੌਰਾਨ UAE ਅਤੇ ਭਾਰਤ ਵਿਚਾਲੇ ਸਹਿਯੋਗ ਲਈ ਹੋਏ 10 ਸਮਝੌਤੇ

ਇਮੀਗ੍ਰੇਸ਼ਨ ਕੰਟਰੋਲਰ ਸ਼ਮਨ ਵਹੀਦ ਨੇ ਕਿਹਾ ਕਿ ਅਪਰਾਧ ਕਰਨ ਵਾਲੇ 186 ਵਿਦੇਸ਼ੀਆਂ ਨੂੰ ਮਾਲਦੀਵ ਤੋਂ ਡਿਪੋਰਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਦੇਸ਼ੀ ਕਾਮਿਆਂ ਦਾ ਪਤਾ ਲਗਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ ਇਮੀਗ੍ਰੇਸ਼ਨ ਵਿਭਾਗ ਨੇ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਉਨ੍ਹਾਂ ਨੂੰ ਡਿਪੋਰਟ ਕੀਤਾ ਜਿਨ੍ਹਾਂ ਕੋਲ ਜਾਇਜ਼ ਦਸਤਾਵੇਜ਼ ਅਤੇ ਪਾਸਪੋਰਟ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News