ਮਾਲਦੀਵ ਦੇ ਰਾਸ਼ਟਰਪਤੀ ਮੁਇਜ਼ੂ ਨੂੰ ਸੰਸਦੀ ਚੋਣਾਂ ’ਚ ਮਿਲਿਆ ਬਹੁਮਤ
Monday, Apr 22, 2024 - 12:16 PM (IST)
ਮਾਲੇ (ਭਾਸ਼ਾ)- ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਦੀ ਪਾਰਟੀ ਨੇ ਐਤਵਾਰ ਨੂੰ ਹੋਈਆਂ ਅਹਿਮ ਸੰਸਦੀ ਚੋਣਾਂ ’ਚ 60 ਤੋਂ ਵੱਧ ਸੀਟਾਂ ਜਿੱਤ ਕੇ ਸੰਸਦ ’ਚ ਭਾਰੀ ਬਹੁਮਤ ਹਾਸਲ ਕੀਤਾ। ਇਸ ਜਿੱਤ ਦੇ ਨਾਲ ਹੀ ਮਾਲਦੀਵ ਭਾਰਤ ਤੋਂ ਹੋਰ ਦੂਰ ਹੋ ਜਾਵੇਗਾ ਅਤੇ ਚੀਨ ਨਾਲ ਇਸ ਦੀ ਨੇੜਤਾ ਹੋਰ ਵਧ ਜਾਵੇਗੀ। ਚੋਣ ਕਮਿਸ਼ਨ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਮੁਇਜ਼ੂ ਦੀ ਅਗਵਾਈ ਵਾਲੀ ਪੀਪਲਜ਼ ਨੈਸ਼ਨਲ ਕਾਂਗਰਸ (ਪੀ. ਐੱਨ. ਸੀ.) ਨੇ 93 ਮੈਂਬਰੀ ਪੀਪਲਜ਼ ਮਜਲਿਸ ’ਚ 60 ਤੋਂ ਵੱਧ ਸੀਟਾਂ ਜਿੱਤੀਆਂ ਹਨ, ਜੋ ਕਿ ਸੰਸਦ ਦਾ ਲਗਭਗ ਦੋ ਤਿਹਾਈ ਹਿੱਸਾ ਹੈ। ਐਤਵਾਰ ਨੂੰ ਹੋਈਆਂ ਚੋਣਾਂ ’ਚ ਸੱਤਾਧਾਰੀ ਪੀ. ਐੱਨ. ਸੀ. ਨੇ ਮਾਲਦੀਵ ਦੇ ਸਾਰੇ ਸ਼ਹਿਰਾਂ ’ਚ ਆਪਣੀ ਪਕੜ ਮਜ਼ਬੂਤ ਕਰ ਲਈ ਹੈ।
ਇਹ ਵੀ ਪੜ੍ਹੋ: ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ 'ਚ 19 ਸਾਲ ਦੇ 2 ਭਾਰਤੀ ਵਿਦਿਆਰਥੀਆਂ ਦੀ ਮੌਤ
ਮੁੱਖ ਵਿਰੋਧੀ ਪਾਰਟੀ ਮਾਲਦੀਵੀਅਨ ਡੈਮੋਕ੍ਰੇਟਿਕ ਪਾਰਟੀ (ਐੱਮ. ਡੀ. ਪੀ.) ਨੂੰ ਵੱਡਾ ਨੁਕਸਾਨ ਝੱਲਣਾ ਪਿਆ, ਜਿਸ ਨੇ ਪਿਛਲੀਆਂ ਚੋਣਾਂ ’ਚ ਸ਼ਹਿਰਾਂ ਵਿਚ ਦਬਦਬਾ ਬਣਾਇਆ ਸੀ । ਚੀਨ ਪੱਖੀ ਸਿਆਸਤਦਾਨ ਵਜੋਂ ਦੇਖੇ ਜਾਣ ਵਾਲੇ ਮੁਇਜ਼ੂ ਲਈ ਇਹ ਚੋਣ ਮਹੱਤਵਪੂਰਨ ਹੈ ਕਿਉਂਕਿ ਚੋਣਾਂ ਤੋਂ ਕੁਝ ਦਿਨ ਪਹਿਲਾਂ ਵਿਰੋਧੀ ਪਾਰਟੀਆਂ ਨੇ 2018 ਤੋਂ ਉਸ ਦੇ ਭ੍ਰਿਸ਼ਟਾਚਾਰ ਦੀਆਂ ਲੀਕ ਹੋਈਆਂ ਰਿਪੋਰਟਾਂ ਤੋਂ ਬਾਅਦ ਜਾਂਚ ਦੀ ਮੰਗ ਕੀਤੀ ਸੀ। 45 ਸਾਲਾ ਮੁਇਜ਼ੂ ਨੇ ਨਵੰਬਰ ’ਚ ਸੱਤਾ ਸੰਭਾਲੀ ਸੀ, ਉਦੋਂ ਤੋਂ ਹੀ ਮਾਲਦੀਵ ਨਾਲ ਭਾਰਤ ਦੇ ਸਬੰਧ ਵਿਗੜ ਗਏ ਹਨ।
ਇਹ ਵੀ ਪੜ੍ਹੋ: US 'ਚ ਭਾਰਤੀਆਂ ਦਾ ਦਬਦਬਾ, ਸਾਲ 2022 'ਚ 66 ਹਜ਼ਾਰ ਲੋਕਾਂ ਨੂੰ ਮਿਲੀ ਅਮਰੀਕੀ ਨਾਗਰਿਕਤਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।