ਮਾਲਦੀਵ ਨੇ ਧਾਰਾ 370 ''ਤੇ ਭਾਰਤ ਦੇ ਫੈਸਲੇ ਦਾ ਕੀਤਾ ਸਮਰਥਨ
Thursday, Aug 08, 2019 - 01:54 AM (IST)

ਮਾਲੇ - ਮਾਲਦੀਵ ਨੇ ਧਾਰਾ 370 ਨੂੰ ਖਤਮ ਕਰਨ ਅਤੇ ਜੰਮੂ ਕਸ਼ਮੀਰ ਰਾਜ ਨੂੰ 2 ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ 'ਚ ਵੰਡ ਕਰਨ ਦੇ ਫੈਸਲੇ 'ਤੇ ਬੁੱਧਵਾਰ ਨੂੰ ਭਾਰਤ ਦਾ ਸਮਰਥਨ ਕਰਦੇ ਹੋਏ ਆਖਿਆ ਕਿ ਹਰੇਕ ਰਾਸ਼ਟਰ ਨੂੰ ਆਪਣੇ ਕਾਨੂੰਨਾਂ 'ਚ ਲੋੜ ਮੁਤਾਬਕ ਸੋਧ ਕਰਨ ਦਾ ਅਧਿਕਾਰ ਹੈ। ਮਾਲਦੀਵ ਸਰਕਾਰ ਨੇ ਕਿਹਾ ਕਿ ਮਾਲਦੀਵ ਭਾਰਤੀ ਸੰਵਿਧਾਨ ਦੀ ਧਾਰਾ 370 ਨੂੰ ਲੈ ਕੇ ਭਾਰਤ ਸਰਕਾਰ ਵੱਲੋਂ ਲਏ ਗਏ ਫੈਸਲੇ ਨੂੰ ਇਕ ਅੰਦਰੂਨੀ ਮਾਮਲਾ ਮੰਨਦੇ ਹਨ।
ਮਾਲਦੀਵ ਸਰਕਾਰ ਵੱਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਕਿ ਅਸੀਂ ਮੰਨਦੇ ਹਾਂ ਕਿ ਹਰੇਕ ਹਕੂਮਤ ਰਾਸ਼ਟਰ ਦਾ ਆਪਣੇ ਕਾਨੂੰਨਾਂ 'ਚ ਆਪਣੀ ਜ਼ਰੂਰਤ ਮੁਤਾਬਕ ਸੋਧ ਕਰਨ ਦਾ ਅਧਿਕਾਰ ਹੈ। ਜ਼ਿਕਰਯੋਗ ਹੈ ਕਿ ਭਾਰਤ ਨੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਦੇ ਪ੍ਰਾਵਧਾਨਾਂ ਨੂੰ ਖਤਮ ਕਰ ਦਿੱਤਾ ਹੈ ਅਤੇ ਰਾਜ ਨੂੰ 2 ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ- ਜੰਮੂ ਕਸ਼ਮੀਰ ਅਤੇ ਲੱਦਾਖ 'ਚ ਵੰਡ ਦਿੱਤਾ ਹੈ।