ਮਾਲਦੀਵ ਤੋਂ ਦੁਖਦਾਇਕ ਖ਼ਬਰ, ਹਾਦਸੇ 'ਚ 2 ਭਾਰਤੀਆਂ ਦੀ ਦਰਦਨਾਕ ਮੌਤ

10/22/2023 6:17:49 PM

ਮਾਲੇ- ਮਾਲਦੀਵ ਤੋਂ ਇਕ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ 2 ਭਾਰਤੀਆਂ ਦੀ ਮੌਤ ਹੋ ਗਈ। ਮਾਲਦੀਵ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਹਾਢਲ ਮਕਨੁਧੂ ਟਾਪੂ 'ਤੇ ਦੋ ਭਾਰਤੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਹਾਈ ਕਮਿਸ਼ਨ ਨੇ ਕਿਹਾ ਕਿ ਇੱਕ ਦੁਖਦਾਈ ਘਟਨਾ ਵਿੱਚ ਦੋ ਭਾਰਤੀ ਨਾਗਰਿਕਾਂ ਦੀ ਮੌਤ ਤੋਂ ਬਾਅਦ ਹਾਈ ਕਮਿਸ਼ਨ ਦੇ ਅਧਿਕਾਰੀ ਪੀੜਤ ਪਰਿਵਾਰਾਂ ਦੇ ਸੰਪਰਕ ਵਿੱਚ ਹਨ। ਐਤਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਹਾਈ ਕਮਿਸ਼ਨ ਨੇ ਕਿਹਾ ਕਿ ਮਾਲਦੀਵ ਦੇ ਅਧਿਕਾਰੀਆਂ ਦੇ ਨਾਲ-ਨਾਲ ਭਾਰਤੀ ਹਾਈ ਕਮਿਸ਼ਨ ਵੀ ਪੀੜਤਾਂ ਦੇ ਪਰਿਵਾਰਾਂ ਨਾਲ ਨਜ਼ਦੀਕੀ ਸੰਪਰਕ ਵਿੱਚ ਹੈ।

ਪੜ੍ਹੋ ਇਹ ਅਹਿਮ ਖ਼ਬਰ-ਟਰੂਡੋ ਸਰਕਾਰ ਦੇ ਹੱਕ ’ਚ ਆਏ ਕ੍ਰਿਸ਼ਚਿਅਨ ਦੇਸ਼, ਕਿਹਾ-ਨਿੱਝਰ ਦੇ ਕਤਲ ਦੀ ਜਾਂਚ ’ਚ ਸਹਿਯੋਗ ਕਰੇ ਭਾਰਤ

ਗੈਸ ਸਿਲੰਡਰ ਦੇ ਧਮਾਕੇ ਕਾਰਨ ਹੋਈ ਮੌਤ

ਦੁਰਘਟਨਾ ਬਾਰੇ ਮਾਲਦੀਵ ਦੀ ਐਡੀਸ਼ਨ ਰਿਪੋਰਟ ਵਿੱਚ ਪੁਲਸ ਦੇ ਹਵਾਲੇ ਤੋਂ ਕਿਹਾ ਗਿਆ ਕਿ ਹਾ ਧਾਲ ਅਟੋਲ ਮਕਨੁਧੂ ਵਿੱਚ ਗੈਸ ਸਿਲੰਡਰ ਦੇ ਧਮਾਕੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਵਿੱਚ ਜਾਨ ਗੁਆਉਣ ਵਾਲਿਆਂ ਦੀ ਪਛਾਣ ਨਹੀਂ ਦੱਸੀ ਗਈ ਹੈ। ਹਾਲਾਂਕਿ ਪੁਲਸ ਨੇ ਪੁਸ਼ਟੀ ਕੀਤੀ ਕਿ ਘਟਨਾ ਵਿੱਚ ਦੋ ਵਿਦੇਸ਼ੀ (ਭਾਰਤੀ) ਨਾਗਰਿਕਾਂ ਦੀ ਮੌਤ ਹੋ ਗਈ।  ਦਿ ਐਡੀਸ਼ਨ ਦੀ ਰਿਪੋਰਟ ਅਨੁਸਾਰ ਪੁਲਸ ਅਨੁਸਾਰ ਇਹ ਘਟਨਾ ਉਦੋਂ ਵਾਪਰੀ, ਜਦੋਂ ਮੱਛੀ ਬਾਜ਼ਾਰ ਨੇੜੇ ਸਥਿਤ ਇੱਕ ਗੈਸ ਸਿਲੰਡਰ ਵਿੱਚ ਧਮਾਕਾ ਹੋਇਆ। ਪੀੜਤਾਂ ਦੀ ਪਛਾਣ ਦੋ ਵਿਦੇਸ਼ੀ ਵਿਅਕਤੀਆਂ ਵਜੋਂ ਹੋਈ ਹੈ ਅਤੇ ਦੋਵੇਂ ਮਕਨੂਧੂ ਹਵਾਈ ਅੱਡੇ ਲਈ ਜ਼ਮੀਨੀ ਸੁਧਾਰ ਦੇ ਕੰਮ ਵਿੱਚ ਲੱਗੀ ਕੰਪਨੀ ਵਿੱਚ ਕੰਮ ਕਰਦੇ ਸਨ। ਦਿ ਐਡੀਸ਼ਨ ਦੀ ਰਿਪੋਰਟ ਅਨੁਸਾਰ ਸੋਸ਼ਲ ਮੀਡੀਆ 'ਤੇ ਘੁੰਮ ਰਹੀਆਂ ਤਸਵੀਰਾਂ ਨੇ ਇੱਕ ਨਜ਼ਦੀਕੀ ਇਮਾਰਤ ਵਿੱਚ ਛੱਤ ਦਾ ਕੁਝ ਹਿੱਸਾ ਡਿੱਗਿਆ ਦਿਖਾਇਆ ਹੈ। ਮਾਲਦੀਵ ਨੈਸ਼ਨਲ ਡਿਫੈਂਸ ਫੋਰਸ (ਐੱਮ.ਐੱਨ.ਡੀ.ਐੱਫ.) ਪੁਲਸ ਨਾਲ ਮਿਲ ਕੇ ਘਟਨਾ ਦੀ ਜਾਂਚ ਕਰ ਰਹੀ ਹੈ।       

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

Vandana

This news is Content Editor Vandana