ਪਾਕਿ : ਜ਼ਮੀਨੀ ਝਗੜੇ ''ਚ ਵਿਅਕਤੀ ਤੇ 3 ਮੁੰਡਿਆਂ ਦੀ ਮੌਤ

08/26/2018 7:41:54 PM

ਪੇਸ਼ਾਵਰ— ਉੱਤਰੀ-ਪੱਛਮੀ ਪਾਕਿਸਤਾਨ 'ਚ ਜ਼ਮੀਨੀ ਝਗੜੇ ਦੌਰਾਨ ਇਕ ਵਿਅਕਤੀ ਤੇ ਉਸ ਦੇ 3 ਮੁੰਡਿਆਂ ਦੀ ਹੱਤਿਆ ਕਰ ਦਿੱਤੀ ਗਈ। ਸਥਾਨਕ ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਹ ਘਟਨਾ ਖੈਬਰ ਪਖਤੂਨਖਵਾ ਸੂਬੇ ਦੇ ਕਰਾਕ ਜ਼ਿਲੇ ਦੇ ਸ਼ਾਹ ਸਲੀਮ ਪਿੰਡ 'ਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ 2 ਹੋਰ ਵਿਅਕਤੀ ਵੀ ਜ਼ਖਮੀ ਹੋਏ ਹਨ। ਪੁਲਸ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਤਨੀ ਦੀ ਮੌਤ ਸੁਣਵਾਈ 'ਤੇ ਗ੍ਰਿਫਤਾਰੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ।


Related News