ਵੈਨਕੂਵਰ ਏਅਰਪੋਰਟ ‘ਤੇ ਬਿਨਾਂ ਇਜਾਜ਼ਤ ਜਹਾਜ਼ ''ਚ ਦਾਖਲ ਹੋਣ ਵਾਲਾ ਵਿਅਕਤੀ ਗ੍ਰਿਫ਼ਤਾਰ

Tuesday, May 05, 2026 - 06:38 PM (IST)

ਵੈਨਕੂਵਰ ਏਅਰਪੋਰਟ ‘ਤੇ ਬਿਨਾਂ ਇਜਾਜ਼ਤ ਜਹਾਜ਼ ''ਚ ਦਾਖਲ ਹੋਣ ਵਾਲਾ ਵਿਅਕਤੀ ਗ੍ਰਿਫ਼ਤਾਰ

ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਵੈਨਕੂਵਰ ਅੰਤਰਰਾਸ਼ਟਰੀ ਹਵਾਈ ਅੱਡੇ (ਵਾਈਵੀਆਰ) ‘ਤੇ ਇੱਕ ਵਿਅਕਤੀ ਵੱਲੋਂ ਬਿਨਾਂ ਇਜਾਜ਼ਤ ਜਹਾਜ਼ ਵਿੱਚ ਦਾਖਲ ਹੋਣ ਦੀ ਗੰਭੀਰ ਘਟਨਾ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਮਿਲੀ ਜਾਣਕਾਰੀ ਮੁਤਾਬਕ ਪੁਲਸ  ਨੂੰ ਸੂਚਨਾ ਮਿਲੀ ਕਿ ਇੱਕ ਅਣਪਛਾਤਾ ਵਿਅਕਤੀ ਸੁਰੱਖਿਆ ਪ੍ਰਬੰਧਾਂ ਨੂੰ ਲੰਘ ਕੇ ਜਹਾਜ਼ ਤੱਕ ਪਹੁੰਚ ਗਿਆ ਹੈ। ਪੁਲਸ ਅਤੇ ਹਵਾਈ ਅੱਡਾ ਸੁਰੱਖਿਆ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਸਥਿਤੀ ਨੂੰ ਕਾਬੂ ਕਰ ਲਿਆ ਦੇ ਸੰਬੰਧਿਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਹਵਾਈ ਅੱਡੇ ਦੀ ਸੁਰੱਖਿਆ ਪ੍ਰਣਾਲੀ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ।

ਪੁਲਸ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਹ ਵੀ ਖੰਗਾਲਿਆ ਜਾ ਰਿਹਾ ਹੈ। ਇਸ ਘਟਨਾ ਦੌਰਾਨ ਕਿਸੇ ਯਾਤਰੀ ਜਾਂ ਸਟਾਫ਼ ਨੂੰ ਨੁਕਸਾਨ ਪਹੁੰਚਣ ਦੀ ਕੋਈ ਖ਼ਬਰ ਨਹੀਂ ਮਿਲੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News