ਕਰਾਚੀ ’ਚ ਮੰਦਰ ’ਚੋਂ ਸੋਨਾ ਤੇ ਗਹਿਣੇ ਚੋਰੀ ਕਰਨ ਵਾਲਾ ਗ੍ਰਿਫਤਾਰ
Saturday, Jan 17, 2026 - 02:41 PM (IST)
ਗੁਰਦਾਸਪੁਰ/ਕਰਾਚੀ (ਵਿਨੋਦ)- ਪਾਕਿਸਤਾਨ ਦੇ ਕਰਾਚੀ ’ਚ ਲਕਸ਼ਮੀ ਨਾਰਾਇਣ ਮੰਦਰ ’ਚੋਂ ਸੋਨਾ ਅਤੇ ਹੋਰ ਗਹਿਣੇ ਚੋਰੀ ਹੋਣ ਤੋਂ ਬਾਅਦ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸਰਹੱਦ ਪਾਰ ਦੇ ਸੂਤਰਾਂ ਅਨੁਸਾਰ ਨਬੀ ਬਖਸ਼ ਪੁਲਸ ਸਟੇਸ਼ਨ ਦੇ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ ਅਤੇ ਮੋਬਾਈਲ ਲੋਕੇਸ਼ਨ ਦੀ ਮਦਦ ਨਾਲ ਮੁਲਜ਼ਮ ਨੂੰ ਚੋਰੀ ਦੇ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਪੁਲਸ ਨੇ ਗ੍ਰਿਫ਼ਤਾਰ ਮੁਲਜ਼ਮ ਤੋਂ ਸੋਨਾ, ਗਹਿਣੇ ਅਤੇ ਮੂਰਤੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮ ਨੇ ਸ਼ਹਿਰ ਦੇ ਹੋਰ ਛੋਟੇ ਮੰਦਰਾਂ ’ਚ ਚੋਰੀਆਂ ਕਰਨ ਦੀ ਗੱਲ ਵੀ ਕਬੂਲ ਕੀਤੀ ਹੈ।
