ਵਿਦੇਸ਼ੀ ਕੁੜੀ ਦਾ ਕਤਲ ਕਰਨ ਵਾਲਾ ਆਸਟ੍ਰੇਲੀਅਨ ਨੌਜਵਾਨ ਕਾਬੂ

01/19/2019 3:10:20 PM

ਮੈਲਬੌਰਨ(ਏਜੰਸੀ)— ਆਸਟ੍ਰੇਲੀਆ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ 20 ਸਾਲਾ ਆਸਟ੍ਰੇਲੀਅਨ ਨੌਜਵਾਨ ਨੂੰ ਇਜ਼ਰਾਇਲੀ ਕੁੜੀ ਦਾ ਜਿਨਸੀ ਸ਼ੋਸ਼ਣ ਕਰਕੇ ਉਸ ਦਾ ਕਤਲ ਕਰਨ ਦੇ ਦੋਸ਼ 'ਚ ਦੋਸ਼ੀ ਠਹਿਰਾਇਆ ਗਿਆ ਹੈ। ਉਸ ਨੇ ਪਿਛਲੇ ਹਫਤੇ ਇਕ ਕੁੜੀ 'ਤੇ ਉਸ ਸਮੇਂ ਹਮਲਾ ਕੀਤਾ ਸੀ ਜਦ ਉਹ ਮੈਲਬੌਰਨ ਦੀ ਗਲੀ 'ਚੋਂ ਲੰਘ ਰਹੀ ਸੀ। ਕੋਡੀ ਹੈਰਮੈਨ ਨਾਂ ਦੇ ਵਿਅਕਤੀ ਨੂੰ ਸ਼ੁੱਕਰਵਾਰ ਦੁਪਹਿਰ ਨੂੰ ਕਾਬੂ ਕੀਤਾ ਗਿਆ ਅਤੇ ਉਸ ਨੂੰ ਸ਼ਨੀਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਫਿਲਹਾਲ ਉਸ ਨੂੰ ਜ਼ਮਾਨਤ ਮਿਲ ਗਈ ਹੈ ਅਤੇ ਹੁਣ ਉਹ ਸੋਮਵਾਰ ਨੂੰ ਅਦਾਲਤ 'ਚ ਪੇਸ਼ ਹੋਵੇਗਾ ਅਤੇ ਫਿਰ ਉਸ ਨੂੰ ਸਜ਼ਾ ਸੁਣਾਈ ਜਾਵੇਗੀ।

PunjabKesari

ਪੁਲਸ ਨੇ ਦੱਸਿਆ ਕਿ 21 ਸਾਲਾ ਲੜਕੀ ਆਪਣੇ ਦੋਸਤਾਂ ਨਾਲ ਘੁੰਮ ਕੇ ਵਾਪਸ ਆ ਰਹੀ ਸੀ ਅਤੇ ਆਪਣੀ ਭੈਣ ਨਾਲ ਫੋਨ 'ਤੇ ਗੱਲ ਕਰ ਰਹੀ ਸੀ। ਇਸੇ ਦੌਰਾਨ ਦੋਸ਼ੀ ਨੇ ਉਸ 'ਤੇ ਹਮਲਾ ਕੀਤਾ ਅਤੇ ਕੁੜੀ ਦਾ ਮੋਬਾਇਲ ਹੇਠਾਂ ਡਿੱਗ ਗਿਆ ਅਤੇ ਉਹ ਮੁੜ ਫੋਨ ਤਕ ਪੁੱਜ ਨਾ ਸਕੀ। ਸ਼ੁੱਕਰਵਾਰ ਸ਼ਾਮ ਨੂੰ ਸੈਂਕੜੇ ਲੋਕ ਸੰਸਦ ਦੀਆਂ ਪੌੜੀਆਂ 'ਤੇ ਬੈਠ ਗਏ ਅਤੇ ਉਨ੍ਹਾਂ ਮੰਗ ਕੀਤੀ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਅਤੇ ਦੋਸ਼ੀ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਕ ਸਾਲ ਤੋਂ ਵੀ ਘੱਟ ਸਮੇਂ 'ਚ ਸ਼ਹਿਰ 'ਚ ਅਜਿਹੀ ਦੂਜੀ ਵਾਰਦਾਤ ਵਾਪਰੀ ਹੈ। ਇਸ ਲਈ ਸਰਕਾਰ ਨੂੰ ਸਖਤ ਕਦਮ ਚੁੱਕਣ ਦੀ ਜ਼ਰੂਰਤ ਹੈ।

ਤੁਹਾਨੂੰ ਦੱਸ ਦਈਏ ਕਿ ਮ੍ਰਿਤਕ ਕੁੜੀ ਦੇ ਪਿਤਾ ਨੂੰ ਆਸਟ੍ਰੇਲੀਆ ਸੱਦ ਲਿਆ ਗਿਆ ਹੈ ਅਤੇ ਉਨ੍ਹਾਂ ਨੇ ਲਾਸ਼ ਦੀ ਪਛਾਣ ਕਰ ਲਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਧੀ ਦੇ ਹੱਕ 'ਚ ਸੈਂਕੜੇ ਲੋਕ ਨਿੱਤਰੇ ਹਨ ਅਤੇ ਉਨ੍ਹਾਂ ਨੂੰ ਤਸੱਲੀ ਹੈ ਕਿ ਉਨ੍ਹਾਂ ਦੀ ਧੀ ਨੂੰ ਇਨਸਾਫ ਮਿਲੇਗਾ। ਵਿਕਟੋਰੀਆ ਦੇ ਪ੍ਰੀਮੀਅਰ ਡੈਨੀਅਲ ਐਂਡਰੀਊ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ।


Related News