ਕੈਨੇਡਾ 'ਚ ਪੰਜਾਬੀ ਨੌਜਵਾਨ ਉਤਪੀੜਨ ਦੇ 6 ਮਾਮਲਿਆਂ 'ਚ ਦੋਸ਼ੀ ਕਰਾਰ, ਭਾਰਤ ਕੀਤਾ ਜਾ ਸਕਦੈ ਡਿਪੋਰਟ
Saturday, Jan 22, 2022 - 11:40 AM (IST)
ਨਿਊਯਾਰਕ/ਉਨਟਾਰੀਓ (ਰਾਜ ਗੋਗਨਾ): ਪੰਜਾਬੀ ਨੌਜਵਾਨ ਸਰਨਜੀਤ ਸਿੰਘ (ਉਮਰ 22) ਸਾਲ ਨੂੰ ਕੈਨੇਡਾ ਦੇ ਸ਼ਹਿਰ ਲੰਡਨ ਅਤੇ ਵੈਸਟਰਨ ਯੂਨੀਵਰਸਿਟੀ ਦੇ ਕੈਂਪਸ ਦੇ ਨੇੜੇ ਕਈ ਔਰਤਾਂ ਨਾਲ ਅਪਰਾਧਿਕ ਉਤਪੀੜਨ (Criminal Harassment) ਦੇ ਦੋਸ਼ ਹੇਠ ਭਾਰਤ ਡਿਪੋਰਟ ਕੀਤਾ ਜਾ ਸਕਦਾ ਹੈ। ਲੰਡਨ ਨਿਵਾਸੀ 22 ਸਾਲਾ ਸਿੰਘ ਨੂੰ ਵੀਰਵਾਰ ਨੂੰ ਗ੍ਰਿਫ਼ਤਾਰੀ ਤੋਂ 2 ਮਹੀਨਿਆਂ ਤੋਂ ਵੱਧ ਸਮੇਂ ਬਾਅਦ ਅਪਰਾਧਿਕ ਉਤਪੀੜਨ ਦੇ 6 ਮਾਮਲਿਆਂ ਲਈ ਦੋਸ਼ੀ ਠਹਿਰਿਆ ਗਿਆ ਹੈ।
ਇਹ ਵੀ ਪੜ੍ਹੋ: ਆਸਟ੍ਰੇਲੀਆ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤੇ ਇਹ ਬਦਲਾਅ
ਉਥੇ ਹੀ ਸਰਨਜੀਤ ਸਿੰਘ ਨੇ ਵੀ ਆਪਣੇ ਉਤੇ ਲੱਗੇ ਹੋਏ ਦੋਸ਼ਾਂ ਨੂੰ ਲੰਘੇ ਵੀਰਵਾਰ ਅਦਾਲਤ ਵਿਚ ਸਵੀਕਾਰ ਕਰ ਲਿਆ ਸੀ। ਸਰਨਜੀਤ ਸਿੰਘ ਨੂੰ ਪਿਛਲੇ ਸਾਲ 13 ਨਵੰਬਰ ਨੂੰ ਕ੍ਰਿਮੀਨਲ ਹਰਾਸਮੈਂਟ ਦੇ ਦੋਸ਼ਾਂ ਤਹਿਤ ਚਾਰਜ ਕੀਤਾ ਗਿਆ ਸੀ। ਇਸ ਮਾਮਲੇ 'ਚ ਇਕ ਦਰਜਨ ਤੋਂ ਵੱਧ ਪੀੜਤ ਸਨ ਅਤੇ ਜ਼ਿਆਦਾਤਰ ਵੈਸਟਰਨ ਯੂਨੀਵਰਸਟੀ ਨਾਲ ਸਬੰਧਤ ਵਿਦਿਆਰਥਣਾਂ ਸ਼ਾਮਲ ਸਨ।
ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਗੁਰਦਾਸਪੁਰ ਦੇ 25 ਸਾਲਾ ਗੱਭਰੂ ਦੀ ਟਰੱਕ ਹਾਦਸੇ ’ਚ ਮੌਤ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।