ਪਾਕਿ : ਪਤਨੀ ਨਾਲ ਨਾਜਾਇਜ਼ ਸਬੰਧ ਦੇ ਸ਼ੱਕ 'ਚ ਪੁਲਸ ਮੁਲਾਜ਼ਮ ਦਾ ਨੱਕ, ਕੰਨ ਅਤੇ ਬੁੱਲ ਵੱਢੇ

Tuesday, Aug 02, 2022 - 12:34 PM (IST)

ਪਾਕਿ : ਪਤਨੀ ਨਾਲ ਨਾਜਾਇਜ਼ ਸਬੰਧ ਦੇ ਸ਼ੱਕ 'ਚ ਪੁਲਸ ਮੁਲਾਜ਼ਮ ਦਾ ਨੱਕ, ਕੰਨ ਅਤੇ ਬੁੱਲ ਵੱਢੇ

ਲਾਹੌਰ (ਏਜੰਸੀ)- ਪਾਕਿਸਤਾਨ ਵਿਚ ਇਕ ਵਿਅਕਤੀ ਨੇ ਆਪਣੀ ਪਤਨੀ ਨੂੰ ਬਲੈਕਮੇਲ ਕਰਨ ਅਤੇ ਉਸ ਨਾਲ ਨਾਜਾਇਜ਼ ਸਬੰਧ ਬਣਾਉਣ ਲਈ ਇਕ ਪੁਲਸ ਕਾਂਸਟੇਬਲ ਦੇ ਨੱਕ, ਕੰਨ ਅਤੇ ਬੁੱਲ ਵੱਢ ਦਿੱਤੇ ਹਨ। ਪੰਜਾਬ ਸੂਬੇ ਦੀ ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਐਤਵਾਰ ਨੂੰ ਮੁੱਖ ਦੋਸ਼ੀ ਮੁਹੰਮਦ ਇਫਤਿਖਾਰ ਅਤੇ ਉਸ ਦੇ ਸਾਥੀਆਂ ਨੇ ਲਾਹੌਰ ਤੋਂ ਲਗਭਗ 200 ਕਿਲੋਮੀਟਰ ਦੂਰ ਝਾਂਗ ਜ਼ਿਲ੍ਹੇ ਵਿਚ ਕਾਂਸਟੇਬਲ ਕਾਸਿਮ ਹਯਾਤ ਨੂੰ ਪਹਿਲਾਂ ਬੁਰੀ ਤਰ੍ਹਾਂ ਤਸੀਹੇ ਦਿੱਤੇ ਅਤੇ ਫਿਰ ਉਸ ਦਾ ਨੱਕ, ਕੰਨ ਅਤੇ ਬੁੱਲ ਵੱਢ ਦਿੱਤੇ। ਇਕ ਪੁਲਸ ਅਧਿਕਾਰੀ ਨੇ ਕਿਹਾ, 'ਇਫਤਿਖਾਰ ਨੂੰ ਸ਼ੱਕ ਸੀ ਕਿ ਹਯਾਤ ਦਾ ਉਸ ਦੀ ਪਤਨੀ ਨਾਲ ਅਫੇਅਰ ਸੀ। ਉਸ ਨੇ ਆਪਣੇ 12 ਸਾਥੀਆਂ ਨਾਲ ਮਿਲ ਕੇ ਘਰ ਪਰਤਦੇ ਸਮੇਂ ਹਯਾਤ ਨੂੰ ਅਗਵਾ ਕਰ ਲਿਆ ਅਤੇ ਉਸ ਨੂੰ ਇਕ ਸੁੰਨਸਾਨ ਜਗ੍ਹਾ 'ਤੇ ਲੈ ਗਏ, ਜਿੱਥੇ ਉਸ 'ਤੇ ਬੁਰੀ ਤਰ੍ਹਾਂ ਤਸ਼ੱਦਦ ਕੀਤਾ ਗਿਆ ਅਤੇ ਤੇਜ਼ਧਾਰ ਹਥਿਆਰ ਨਾਲ ਉਸ ਦੇ ਸਰੀਰ ਦੇ ਅੰਗ ਵੱਢ ਦਿੱਤੇ।'

ਇਹ ਵੀ ਪੜ੍ਹੋ: ਹੈਰਾਨੀਜਨਕ! 67 ਸਾਲ ਤੋਂ ਨਾ ਨਹਾਉਣ ਵਾਲਾ 87 ਸਾਲਾ ਬਜ਼ੁਰਗ ਪੂਰੀ ਤਰ੍ਹਾਂ ਸਿਹਤਮੰਦ

ਕਾਂਸਟੇਬਲ ਨੂੰ ਝਾਂਗ ਦੇ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪਿਛਲੇ ਮਹੀਨੇ ਇਫਤਿਖਾਰ ਨੇ ਕਾਂਸਟੇਬਲ ਹਯਾਤ ਦੇ ਖ਼ਿਲਾਫ਼ ਪਾਕਿਸਤਾਨ ਪੀਨਲ ਕੋਡ (ਪੀ.ਪੀ.ਸੀ.) ਦੀ ਧਾਰਾ 354 (ਮਹਿਲਾ 'ਤੇ ਹਮਲਾ), 384 (ਜ਼ਬਰਦਸਤੀ) ਅਤੇ 292 (ਅਸ਼ਲੀਲਤਾ) ਦੇ ਤਹਿਤ ਮਾਮਲਾ ਦਰਜ ਕਰਵਾਇਆ ਸੀ। ਇਫਤਿਖਾਰ ਨੇ ਦਾਅਵਾ ਕੀਤਾ ਸੀ ਕਿ ਹਯਾਤ ਨੇ ਉਸ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦੇ ਹੋਏ ਪਤਨੀ ਨੂੰ ਨਾਜਾਇਜ਼ ਸਬੰਧ ਬਣਾਉਣ ਲਈ ਮਜ਼ਬੂਰ ਕੀਤਾ ਸੀ। ਇਫਤਿਖਾਰ ਨੇ ਕਿਹਾ ਸੀ ਕਿ ਜਦੋਂ ਉਸ ਦੀ ਪਤਨੀ ਹਯਾਤ ਨੂੰ ਮਿਲੀ ਤਾਂ ਉਸ ਨੇ ਉਸ ਨੂੰ ਸਰੀਰਕ ਸਬੰਧ ਬਣਾਉਣ ਲਈ ਮਜ਼ਬੂਰ ਕੀਤਾ ਅਤੇ ਇਸ ਹਰਕਤ ਦੀ ਵੀਡੀਓ ਵੀ ਬਣਾਈ ਅਤੇ ਬਾਅਦ ਵਿਚ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਇਫਤਿਖਾਰ ਅਤੇ ਉਸ ਦੇ ਸਾਥੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਭਰਾ ਦੀ ਮੌਤ 'ਤੇ ਝੂਮ ਉੱਠੀ ਭੈਣ! ਕਿਹਾ- ਮੈਂ ਓਹਦੀ ਕਬਰ 'ਤੇ ਨੱਚਾਂਗੀ, ਜਾਣੋ ਕੀ ਹੈ ਪੂਰਾ ਮਾਮਲਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News