ਆਸਟ੍ਰੇਲੀਆ ਦੇ ਹਾਰਬਰ ਬ੍ਰਿਜ 'ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਵਾਲਾ ਕਾਬੂ, ਹੋ ਸਕਦੀ ਹੈ ਸਜ਼ਾ

07/07/2019 3:36:24 PM

ਸਿਡਨੀ— ਆਸਟ੍ਰੇਲੀਆ ਦੇ ਹਾਰਬਰ ਬ੍ਰਿਜ 'ਤੇ ਚੜ੍ਹ ਕੇ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਵਿਅਕਤੀ ਨੂੰ ਨਿਊ ਸਾਊਥ ਵੇਲਜ਼ ਦੀ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ। ਈਰਾਨ ਤੇ ਅਮਰੀਕਾ ਦੇ ਆਪਸੀ ਵਿਰੋਧ ਕਾਰਨ ਉਹ ਪ੍ਰਦਰਸ਼ਨ ਕਰ ਰਿਹਾ ਸੀ। ਕਿਹਾ ਜਾ ਰਿਹਾ ਹੈ ਕਿ ਉਸ ਨੂੰ 2 ਸਾਲ ਦੀ ਸਜ਼ਾ ਹੋ ਸਕਦੀ ਹੈ ਅਤੇ ਲਗਭਗ 20,000 ਡਾਲਰ ਦਾ ਜੁਰਮਾਨਾ ਵੀ ਹੋ ਸਕਦਾ ਹੈ।

ਉਸ ਨੇ ਅਮਰੀਕੀ ਲੀਡਰਾਂ ਨੂੰ ਸੰਦੇਸ਼ ਦਿੰਦੇ ਹੋਏ ਵੀਡੀਓ ਵੀ ਬਣਾਈ ਅਤੇ ਇਸ ਨੂੰ ਸੋਸ਼ਲ ਮੀਡੀਆ 'ਤੇ ਸਾਂਝੀ ਕੀਤਾ।ਅਧਿਕਾਰੀਆਂ ਨੇ ਕਿਹਾ ਕਿ ਐਤਵਾਰ ਸਵੇਰੇ 6 ਵਜੇ ਵਿਅਕਤੀ ਗੈਰ-ਕਾਨੂੰਨੀ ਤਰੀਕੇ ਨਾਲ ਹਾਰਬਰ ਬ੍ਰਿਜ 'ਤੇ ਚੜ੍ਹਿਆ ।33 ਸਾਲਾ ਇਸ ਵਿਅਕਤੀ ਨੇ ਆਪਣੀ ਕਾਰ ਪੁਲ ਦੇ ਅਖੀਰ 'ਚ ਪਾਰਕ ਕੀਤੀ,ਜਿਸ ਕਾਰਨ ਟ੍ਰੈਫਿਕ ਜਾਮ ਹੋ ਗਈ। ਇਸ ਮਗਰੋਂ ਉਹ ਪੁਲ 'ਤੇ ਚੜ੍ਹ ਗਿਆ। ਬਹੁਤ ਜ਼ਿਆਦਾ ਧੁੰਦ ਹੋਣ ਕਾਰਨ ਪੁਲਸ ਨੂੰ ਉਹ ਦਿਖਾਈ ਨਹੀਂ ਦਿੱਤਾ ਅਤੇ ਬਾਅਦ 'ਚ ਜਦ ਪਤਾ ਲੱਗਾ ਤਾਂ ਉਸ ਨੂੰ ਹਿਰਾਸਤ 'ਚ ਲਿਆ ਗਿਆ। ਉਸ ਨੂੰ ਜ਼ਮਾਨਤ ਨਹੀਂ ਮਿਲ ਸਕੀ।


Related News