ਵੱਡੀ ਖ਼ਬਰ ; ਅਮਰੀਕਾ ਦੇ ਗੁਰੂਘਰ ਅੰਦਰ ਵਿਅਕਤੀ ਨੇ ਗੋ.ਲ਼ੀ ਮਾਰ ਕੇ ਕੀਤੀ ਖ਼ੁਦ.ਕੁਸ਼ੀ

Sunday, Oct 13, 2024 - 11:24 PM (IST)

ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕੈਲੀਫੌਰਨੀਆ ਦੇ ਟਰਲਾਕ ਸਥਿਤ ਗੁਰਦੁਆਰਾ ਸਾਹਿਬ ਦੇ ਅੰਦਰ ਇਕ ਵਿਅਕਤੀ ਨੇ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। 

ਜਾਣਕਾਰੀ ਮੁਤਾਬਕ ਸਵੇਰੇ ਕਰੀਬ ਸਵਾ 9 ਵਜੇ ਟਰਲਾਕ ਪੁਲਸ ਨੂੰ ਇਕ ਵਿਅਕਤੀ ਨੇ ਫ਼ੋਨ ਕਰ ਕੇ ਸੂਚਨਾ ਦਿੱਤੀ ਸੀ ਕਿ ਕਿਸੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੇ ਅਰਦਾਸ ਹਾਲ 'ਚ ਖ਼ੁਦ ਨੂੰ ਗੋਲ਼ੀ ਮਾਰ ਲਈ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। 

PunjabKesari

ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਟਰਲਾਕ ਪੁਲਸ ਟਰਲਾਕ ਦੀ 5ਵੀਂ ਸਟ੍ਰੀਟ ਦੇ 1300 ਬਲਾਕ ਸਥਿਤ ਗੁਰਦੁਆਰਾ ਸਾਹਿਬ ਵਿਖੇ ਫਾਇਰ ਬ੍ਰਿਗੇਡ ਤੇ ਮੈਡੀਕਲ ਟੀਮਾਂ ਸਣੇ ਮੌਕੇ 'ਤੇ ਪਹੁੰਚ ਗਈਆਂ ਹਨ। 

ਇਸ ਮਗਰੋਂ ਪੁਲਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਤਾਂ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ। ਵਾਰਦਾਤ ਦੌਰਾਨ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਪੁਲਸ ਮ੍ਰਿਤਕ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ 'ਚ ਜੁਟੀ ਹੋਈ ਹੈ। ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਪੁਲਸ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਵੱਡੀ ਖ਼ਬਰ ; ਭਾਜਪਾ ਆਗੂ ਦੇ ਸਰਕਾਰੀ ਗੰਨਮੈਨ ਨੇ ਡਿਊਟੀ 'ਤੇ ਜਾਂਦੇ ਸਮੇਂ ਮੱਥੇ 'ਚ ਮਾਰੀ ਗੋ.ਲ਼ੀ, ਗੱਡੀ 'ਚ ਮਿਲੀ ਲਾ.ਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News