ਨਿਊ ਸਾਊਥ ਵੇਲਜ਼ ਸਥਿਤ ਬੀਚ ''ਚ ਡੁੱਬਣ ਕਾਰਨ ਵਿਅਕਤੀ ਦੀ ਮੌਤ

02/04/2018 3:24:38 PM

ਨਿਊ ਸਾਊਥ ਵੇਲਜ਼— ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਸਥਿਤ ਬੀਚ 'ਚ ਡੁੱਬਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਐਮਰਜੈਂਸੀ ਸੇਵਾ ਅਧਿਕਾਰੀਆਂ ਨੂੰ ਫੋਨ 'ਤੇ ਇਸ ਘਟਨਾ ਦੀ ਸੂਚਨਾ ਦਿੱਤੀ ਗਈ। ਇਹ ਘਟਨਾ ਉੱਤਰੀ ਨਿਊ ਸਾਊਥ ਵੇਲਜ਼ ਦੇ ਪਰੈਟੀ ਬੀਚ 'ਤੇ ਵਾਪਰੀ ਜੋ ਕਿ ਉੱਤਰੀ ਬੈਟਮਸ ਬੇਅ 'ਚ ਸਥਿਤ ਹੈ। 


ਪੁਲਸ ਦੇ ਬਿਆਨ ਮੁਤਾਬਕ ਉਨ੍ਹਾਂ ਨੂੰ ਬੀਚ 'ਚ ਵਿਅਕਤੀ ਦੇ ਡੁੱਬਣ ਦੀ ਰਿਪੋਰਟ ਮਿਲੀ। ਮੰਨਿਆ ਜਾ ਰਿਹਾ ਹੈ ਕਿ ਵਿਅਕਤੀ ਦੀ ਉਮਰ 30 ਸਾਲ ਹੈ। ਬਚਾਅ ਅਧਿਕਾਰੀਆਂ ਵਲੋਂ ਵਿਅਕਤੀ ਨੂੰ ਪਾਣੀ 'ਚੋਂ ਬਾਹਰ ਕੱਢਿਆ ਗਿਆ। ਮੌਕੇ 'ਤੇ ਪੁੱਜੇ ਪੈਰਾ-ਮੈਡੀਕਲ ਅਧਿਕਾਰੀਆਂ ਨੇ ਵਿਅਕਤੀ ਨੂੰ ਮ੍ਰਿਤਕ ਐਲਾਨ ਕੀਤਾ। ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।