ਗੋਲੀਬਾਰੀ ਦੀ ਘਟਨਾ ''ਚ ਜ਼ਖਮੀ ਹੋਏ ਵਿਅਕਤੀ ਦੀ ਮੌਤ
Sunday, Mar 08, 2026 - 09:20 PM (IST)
ਵੈਨਕੂਵਰ (ਮਲਕੀਤ ਸਿੰਘ) – ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਲੰਬੀ ਸ਼ਹਿਰ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਜ਼ਖ਼ਮੀ ਹੋਏ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਸ ਨੇ ਇਸ ਮਾਮਲੇ ਨੂੰ ਹੁਣ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਮੰਨਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਮੁਤਾਬਕ 60 ਸਾਲਾ ਕੋਰੀ ਓਟ ਨਾਮਕ ਵਿਅਕਤੀ ਨੂੰ ਇਸ ਹਫ਼ਤੇ ਦੇ ਸ਼ੁਰੂ ਵਿੱਚ ਲੰਬੀ ਖੇਤਰ ਵਿੱਚ ਗੋਲੀ ਲੱਗੀ ਹਾਲਤ ਵਿੱਚ ਮਿਲਿਆ ਸੀ।
ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਸੀ, ਪਰ 6 ਮਾਰਚ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੀਆਂ ਸਾਰੀਆਂ ਸੰਭਾਵਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
