ਕੈਨੇਡਾ ''ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਪੰਜਾਬੀ ਨੌਜਵਾਨ ਦਾ ਕਤਲ, ਪਰਿਵਾਰ ''ਤੇ ਟੁੱਟਿਆ ਦੁੱਖਾਂ ਦਾ ਪਹਾੜ

03/25/2017 11:14:11 AM

ਐਬਟਸਫੋਰਡ— ਕੈਨੇਡਾ ਤੋਂ ਇਕ ਹੋਰ ਦਿਲ ਨੂੰ ਹਲੂਣ ਵਾਲੀ ਖਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਐਬਟਸਫੋਰਡ ''ਚ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦਾ ਨਾਂ ਜਸਕਰਨ ਲਾਲੀ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਉਮਰ ਮਹਿਜ਼ 20 ਕੁ ਸਾਲ ਸੀ। ਗੋਲੀਬਾਰੀ ਦੀ ਇਹ ਘਟਨਾ ਚੇਜ਼ ਸਟਰੀਟ ''ਤੇ 4.30 ਵਜੇ ਵਾਪਰੀ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਆਂ ਚੱਲਣ ਤੋਂ ਬਾਅਦ ਮੌਕੇ ''ਤੇ ਬੁਲਾਇਆ ਗਿਆ। ਪੁਲਸ ਉੱਥੇ ਪਹੁੰਚੀ ਤਾਂ ਪੀੜਤ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੱਕੀ ਹਮਲਾਵਰ ਦੀ ਤਲਾਸ਼ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਵਿਚ ਹੋਰ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। 
ਪੁਲਸ ਦਾ ਕਹਿਣਾ ਹੈ ਕਿ ਇਹ ਘਟਨਾ ਟਾਊਨਹਿਲ ਨੇੜੇ ਵਾਪਰੀ। ਇਸ ਖੇਤਰ ਨੂੰ ਗੈਂਗਵਾਰ ਲਈ ਜਾਣਿਆ ਜਾਂਦਾ ਹੈ। ਇੱਥੇ ਆਏ ਦਿਨ ਹਿੰਸਕ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਅਤੇ ਕੋਈ ਨਾ ਕੋਈ ਪੰਜਾਬੀ ਨੌਜਵਾਨ ਹਮੇਸ਼ਾ ਇਸ ਤਰ੍ਹਾਂ ਦੀਆਂ ਵਾਰਦਾਤਾਂ ਦੇ ਧੱਕੇ ਚੜ੍ਹਦਾ ਰਹਿੰਦਾ ਹੈ।

Kulvinder Mahi

News Editor

Related News