ਧੀ ਸੋਸ਼ਲ ਮੀਡੀਆ ''ਤੇ ਬਣਾ-ਬਣਾ ਪਾਉਂਦੀ ਸੀ ਵੀਡੀਓਜ਼, ਪਿਓ ਨੇ ਮਾਰ''ਤੀ ਗੋਲੀ
Wednesday, Jul 09, 2025 - 03:43 PM (IST)

ਪੇਸ਼ਾਵਰ (ਏਜੰਸੀ)- ਲਹਿੰਦੇ ਪੰਜਾਬ ਵਿਚ ਇਕ ਪਿਓ ਨੇ ਆਪਣੀ ਧੀ ਦਾ ਇਸ ਲਈ ਗੋਲੀ ਮਾਰ ਕੇ ਕਤਲ ਕਰ ਦਿੱਤਾ, ਕਿਉਂਕਿ ਉਹ ਸੋਸ਼ਲ ਮੀਡੀਆ 'ਤੇ ਆਪਣੀਆਂ ਵੀਡੀਓਜ਼ ਬਣਾ ਕੇ ਪਾਉਂਦੀ ਸੀ ਅਤੇ ਉਸ ਨੇ ਆਪਣਾ ਸੋਸ਼ਲ ਮੀਡੀਆ ਅਕਾਊਂਟ ਡਿਲੀਟ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਹ ਘਟਨਾ ਰਾਵਲਪਿੰਡੀ ਜ਼ਿਲ੍ਹੇ ਦੇ ਢੋਕ ਚੌਧਰੀਆਂ ਤਖ਼ਤ ਪਰੀ ਖੇਤਰ ਵਿੱਚ ਵਾਪਰੀ। ਪੁਲਸ ਨੇ ਦੱਸਿਆ ਕਿ ਪੀੜਤਾ ਦੇ ਪਿਤਾ ਨੇ ਕਥਿਤ ਤੌਰ 'ਤੇ ਉਸ ਨੂੰ ਵਾਰ-ਵਾਰ ਆਪਣਾ ਟਿਕਟਾਕ ਅਕਾਊਂਟ ਡਿਲੀਟ ਕਰਨ ਲਈ ਕਿਹਾ ਸੀ। ਜਦੋਂ ਉਸ ਨੇ ਇਨਕਾਰ ਕਰ ਦਿੱਤਾ ਤਾਂ ਉਸ ਨੇ ਕਥਿਤ ਤੌਰ 'ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਫੇਕ MMS ਨੇ ਬਰਬਾਦ ਕੀਤਾ ਕਰੀਅਰ, ਗਲੈਮਰ ਦੀ ਦੁਨੀਆ ਛੱਡ ਕ੍ਰਿਸ਼ਨ ਭਗਤ ਬਣ ਗਈ ਅਦਾਕਾਰਾ
ਮਾਮਲਾ ਵਿਚ ਦਰਜ ਐੱਫ.ਆਈ.ਆਰ ਮੁਤਾਬਕ ਗੋਲੀ ਮਾਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਉਸ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੇ ਕਿਹਾ ਕਿ ਪਰਿਵਾਰ ਨੇ ਸ਼ੁਰੂ ਵਿੱਚ ਕਤਲ ਨੂੰ ਖੁਦਕੁਸ਼ੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਾਂਚ ਦੌਰਾਨ ਇਕੱਠੇ ਕੀਤੇ ਗਏ ਸਬੂਤ ਕਤਲ ਵੱਲ ਇਸ਼ਾਰਾ ਕਰਦੇ ਹਨ। ਫੋਰੈਂਸਿਕ ਟੀਮਾਂ ਨੇ ਘਟਨਾ ਸਥਾਨ ਤੋਂ ਨਮੂਨੇ ਇਕੱਠੇ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ, ਅਤੇ ਸਾਰੇ ਸੰਭਾਵਿਤ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਘਰ 'ਚੋਂ ਗਲੀ-ਸੜ੍ਹੀ ਹਾਲਤ 'ਚ ਮਿਲੀ ਮਸ਼ਹੂਰ ਅਦਾਕਾਰਾ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8