ਸਿਡਨੀ ''ਚ ਕਿਸ਼ਤੀ ਹੋਈ ਹਾਦਸੇ ਦੀ ਸ਼ਿਕਾਰ, ਗੰਭੀਰ ਰੂਪ ਨਾਲ ਜ਼ਖਮੀ ਹੋਇਆ ਵਿਅਕਤੀ

05/07/2017 12:54:33 PM

ਸਿਡਨੀ— ਸਿਡਨੀ ''ਚ ਇਕ ਕਿਸ਼ਤੀ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਇਹ ਹਾਦਸਾ ਸਿਡਨੀ ਦੇ ਉੱਤਰੀ-ਪੱਛਮੀ ''ਚ ਸਥਿਤ ਹਵੇਕਸਬਰੀ ਨਦੀ ''ਚ ਵਾਪਰਿਆ। ਦਰਅਸਲ ਇਕ 52 ਸਾਲਾ ਵਿਅਕਤੀ ਕਿਸ਼ਤੀ ਨੂੰ ਬਹੁਤ ਤੇਜ਼ ਸਪੀਡ ਨਾਲ ਚਲਾ ਰਿਹਾ ਸੀ ਅਤੇ ਅਚਾਨਕ ਇਹ ਹਾਦਸੇ ਦੀ ਸ਼ਿਕਾਰ ਹੋ ਗਈ। 
ਐਮਰਜੈਂਸੀ ਸੇਵਾ ਅਧਿਕਾਰੀਆਂ ਨੂੰ ਫੋਨ ਕਰ ਕੇ ਇਸ ਹਾਦਸੇ ਦੀ ਸੂਚਨਾ ਦਿੱਤੀ ਕਿ ਦੁਪਹਿਰ 2 ਵਜੇ ਦੇ ਕਰੀਬ ਪਿਟ ਟਾਊਨ ਨੇੜੇ ਨਦੀ ''ਚ ਕਿਸ਼ਤੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਮੌਕੇ ''ਤੇ ਪੁੱਜੇ ਅਧਿਕਾਰੀਆਂ ਨੇ ਜ਼ਖਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ। ਨਿਊ ਸਾਊਥ ਵੇਲਜ਼ ਐਂਬੂਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਵਿਅਕਤੀ ਨੂੰ ਕਾਫੀ ਗੰਭੀਰ ਸੱਟਾਂ ਲੱਗੀਆਂ। ਜ਼ਖਮੀ ਨੂੰ ਏਅਰ ਐਂਬੂਲੈਂਸ ਜ਼ਰੀਏ ਨਿਊ ਸਾਊਥ ਵੇਲਜ਼ ਦੇ ਵੈਸਟਮੀਡ ਹਸਪਤਾਲ ''ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।

Tanu

News Editor

Related News