ਆਸਟ੍ਰੇਲੀਆ ''ਚ ਵਾਪਰੀ ਗੋਲੀਬਾਰੀ ਦੀ ਘਟਨਾ, ਇਕ ਵਿਅਕਤੀ ਗੰਭੀਰ ਜ਼ਖ਼ਮੀ

Thursday, Feb 29, 2024 - 11:10 AM (IST)

ਆਸਟ੍ਰੇਲੀਆ ''ਚ ਵਾਪਰੀ ਗੋਲੀਬਾਰੀ ਦੀ ਘਟਨਾ, ਇਕ ਵਿਅਕਤੀ ਗੰਭੀਰ ਜ਼ਖ਼ਮੀ

ਸਿਡਨੀ (ਵਾਰਤਾ)- ਆਸਟ੍ਰੇਲੀਆ ਦੇ ਸਿਡਨੀ ਵਿੱਚ ਰਾਤ ਸਮੇਂ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਆਸਟ੍ਰੇਲੀਅਨ ਪੁਲਸ ਨੇ ਇਹ ਜਾਣਕਾਰੀ ਦਿੱਤੀ ਹੈ। ਬੁੱਧਵਾਰ ਦੇਰ ਰਾਤ ਸਥਾਨਕ ਸਮੇਂ ਅਨੁਸਾਰ ਲਗਭਗ 12:10 ਵਜੇ ਐਮਰਜੈਂਸੀ ਸੇਵਾਵਾਂ ਨੂੰ ਸਿਡਨੀ ਦੇ ਕੇਂਦਰੀ ਵਪਾਰਕ ਜ਼ਿਲ੍ਹੇ ਦੇ ਪੱਛਮ ਵਿੱਚ ਲਗਭਗ 20 ਕਿਲੋਮੀਟਰ ਦੂਰ ਇੱਕ ਉਪਨਗਰ ਗਿਲਡਫੋਰਡ ਵਿੱਚ ਡੋਨਲੀ ਸਟ੍ਰੀਟ 'ਤੇ ਬੁਲਾਇਆ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਇਕ 40 ਸਾਲਾ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਸੀ।

ਇਹ ਵੀ ਪੜ੍ਹੋ: 2 ਬੱਸਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ, 17 ਲੋਕਾਂ ਦੀ ਦਰਦਨਾਕ ਮੌਤ

ਨਿਊ ਸਾਊਥ ਵੇਲਜ਼ ਪੁਲਸ ਫੋਰਸ ਅਨੁਸਾਰ, ਜ਼ਖ਼ਮੀ ਵਿਅਕਤੀ ਨੂੰ ਇੱਕ ਅਣਪਛਾਤੇ ਵਿਅਕਤੀ ਨੇ ਇੱਕ ਵਾਹਨ ਤੋਂ ਗੋਲੀ ਮਾਰ ਦਿੱਤੀ ਸੀ। ਪੈਰਾਮੈਡਿਕਸ ਨੇ ਪੀੜਤ ਨੂੰ ਹਸਪਤਾਲ ਲਿਜਾਣ ਤੋਂ ਪਹਿਲਾਂ ਮੌਕੇ 'ਤੇ ਹੀ ਉਸ ਦਾ ਇਲਾਜ ਕੀਤਾ। ਪੁਲਸ ਨੇ ਦੱਸਿਆ ਕਿ ਕ੍ਰਾਈਮ ਸੀਨ ਪਹਿਲਾਂ ਤੋਂ ਹੀ ਤੈਅ ਸੀ। ਇਸ ਹਫ਼ਤੇ ਸਿਡਨੀ ਵਿੱਚ ਲਗਾਤਾਰ ਕਈ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ ਹਨ। ਵਰਣਨਯੋਗ ਹੈ ਕਿ ਬੁੱਧਵਾਰ ਦੁਪਿਹਰ ਨੂੰ ਵੀ ਸ਼ਹਿਰ ਦੇ ਕੇਂਦਰ ਵਿਚ ਕੈਸਲਰੇਗ ਸਟ੍ਰੀਟ 'ਤੇ ਇਕ 79 ਸਾਲਾ ਅਪਰਾਧੀ ਨੇ ਇਕ ਦਫਤਰ ਦੀ ਇਮਾਰਤ ਦੇ ਅੰਦਰ ਗੋਲੀਬਾਰੀ ਕੀਤੀ, ਜਿਸ ਵਿਚ ਇਕ 77 ਸਾਲਾ ਵਿਅਕਤੀ ਜ਼ਖ਼ਮੀ ਹੋ ਗਿਆ। ਮੰਗਲਵਾਰ ਦੀ ਸਵੇਰ ਨੂੰ ਵੀ, ਫੇਅਰਫੀਲਡ ਹਾਈਟਸ ਦੀ ਸਟੈਲਾ ਸਟਰੀਟ 'ਤੇ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ: UK ਸਰਕਾਰ ਨੇ ਦਿੱਤੀ ਚੇਤਾਵਨੀ- ਭਾਰਤ ’ਚ ਅੱਤਵਾਦੀ ਹਮਲੇ ਦਾ ਖ਼ਤਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News