ਸਿਡਨਹੈਮ ''ਚ ਵੱਡੀ ਵਾਰਦਾਤ: ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ, ਇਲਾਕੇ ਵਿਚ ਸਹਿਮ ਦਾ ਮਾਹੌਲ

Sunday, Nov 10, 2024 - 08:12 PM (IST)

ਸਿਡਨਹੈਮ ''ਚ ਵੱਡੀ ਵਾਰਦਾਤ: ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ, ਇਲਾਕੇ ਵਿਚ ਸਹਿਮ ਦਾ ਮਾਹੌਲ

ਲੰਡਨ : ਇੰਗਲੈਂਡ ਦੇ ਸਿਡਨਹੈਮ ਵਿਚ ਵੱਡੀ ਘਟਨਾ ਵਾਪਰੀ ਹੈ। ਇਥੇ ਇਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਦੋ ਹੋਰ ਲੋਕਾਂ ਦੇ ਇਸ ਦੌਰਾਨ ਜ਼ਖਮੀ ਹੋਣ ਦੀ ਖਬਰ ਹੈ। ਇਸ ਦੀ ਜਾਣਕਾਰੀ ਪੁਲਸ ਵੱਲੋਂ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਪੁਲਸ ਸ਼ੱਕੀ ਦੀ ਭਾਲ ਕਰ ਰਹੀ ਹੈ। 

ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ 10.10 ਵਜੇ ਦੇ ਕਰੀਬ ਵੇਲਜ਼ ਪਾਰਕ ਰੋਡ, ਸਿਡਨਹੈਮ, ਦੱਖਣ ਪੂਰਬੀ ਲੰਡਨ ਦੇ ਖੇਤਰ ਵਿੱਚ ਗੋਲੀਬਾਰੀ ਦੀ ਰਿਪੋਰਟ ਤੋਂ ਬਾਅਦ ਪੁਲਸ ਨੂੰ ਬੁਲਾਇਆ ਗਿਆ। ਪੈਰਾਮੈਡਿਕਸ ਦੇ ਯਤਨਾਂ ਦੇ ਬਾਵਜੂਦ, ਇੱਕ ਵਿਅਕਤੀ ਨੂੰ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਲੱਤਾਂ 'ਤੇ ਗੋਲੀਆਂ ਦੇ ਜ਼ਖਮਾਂ ਨਾਲ ਮਿਲੀ ਇਕ ਔਰਤ ਨੂੰ ਗੈਰ ਜਾਨਲੇਵਾ ਹਾਲਤ 'ਚ ਹਸਪਤਾਲ ਲਿਜਾਇਆ ਗਿਆ। ਇੱਕ ਤੀਸਰਾ ਪੀੜਤ ਬਾਅਦ 'ਚ ਸ਼ੱਕੀ ਗੋਲੀਆਂ ਦੇ ਜ਼ਖ਼ਮਾਂ ਨਾਲ ਹਸਪਤਾਲ ਪਹੁੰਚਿਆ। ਉਨ੍ਹਾਂ ਦੀ ਹਾਲਤ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਇਸ ਦੌਰਾਨ ਪੁਲਸ ਨੇ ਦੱਸਿਆ ਕਿ ਅਜੇ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ ਅਤੇ ਪੁਲਸ ਬੰਦੂਕਧਾਰੀ ਦੀ ਤੁਰੰਤ ਭਾਲ ਕਰ ਰਹੀ ਹੈ। ਪੁਲਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਜਾਰੀ ਰਹਿਣ ਦੀ ਉਮੀਦ ਹੈ। ਪੁਲਸ ਨੇ ਕਿਹਾ ਕਿ ਜੇਕਰ ਵਸਨੀਕਾਂ ਨੂੰ ਕੋਈ ਵੀ ਜਾਣਕਾਰੀ ਹੋਵੇ ਜੋ ਕਿ ਜਾਂਚ ਵਿਚ ਮਦਦ ਕਰ ਸਕਦੀ ਹੈ ਤਾਂ ਉਹ ਪੁਲਸ ਨਾਲ ਸੰਪਰਕ ਕਰ ਸਕਦੇ ਹਨ।


author

Baljit Singh

Content Editor

Related News