ਸਰੀ 'ਚ ਦਿਨ-ਦਿਹਾੜੇ ਵਿਅਕਤੀ ਨੂੰ ਮਾਰੀਆਂ ਗਈਆਂ ਗੋਲੀਆਂ, ਕੇਵਿਨ ਸੰਘਾ ਵਜੋਂ ਹੋਈ ਪੀੜਤ ਦੀ ਪਛਾਣ
Saturday, Feb 03, 2024 - 12:29 PM (IST)
ਸਰੀ - ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਹੋਈ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਪਛਾਣ ਕੇਵਿਨ ਸੰਘਾ ਵਜੋਂ ਹੋਈ ਹੈ। ਸਰੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਸ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੁੱਕਰਵਾਰ ਦੁਪਹਿਰ 1:33 ਵਜੇ 120 ਸਟਰੀਟ ਦੇ 8400 ਬਲਾਕ ਵਿੱਚ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਮੌਕੇ 'ਤੇ ਪਹੁੰਚਣ 'ਤੇ ਫਰੰਟਲਾਈਨ ਅਫਸਰਾਂ ਨੇ ਇਕ ਕਾਰ ਦੇ ਕੋਲ ਬੰਦੂਕ ਦੀ ਗੋਲੀ ਨਾਲ ਜ਼ਖ਼ਮੀ ਹੋਏ ਵਿਅਕਤੀ ਨੂੰ ਵੇਖਿਆ, ਜਿਸ ਮਗਰੋਂ ਪੀੜਤ ਨੂੰ ਗੰਭੀਰ ਸੱਟਾਂ ਨਾਲ ਤੁਰੰਤ ਹਸਪਤਾਲ ਲਿਜਾਇਆ ਗਿਆ। ਸਰੀ RCMP ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: 2018 ਤੋਂ ਹੁਣ ਤੱਕ ਵਿਦੇਸ਼ਾਂ 'ਚ 403 ਭਾਰਤੀ ਵਿਦਿਆਰਥੀਆਂ ਦੀ ਮੌਤ, ਕੈਨੇਡਾ 'ਚ ਸਭ ਤੋਂ ਵੱਧ
ਇੱਥੇ ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਇਕ ਦਿਨ ਪਹਿਲਾਂ ਯਾਨੀ ਵੀਰਵਾਰ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਕਸਬੇ ਵਿੱਚ 18 ਜੂਨ ਨੂੰ ਮਾਰੇ ਗਏ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਇੱਕ ਸਾਥੀ ਦੇ ਘਰ 'ਤੇ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਸੀ। ਕੈਨੇਡੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ (ਸੀਬੀਸੀ) ਮੁਤਾਬਕ ਸਰੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਸ ਮੁਤਾਬਕ ਉਨ੍ਹਾਂ ਨੂੰ ਵੀਰਵਾਰ ਦੇਰ ਰਾਤ 1:20 ਵਜੇ 154ਵੀਂ ਸਟਰੀਟ ਦੇ 2800 ਬਲਾਕ ਦੇ ਨੇੜੇ ਇੱਕ ਘਰ ਵਿੱਚ ਗੋਲੀਆਂ ਚੱਲਣ ਦੀ ਰਿਪੋਰਟ ਮਿਲੀ ਸੀ। ਬੀ.ਸੀ. ਗੁਰਦੁਆਰਾ ਕੌਂਸਲ ਦੇ ਬੁਲਾਰੇ ਮੁਤਾਬਕ ਇਹ ਘਰ ਸਿਮਰਨਜੀਤ ਸਿੰਘ ਦਾ ਹੈ, ਜੋ ਮਾਰੇ ਗਏ ਖਾਲਿਸਤਾਨ ਸਮਰਥਕ ਕਾਰਕੁਨ ਹਰਦੀਪ ਸਿੰਘ ਨਿੱਝਰ ਦਾ ਦੋਸਤ ਸੀ। ਖਾਲਿਸਤਾਨੀ ਵੱਖਵਾਦੀ ਨਿੱਝਰ ਦੀ ਜੂਨ ਵਿੱਚ ਸਰੀ ਵਿੱਚ ਹੱਤਿਆ ਕਰ ਦਿੱਤੀ ਗਈ ਸੀ, ਜਿਸ ਨਾਲ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਪੈਦਾ ਹੋ ਗਿਆ ਸੀ।
ਇਹ ਵੀ ਪੜ੍ਹੋ: US 'ਚ 4 ਭਾਰਤੀ ਵਿਦਿਆਰਥੀਆਂ ਦੀ ਮੌਤ, ਗੁੱਸੇ 'ਚ ਆਏ ਲੋਕਾਂ ਨੇ ਭਾਰਤ ਸਰਕਾਰ ਤੋਂ ਕੀਤੀ ਇਹ ਮੰਗ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।