ਰੋਜ਼ੀ-ਰੋਟੀ ਕਮਾਉਣ ਕੈਨੇਡਾ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਸੜਕ ਹਾਦਸੇ 'ਚ ਗੁਆਈ ਜਾਨ
Wednesday, Dec 11, 2024 - 05:58 AM (IST)
ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਬੇਰੀ, ਰਮੇਸ਼)- ਇਕ ਸਾਲ ਪਹਿਲਾਂ ਵਰਕ ਪਰਮਿਟ ’ਤੇ ਕੈਨੇਡਾ ਗਏ ਪਿੰਡ ਭੱਟੀਵਾਲ ਦੇ ਇਕ ਵਿਅਕਤੀ ਦੀ ਸੜਕ ਹਾਦਸੇ ’ਚ ਮੌਤ ਹੋਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ।
ਜਾਣਕਾਰੀ ਅਨੁਸਾਰ ਜਗਜੀਤ ਸਿੰਘ (43) ਪੁੱਤਰ ਮਿਲਖਾ ਸਿੰਘ ਵਾਸੀ ਪਿੰਡ ਭੱਟੀਵਾਲ ਰੋਜ਼ੀ-ਰੋਟੀ ਲਈ ਇਕ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਥੇ ਟਰੱਕ ਚਾਲਕ ਦਾ ਕੰਮ ਕਰਦਾ ਸੀ। ਬੀਤੇ ਦਿਨ ਵਾਪਰੇ ਇਕ ਸੜਕ ਹਾਦਸੇ ’ਚ ਉਸ ਦੀ ਮੌਤ ਹੋ ਗਈ।

ਜਗਜੀਤ ਸਿੰਘ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਪਰਿਵਾਰ ’ਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਗਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਵਾਪਸ ਪਿੰਡ ਲਿਆਂਦਾ ਜਾਵੇ।
ਇਹ ਵੀ ਪੜ੍ਹੋ- FIR ਦਰਜ ਹੋਣ ਮਗਰੋਂ ਰਣਜੀਤ ਸਿੰਘ ਢੱਡਰੀਆਂਵਾਲੇ ਦਾ ਪਹਿਲਾ ਬਿਆਨ ਆਇਆ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਕੈਨੇਡਾ ਗੁਰੂਘਰ ''ਚ ਸੇਵਾਦਾਰਾਂ ''ਤੇ ਹੋਏ ਹਮਲੇ ''ਚ ਪੁਲਸ ਦੀ ਵੱਡੀ ਕਾਰਵਾਈ ! 27 ਸਾਲਾ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
