ਮਨਮੋਹਣ ਵਾਰਿਸ, ਕਮਲ ਹੀਰ ਤੇ ਸੰਗਤਾਰ 20 ਸਤੰਬਰ ਨੂੰ ਕੇਨਜ਼ 'ਚ ਲਗਾਉਣਗੇ ਖੁੱਲ੍ਹਾ ਅਖਾੜਾ

Wednesday, Sep 18, 2024 - 05:04 PM (IST)

ਮਨਮੋਹਣ ਵਾਰਿਸ, ਕਮਲ ਹੀਰ ਤੇ ਸੰਗਤਾਰ 20 ਸਤੰਬਰ ਨੂੰ ਕੇਨਜ਼ 'ਚ ਲਗਾਉਣਗੇ ਖੁੱਲ੍ਹਾ ਅਖਾੜਾ

ਬ੍ਰਿਸਬੇਨ/ਮੈਲਬੌਰਨ (ਸੁਰਿੰਦਰਪਾਲ ਸਿੰਘ ਖੁਰਦ, ਮਨਦੀਪ ਸਿੰਘ ਸੈਣੀ)- ਦੁਨੀਆ ਭਰ ਵਿੱਚ ਸਾਫ ਸੁਥਰੀ ਗਾਇਕੀ ਨਾਲ ਵਿਲੱਖਣ ਪਹਿਚਾਣ ਬਣਾ ਚੁੱਕੇ ਵਾਰਿਸ ਭਰਾ ‘ਪੰਜਾਬੀ ਵਿਰਸਾ 2024’ ਲੜੀ ਦੇ ਤਹਿਤ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਵਸਦੇ ਪੰਜਾਬੀਆਂ ਦੇ ਰੂਬਰੂ ਹੋ ਰਹੇ ਹਨ। ਇਸੇ ਲੜੀ ਦੇ ਤਹਿਤ ਆਸਟ੍ਰੇਲੀਆ ਦੇ ਸ਼ਹਿਰ ਕੇਨਜ਼ ਵਿਖੇ ਪਹੁੰਚੇ ‘ਮਨਮੋਹਣ ਵਾਰਿਸ, ਕਮਲ ਹੀਰ ਤੇ ਸੰਗਤਾਰ ਨੇ 'ਜਗਬਾਣੀ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬੀ ਵਿਰਸੇ ਦਾ ਸ਼ੋਅ ਖੁੱਲ੍ਹੇ ਅਖਾੜੇ ਦੇ ਰੂਪ 'ਚ 20 ਸਤੰਬਰ ਨੂੰ ਕੇਨਜ਼ ਵਿੱਚ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਤਿੰਨੇ ਭਰਾ ਮਨਮੋਹਣ ਵਾਰਿਸ, ਕਮਲ ਹੀਰ ਤੇ ਸੰਗਤਾਰ ਆਪਣੇ ਪ੍ਰਸਿੱਧ ਤੇ ਨਵੇਂ ਨਕੋਰ ਗੀਤਾਂ ਅਤੇ ਸ਼ੇਅਰੋ ਸ਼ਾਇਰੀ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰਦੇ ਹੋਏ ਨਵੇਂ ਕੀਰਤੀਮਾਨ ਸਥਾਪਿਤ ਕਰਨਗੇ। ਵਾਰਿਸ ਭਰਾਵਾਂ ਨੇ ਦਰਸ਼ਕਾਂ ਨੂੰ ਪਰਿਵਾਰਾਂ ਸਮੇਤ ਹੁੰਮ-ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ।

PunjabKesari

ਪੜ੍ਹੋ ਇਹ ਅਹਿਮ ਖ਼ਬਰ-  ਸਿਡਨੀ 'ਚ ਪੰਜਾਬੀ ਵਿਰਸੇ ਸ਼ੋਅ ਨੇ ਰਚਿਆ ਨਵਾਂ ਇਤਿਹਾਸ

PunjabKesari

ਸ਼ੋਅ ਦੇ ਮੁੱਖ ਪ੍ਰਬੰਧਕ ਜਸ਼ਨ ਸੰਧੂ, ਸੁਖਜੀਤ ਢਿੱਲੋ, ਸੋਢੀ ਦੌਧਰ ਤੇ ਦਲਜੀਤ ਭੁੱਲਰ ਨੇ ਸ਼ੋਅ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ 20 ਸਤੰਬਰ ਦਿਨ ਸ਼ੁੱਕਰਵਾਰ ਨੂੰ ਪੰਜਾਬੀ ਭਾਈਚਾਰੇ ਵੱਲੋ ਕੇਨਜ਼ ਦੇ ਕੈਲੰਡਰ ਪਾਰਕ ਇਨਸਫੇਲ ਵਿਖੇ ਕਰਵਾਈਆ ਜਾ ਰਹੀਆ ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆਂ 'ਚ ਸ਼ਾਮ ਨੂੰ ਬੀਤੇ ਤਿੰਨ ਦਹਾਕਿਆਂ ਤੋਂ ਪਰਿਵਾਰਿਕ ਤੇ ਉਸਾਰੂ ਗੀਤਾਂ ਦੇ ਪਹਿਰੇਦਾਰ ਤੇ ਪੰਜਾਬੀ ਗਾਇਕੀ ’ਚ ਵਿਰਸੇ ਦੇ ਵਾਰਿਸ ਵਜੋਂ ਜਾਣੇ ਜਾਂਦੇ ਵਾਰਿਸ ਭਰਾਵਾਂ ਦੀ ਗਾਇਕੀ ਦਾ ਖੁੱਲ੍ਹਾ ਆਖਾੜਾ ਲੱਗੇਗਾ। ਉਨ੍ਹਾਂ ਪਰਿਵਾਰਾਂ ਨੂੰ ਸ਼ੋਅ ਵੇਖਣ ਲਈ ਨਿੱਘਾ ਸੱਦਾ ਦਿੰਦਿਆ ਕਿਹਾ ਕਿ ਪੰਜਾਬੀਆਂ ਦੇ ਹਰਮਨ ਪਿਆਰੇ ਗਾਇਕ ਵਾਰਿਸ ਭਰਾਵਾਂ ਦੀ ਮਿਆਰੀ ਤੇ ਸਮਾਜ ਸੇਧ ਦੇਣ ਵਾਲੀ ਗਾਇਕੀ ਤੇ ਸੰਗੀਤ ਰਾਹੀ ਸਾਡੀ ਅਜੋਕੀ ਪੀੜ੍ਹੀ ਨੂੰ ਆਪਣੇ ਵਿਰਸੇ ਤੇ ਪੰਜਾਬੀ ਮਾਂ ਬੋਲੀ ਦੀ ਗੁੜ੍ਹਤੀ ਦੇ ਰਹੇ ਹਨ, ਇਸ ਲਈ ਪਰਿਵਾਰਾਂ ਨੂੰ ਬੱਚਿਆਂ ਸਮੇਤ ਸ਼ੋਅ ਵੇਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ੋਅ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਜ਼ਿਕਰਯੋਗ ਹੈ ਕਿ ਪੰਜਾਬੀ ਵਿਰਸਾ ਸ਼ੋਆਂ ਕਰਕੇ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਸਦੇ ਪੰਜਾਬੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News