ਮਨਪ੍ਰੀਤ ਵੋਹਰਾ ਆਸਟ੍ਰੇਲੀਆ ''ਚ ਭਾਰਤ ਦੇ ਹਾਈ ਕਮਿਸ਼ਨਰ ਨਿਯੁਕਤ

Monday, Mar 01, 2021 - 03:09 PM (IST)

ਮਨਪ੍ਰੀਤ ਵੋਹਰਾ ਆਸਟ੍ਰੇਲੀਆ ''ਚ ਭਾਰਤ ਦੇ ਹਾਈ ਕਮਿਸ਼ਨਰ ਨਿਯੁਕਤ

ਨਵੀਂ ਦਿੱਲੀ (ਭਾਸ਼ਾ): ਸੀਨੀਅਰ ਡਿਪਲੋਮੈਟ ਮਨਪ੍ਰੀਤ ਵੋਹਰਾ ਨੂੰ ਆਸਟ੍ਰੇਲੀਆ ਵਿਚ ਭਾਰਤ ਦਾ ਅਗਲਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। 

ਪੜ੍ਹੋ ਇਹ ਅਹਿਮ ਖਬਰ- ਵੇਲਜ਼ ਨੇ ਲਗਾਈ ਹਸਪਤਾਲਾਂ, ਸਕੂਲਾਂ ਅਤੇ ਖੇਡ ਮੈਦਾਨਾਂ 'ਚ ਸਿਗਰਟਨੋਸ਼ੀ 'ਤੇ ਪਾਬੰਦੀ

ਵਿਦੇਸ ਮੰਤਰਾਲੇ ਦੇ ਮੁਤਾਬਕ ਵੋਹਰਾ 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ ਦੇ ਅਧਿਕਾਰੀ ਹਨ ਅਤੇ ਹਾਲੇ ਮੈਕਸੀਕੋ ਵਿਚ ਭਾਰਤ ਦੇ ਰਾਜਦੂਤ ਹਨ। ਉਹ ਜਲਦੀ ਹੀ ਨਵਾਂ ਅਹੁਦਾ ਸੰਭਾਲ ਸਕਦੇ ਹਨ। ਵੋਹਰਾ ਦੀ ਨਿਯੁਕਤੀ ਅਜਿਹੇ ਸਮੇਂ ਵਿਚ ਹੋਈ ਹੈ ਜਦੋਂ ਭਾਰਤ-ਆਸਟ੍ਰੇਲੀਆ ਦੇ ਸੰਬੰਧ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ ਅਤੇ ਖਾਸ ਤੌਰ 'ਤੇ ਹਿੰਦ ਪ੍ਰਸ਼ਾਂਤ ਖੇਤਰ ਵਿਚ ਸਹਿਯੋਗ ਮਜ਼ਬੂਤ ਹੋ ਰਿਹਾ ਹੈ।


author

Vandana

Content Editor

Related News