ਨਾਈਜੀਰੀਆ 'ਚ ਹੋਏ ਧਮਾਕਿਆਂ ਦੌਰਾਨ ਕਈ ਲੋਕਾਂ ਦੀ ਮੌਤ, ਚਸ਼ਮਦੀਦਾਂ ਦਾ ਦਾਅਵਾ
Friday, Dec 24, 2021 - 12:50 AM (IST)
ਮੈਦੁਗੁੜੀ-ਨਾਈਜੀਰੀਆ 'ਚ ਰਾਸ਼ਟਰਪਤੀ ਮੁਹੰਮਦ ਬੁਹਾਰੀ ਦੇ ਦੇਸ਼ ਦੇ ਅਸ਼ਾਂਤ ਖੇਤਰ ਦੇ ਦੌਰੇ ਤੋਂ ਪਹਿਲਾਂ ਉੱਤਰ-ਪੂਰਬੀ ਇਲਾਕੇ 'ਚ ਵੀਰਵਾਰ ਨੂੰ ਹੋਏ ਧਮਾਕਿਆਂ 'ਚ ਕਈ ਲੋਕਾਂ ਦੀ ਮੌਤ ਹੋ ਗਈ। ਚਸ਼ਮਦੀਦਾਂ ਨੇ ਇਹ ਜਾਣਕਾਰੀ ਦਿੱਤੀ। ਇਹ ਹਮਲੇ ਮੈਦੁਗੁੜੀ ਸ਼ਹਿਰ 'ਚ ਹੋਏ, ਜਿਥੇ ਇਸਲਾਮਿਕ ਅੱਤਵਾਦੀਆਂ ਨੇ ਪਹਿਲੀ ਵਾਰ ਇਕ ਦਹਾਕੇ ਤੋਂ ਵੀ ਜ਼ਿਆਦਾ ਸਮੇਂ ਪਹਿਲਾਂ ਸਰਕਾਰ ਵਿਰੁੱਧ ਵਿਦਰੋਹ ਸ਼ੁਰੂ ਕੀਤਾ ਸੀ।
ਇਹ ਵੀ ਪੜ੍ਹੋ : ਕਾਬੁਲ ਹਵਾਈ ਅੱਡੇ ਦੇ ਸੰਚਾਲਨ ਲਈ ਤਾਲਿਬਾਨ ਨਾਲ ਚਰਚਾ ਕਰਨਗੇ ਤੁਰਕੀ ਤੇ ਕਤਰ ਦੇ ਅਧਿਕਾਰੀ
ਨਾਈਜੀਰੀਆ ਦੇ ਅਧਿਕਾਰੀਆਂ ਨੇ ਇਸ ਗੱਲ ਦਾ ਖੁਲਾਸਾ ਨਹੀਂ ਕੀਤਾ ਕਿ ਇਨ੍ਹਾਂ ਧਮਾਕਿਆਂ 'ਚ ਕਿੰਨੇ ਲੋਕਾਂ ਦੀ ਮੌਤ ਹੋਈ ਹੈ। ਸਥਾਨਕ ਮੀਡੀਆ ਮੁਤਾਬਕ ਇਨ੍ਹਾਂ ਧਮਾਕਿਆਂ 'ਚ ਨੌਜਵਾਨ ਸਮੇਤ ਕਈ ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਮਲੇ ਦੀ ਹੁਣ ਤੱਕ ਕਿਸੇ ਵੀ ਸੰਗਠਨ ਨੇ ਜ਼ਿੰਮੇਵਾਰੀ ਨਹੀਂ ਲਈ ਹੈ।
ਇਹ ਵੀ ਪੜ੍ਹੋ : ਬ੍ਰਿਟੇਨ ਦੀ ਸਰਕਾਰ ਨੇ ਕ੍ਰਿਸਮਸ ਤੋਂ ਪਹਿਲਾਂ ਨਵੀਆਂ ਪਾਬੰਦੀਆਂ ਲਾਉਣ ਤੋਂ ਕੀਤਾ ਇਨਕਾਰ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।