ਬਾਈਡੇਨ ਦੇ ਜਾਣ ਤੋਂ ਬਾਅਦ ਅਮਰੀਕਾ ''ਚ ਹੋਵੇਗਾ ''ਖੇਲਾ ਹੋਬੇ'', ਕਮਲਾ ਹੈਰਿਸ ਦੇ ਰਾਹ ''ਚ ਅਜੇ ਵੀ ਕਈ ਰੁਕਾਵਟਾਂ

Monday, Jul 22, 2024 - 11:58 AM (IST)

ਵਾਸ਼ਿੰਗਟਨ (ਰਾਜ ਗੋਗਨਾ)- ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਸਾਬਕਾ ਸਦਨ ​​ਸਪੀਕਰ ਨੈਨਸੀ ਪੇਲੋਸੀ ਨੇ ਐਤਵਾਰ ਨੂੰ ਰਾਸ਼ਟਰਪਤੀ ਜੋਅ ਬਾਈਡੇਨ ਦੇ ਰਾਸ਼ਟਰਪਤੀ ਅਹੁਦੇ ਦੀ ਦੌੜ ਤੋਂ ਹਟਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਪਰ 5 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਵਜੋਂ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਸਮਰਥਨ ਕਰਨ ਤੋਂ ਇਨਕਾਰ ਕਰ ਦਿੱਤਾ। ਜਦਕਿ ਭਾਵੇਂ ਕਮਲਾ ਹੈਰਿਸ ਨੂੰ ਓਬਾਮਾ ਦੀ ਸਿਆਸੀ ਸਲਾਹਕਾਰ ਮੰਨਿਆ ਜਾਂਦਾ ਹੈ, ਪਰ ਉਸਨੇ ਤੁਰੰਤ ਹੈਰਿਸ ਦਾ ਸਮਰਥਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਆਪਣੀ ਉਮਰ ਤੋਂ ਹੋਣ ਵਾਲੀ ਹਰ ਤਰ੍ਹਾਂ ਦੀ ਆਲੋਚਨਾ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਆਖਰਕਾਰ ਰਾਸ਼ਟਰਪਤੀ ਦੀ ਦੌੜ ਤੋਂ ਬਾਹਰ ਹੋ ਗਏ ਹਨ। ਬਾਈਡੇਨ ਨੇ ਐਤਵਾਰ ਨੂੰ ਰਾਸ਼ਟਰਪਤੀ ਦੀ ਦੌੜ ਤੋਂ ਖੁਦ ਨੂੰ ਵੱਖ ਕਰ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਸਹਿਯੋਗੀ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਨਵੇਂ ਰਾਸ਼ਟਰਪਤੀ ਉਮੀਦਵਾਰ ਵਜੋਂ ਸਮਰਥਨ ਦਿੱਤਾ ਹੈ। ਇਸ ਫ਼ੈਸਲੇ ਤੋਂ ਬਾਅਦ ਅਮਰੀਕਾ ਤੋਂ ਲੈ ਕੇ ਪੂਰੀ ਦੁਨੀਆ 'ਚ ਸਨਸਨੀ ਫੈਲ ਗਈ। ਹਾਲਾਂਕਿ ਕਮਲਾ ਹੈਰਿਸ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਅਜੇ ਬਹੁਤ ਕੁਝ ਕਰਨਾ ਬਾਕੀ ਹੈ। ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਮਰੀਕੀ ਰਾਸ਼ਟਰਪਤੀ ਚੋਣ ਵਿਚ ਕਮਲਾ ਹੈਰਿਸ ਨਾਲ ਤੁਲਨਾ ਕੀਤੀ ਜਾਵੇਗੀ। ਕਮਲਾ ਹੈਰਿਸ ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ ਭਰਨ ਤੋਂ ਬਾਅਦ ਕਿਸੇ ਵੱਡੀ ਸਿਆਸੀ ਪਾਰਟੀ ਦੀ ਟਿਕਟ 'ਤੇ ਚੋਣ ਲੜਨ ਵਾਲੀ ਪਹਿਲੀ ਗੈਰ ਗੋਰੀ ਔਰਤ ਅਤੇ ਪਹਿਲੀ ਏਸ਼ੀਆਈ ਅਮਰੀਕੀ ਬਣ ਸਕਦੀ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਟਰੰਪ ਦੀ ਵਾਪਸੀ ਤੋਂ ਪਹਿਲਾਂ ਹੀ ਜ਼ੇਲੇਂਸਕੀ ਦੇ ਬਦਲੇ ਸੁਰ, ਰੂਸ ਨਾਲ ਸ਼ਾਂਤੀ ਵਾਰਤਾ ਦੇ ਦਿੱਤੇ ਸੰਕੇਤ

ਰਾਸ਼ਟਰਪਤੀ ਦੀ ਦੌੜ ਵਿੱਚ ਕਈ ਨਾਮ ਚੱਲ ਰਹੇ

ਬਾਈਡੇਨ ਵੱਲੋਂ ਕਮਲਾ ਹੈਰਿਸ ਨੂੰ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਇਹ ਲਗਭਗ ਤੈਅ ਹੋ ਗਿਆ ਹੈ ਕਿ ਉਹ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹੋਵੇਗੀ ਪਰ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਚੋਣ ਕਮੇਟੀ ਨੇ ਅਜੇ ਇਹ ਫ਼ੈਸਲਾ ਨਹੀਂ ਕੀਤਾ ਹੈ ਕਿ ਰਾਸ਼ਟਰਪਤੀ ਅਹੁਦੇ ਲਈ ਅਗਲਾ ਉਮੀਦਵਾਰ ਕੌਣ ਹੋਵੇਗਾ। ਇਸ ਵੇਲੇ ਰਾਸ਼ਟਰਪਤੀ ਦੀ ਦੌੜ ਵਿੱਚ ਕਈ ਨਾਮ ਚੱਲ ਰਹੇ ਹਨ। ਕੈਲੀਫੋਰਨੀਆ ਦੇ ਗਵਰਨਰ ਗੇਵਿਨ ਨਿਊਜ਼ੋਮ, ਮਿਸ਼ੀਗਨ ਦੇ ਗਵਰਨਰ ਗ੍ਰੇਚੇਨ ਵਿਟਮਰ, ਪੈਨਸਿਲਵੇਨੀਆ ਦੇ ਗਵਰਨਰ ਜੋਸ਼ ਸ਼ਾਪੀਰੋ ਡੈਮੋਕ੍ਰੇਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਦੀ ਦੌੜ ਵਿੱਚ ਸ਼ਾਮਲ ਹੋਰ 6 ਨਾਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਡੈਮੋਕ੍ਰੇਟਿਕ ਪਾਰਟੀ ਆਖਰਕਾਰ ਆਪਣੇ ਉਮੀਦਵਾਰ ਦਾ ਐਲਾਨ ਕਿਵੇਂ ਕਰਦੀ ਹੈ। 

ਬਾਈਡੇਨ ਨੇ ਪਿਛਲੇ 48 ਘੰਟਿਆਂ ਵਿੱਚ ਰਾਸ਼ਟਰਪਤੀ ਦੀ ਦੌੜ ਵਿੱਚੋਂ ਬਾਹਰ ਹੋਣ ਦਾ ਅੰਤਿਮ ਫ਼ੈਸਲਾ ਲਿਆ। ਕਿਉਂਕਿ ਉਸਨੇ ਕੋਵਿਡ ਤੋਂ ਠੀਕ ਹੋਣ ਦੌਰਾਨ ਪਰਿਵਾਰ ਅਤੇ ਸੀਨੀਅਰ ਸਲਾਹਕਾਰਾਂ ਨਾਲ ਟੈਲੀਫੋਨ 'ਤੇ ਸਲਾਹ ਕੀਤੀ ਸੀ। ਇਸ ਮਾਮਲੇ ਤੋਂ ਜਾਣੂ ਇਕ ਸੂਤਰ ਨੇ ਕਿਹਾ ਕਿ ਦੌੜ ਤੋਂ ਹਟਣ ਦੀਆਂ ਯੋਜਨਾਵਾਂ ਸ਼ਨੀਵਾਰ ਰਾਤ ਨੂੰ ਸ਼ੁਰੂ ਹੋਈਆਂ ਅਤੇ ਐਤਵਾਰ ਨੂੰ ਅੰਤਿਮ ਰੂਪ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News