ਸ਼੍ਰੀਲੰਕਾ ਅੱਤਵਾਦੀ ਹਮਲੇ ''ਚ ਮਾਰੇ ਗਏ ਲੋਕਾਂ ''ਚ ਕਈ ਅਮਰੀਕੀ ਨਾਗਰਿਕ : ਪੋਂਪੀਓ
Sunday, Apr 21, 2019 - 11:51 PM (IST)

ਵਾਸ਼ਿੰਗਟਨ - ਅਮਰੀਕਾ ਦੇ ਵਿਦੇਸ਼ ਮੰਤਰੀ ਮਾਇਕ ਪੋਂਪੀਓ ਨੇ ਆਖਿਆ ਹੈ ਕਿ ਸ਼੍ਰੀਲੰਕਾ 'ਚ ਐਤਵਾਰ ਨੂੰ ਹੋਟਲਾਂ ਅਤੇ ਚਰਚਾਂ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਾਰੇ ਗਏ ਕਈ ਅਮਰੀਕੀ ਨਾਗਰਿਕ ਵੀ ਸ਼ਾਮਲ ਹਨ। ਉਨ੍ਹਾਂ ਨੇ ਇਕ ਬਿਆਨ 'ਚ ਕਿਹਾ ਕਿ ਅਜੇ ਹਮਲੇ ਦੇ ਬਾਰੇ 'ਚ ਕਈ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ ਪਰ ਅਸੀਂ ਇਹ ਪੁਸ਼ਟੀ ਕਰ ਸਕਦੇ ਹਾਂ ਕਿ ਮਰਨ ਵਾਲੇ ਲੋਕਾਂ 'ਚ ਕਈ ਅਮਰੀਕੀ ਨਾਗਰਿਕ ਵੀ ਸ਼ਾਮਲ ਹਨ।
ਉਨ੍ਹਾਂ ਅੱਗੇ ਕਿਹਾ ਕਿ ਅਮਰੀਕੀ ਦੂਤਘਰ ਹਮਲੇ ਤੋਂ ਪੀੜਤ ਸਾਰੇ ਅਮਰੀਕੀ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਾਉਣ ਲਈ ਪੂਰੇ ਯਤਨ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਇਨਾਂ ਲੜੀਵਾਰ ਬੰਬ ਧਮਾਕਿਆਂ 'ਚ 200 ਤੋਂ ਜ਼ਿਆਦਾ ਲੋਕ ਮਾਰੇ ਗਏ ਹਨ ਅਤੇ ਕਰੀਬ 500 ਲੋਕ ਜ਼ਖਮੀ ਹੋਏ ਹਨ।