ਸੈਨ ਫਰਾਂਸਿਸਕੋ ਮੈਰਾਥਨ ਦੇ 5K ਡਬਲ ਚੈਲੈਂਜ ''ਚ ਪੰਜਾਬੀਆਂ ਦੀ ਸ਼ਾਨਦਾਰ ਭਾਗੀਦਾਰੀ

Wednesday, Jul 29, 2026 - 10:16 AM (IST)

ਸੈਨ ਫਰਾਂਸਿਸਕੋ ਮੈਰਾਥਨ ਦੇ 5K ਡਬਲ ਚੈਲੈਂਜ ''ਚ ਪੰਜਾਬੀਆਂ ਦੀ ਸ਼ਾਨਦਾਰ ਭਾਗੀਦਾਰੀ

ਸੈਨ ਫਰਾਂਸਿਸਕੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਸੈਨ ਫਰਾਂਸਿਸਕੋ ਵਿਖੇ ਕਰਵਾਈ ਗਈ 49ਵੀਂ ਸੈਨ ਫਰਾਂਸਿਸਕੋ ਮੈਰਾਥਨ ਦੇ 5K ਡਬਲ ਚੈਲੈਂਜ ਵਿੱਚ ਪੰਜਾਬੀ ਭਾਈਚਾਰੇ ਦੇ ਕਈ ਮੈਂਬਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਭਾਈਚਾਰੇ ਦਾ ਮਾਣ ਵਧਾਇਆ। ਇਹ ਡਬਲ ਚੈਲੈਂਜ ਸ਼ਨੀਵਾਰ ਅਤੇ ਐਤਵਾਰ ਲਗਾਤਾਰ ਦੋ ਦਿਨ ਆਯੋਜਿਤ ਕੀਤਾ ਗਿਆ, ਜਿਸ ਵਿੱਚ ਦੁਨੀਆ ਭਰ ਤੋਂ ਲਗਭਗ 45 ਹਜ਼ਾਰ ਦੌੜਾਕਾਂ ਨੇ ਭਾਗ ਲਿਆ।

74 ਸਾਲਾ ਸਤਿਕਾਰਯੋਗ ਸ਼ਮਸ਼ੇਰ ਸਿੰਘ ਨੇ ਆਪਣੀ ਦ੍ਰਿੜ੍ਹ ਇੱਛਾ-ਸ਼ਕਤੀ ਅਤੇ ਜੋਸ਼ ਨਾਲ ਇਹ ਸਾਬਤ ਕਰ ਦਿੱਤਾ ਕਿ ਉਮਰ ਨਹੀਂ, ਸਗੋਂ ਹੌਸਲਾ ਇਨਸਾਨ ਦੀ ਅਸਲ ਤਾਕਤ ਹੁੰਦਾ ਹੈ। ਉਨ੍ਹਾਂ ਦੀ ਭਾਗੀਦਾਰੀ ਨੇ ਨੌਜਵਾਨਾਂ ਨੂੰ ਵੀ ਤੰਦਰੁਸਤ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਭਾਈ ਦਰਸ਼ਨ ਸਿੰਘ ਮੈਨਟੀਕਾ ਨੇ 5 ਕਿਲੋਮੀਟਰ ਦੌੜ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ, ਜਦਕਿ ਕਮਲਜੀਤ ਸਿੰਘ ਬੈਨੀਪਾਲ ਨੇ ਵੀ 5K ਡਬਲ ਚੈਲੈਂਜ ਨੂੰ ਸਫਲਤਾਪੂਰਵਕ ਪੂਰਾ ਕਰਕੇ ਸ਼ਲਾਘਾਯੋਗ ਪ੍ਰਾਪਤੀ ਕੀਤੀ।

 ਪੜ੍ਹੋ ਇਹ ਅਹਿਮ ਖ਼ਬਰ-   ਭਾਰਤ 'ਤੇ 100 ਫੀਸਦੀ ਟੈਰਿਫ ਦੀ ਤਿਆਰੀ ! ਅਮਰੀਕੀ ਸੈਨੇਟ 'ਚ ਅੱਗੇ ਵਧਿਆ ਪਾਬੰਦੀ 'ਬਿੱਲ'

ਇਸ ਯਾਦਗਾਰ ਰੇਸ ਵਿੱਚ ਮੈਨਟੀਕਾ ਦੀ ਬਹੁਪੱਖੀ ਸ਼ਖ਼ਸੀਅਤ ਸ. ਰਜਿੰਦਰ ਸਿੰਘ ਸੇਖੋਂ ਨੇ ਵੀ ਭਾਗ ਲੈ ਕੇ ਇਸ ਚੈਲੈਂਜ ਨੂੰ ਸਫਲਤਾਪੂਰਵਕ ਪੂਰਾ ਕੀਤਾ ਅਤੇ ਇਸ ਨੂੰ ਆਪਣੀ ਜ਼ਿੰਦਗੀ ਦਾ ਇੱਕ ਯਾਦਗਾਰ ਅਨੁਭਵ ਦੱਸਿਆ। ਭਾਗੀਦਾਰਾਂ ਨੇ ਕਿਹਾ ਕਿ ਤੰਦਰੁਸਤੀ ਮਨੁੱਖ ਦੀ ਸਭ ਤੋਂ ਵੱਡੀ ਦੌਲਤ ਹੈ ਅਤੇ ਹਰ ਵਿਅਕਤੀ ਨੂੰ ਨਿਯਮਿਤ ਕਸਰਤ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਅਜਿਹੇ ਖੇਡ ਸਮਾਗਮ ਹੋਰਨਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News